Nazrana Times

ਪੰਜਾਬੀ

ਬੀਬੀ ਮਨਜੀਤ ਕੌਰ ਡਿਆਲ ਹਲਕਾ ਖਡੂਰ ਸਾਹਿਬ ਇਸਤਰੀ ਵਿੰਗ ਦੇ ਪ੍ਰਧਾਨ ਨਿਯੁਕਤ

16 Jun, 2026 09:19 PM

ਪਾਰਟੀ ਹਾਈਕਮਾਂਡ ਸਮੇਤ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ ਦਾ ਕੀਤਾ ਧੰਨਵਾਦ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,16 ਜੂਨ 

ਬੀਬੀ ਮਨਜੀਤ ਕੌਰ ਡਿਆਲ ਸੁਪੱਤਨੀ ਸਰਪੰਚ ਪਲਵਿੰਦਰ ਸਿੰਘ ਡਿਆਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਖਡੂਰ ਸਾਹਿਬ ਦੇ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਮਨਜੀਤ ਕੌਰ ਡਿਆਲ ਅਤੇ ਉਨ੍ਹਾਂ ਦੇ ਪਤੀ ਸਰਪੰਚ ਪਲਵਿੰਦਰ ਸਿੰਘ ਡਿਆਲ ਨੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਖਾਸ ਤੌਰ 'ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋ,ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਆਭਾਰ ਪ੍ਰਗਟਾਉਂਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ 'ਤੇ ਜਤਾਏ ਗਏ ਭਰੋਸੇ ਨੂੰ ਉਹ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।

ਮਨਜੀਤ ਕੌਰ ਡਿਆਲ ਨੇ ਕਿਹਾ ਕਿ ਉਹ ਇਸਤਰੀ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ, ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਮਹਿਲਾਵਾਂ ਨੂੰ ਪਾਰਟੀ ਨਾਲ ਵੱਧ ਤੋਂ ਵੱਧ ਜੋੜਨ ਲਈ ਲਗਾਤਾਰ ਯਤਨ ਕਰਨਗੇ।ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਹਮੇਸ਼ਾ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ ਅਤੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣਗੇ।ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਿਆਨ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ, ਸੁਖਚੈਨ ਸਿੰਘ, ਸਰਪੰਚ ਸਰਵਨ ਸਿੰਘ, ਪਰਮਿੰਦਰ ਸਿੰਘ ਬਿੱਟੂ ਸ਼ਾਹਬਾਜ਼ਪੁਰ ਸਰਪੰਚ, ਰਣਜੀਤ ਸਿੰਘ ਸਰਪੰਚ ਮਾਣੂਕੇ,ਗੁਰਪ੍ਰੀਤ ਸਿੰਘ ਸਮਰਾ ਆਦਿ ਹਾਜ਼ਰ ਸਨ।

Posted By: GURBHEJ SINGH ANANDPURI

Latest News

Hhh

14 Sep, 2026 07:11 PM