ਵਿਧਾਇਕ ਲਾਲਪੁਰਾ ਦੇ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ
- ਰਾਜਨੀਤੀ
- 27 Jul, 2026 07:27 PM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,27 ਜੁਲਾਈ
ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਫ਼ਤਰ ਵਿਖੇ ਅੱਜ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ।ਵਿਧਾਇਕ ਦਫ਼ਤਰ ਇੰਚਾਰਜ ਕੁਲਦੀਪ ਸਿੰਘ ਫ਼ੈਲੋਕੇ ਨੇ ਲੋਕਾਂ ਦੀਆਂ ਸ਼ਿਕਾਇਤਾਂ ਸਬੰਧੀ ਤੁਰੰਤ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਕਈ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ,ਜਦਕਿ ਬਾਕੀ ਰਹਿੰਦੇ ਮਾਮਲਿਆਂ ਦੇ ਜਲਦੀ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।
ਦਫ਼ਤਰ ਵਿੱਚ ਪਹੁੰਚੇ ਲੋਕਾਂ ਨੇ ਆਪਣੀਆਂ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਵਿਧਾਇਕ ਦਫ਼ਤਰ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਵੀ ਰਾਹਤ ਮਿਲ ਰਹੀ ਹੈ।
ਇਸ ਮੌਕੇ ਮੀਡੀਆ ਇੰਚਾਰਜ ਗੁਰਇਕਬਾਲ ਸੇਖੋਂ,ਪੀਏ ਰਜਿੰਦਰ ਸਿੰਘ ਪੰਨੂ,ਧਰਮ ਸਿੰਘ ਬਾਗੜੀਆਂ ਅਤੇ ਬਿਕਰਮ ਬਾਗੜੀਆਂ ਵੀ ਹਾਜ਼ਰ ਸਨ।
Leave a Reply