Nazrana Times

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਦਾ ਮਤਲਬ ਹੀ ਸਰਬੱਤ ਦਾ ਭਲਾ-ਦਲਵਿੰਦਰ ਸਿੱਧੂ

12 Nov, 2026 08:51 PM

ਜਸਵਿੰਦਰ ਸਿੰਘ ਲੱਖਣ ਕਲਾਂ ਸ਼੍ਰੋਮਣੀ ਅਕਾਲੀ ਦਲ ਕ੍ਰਿਸਚਿਨ ਵਿੰਗ ਦੇ ਹਲਕਾ ਪ੍ਰਧਾਨ ਨਿਯੁਕਤ

ਕਪੂਰਥਲਾ 12 ਨਵੰਬਰ ਗੌਰਵ ਮੜੀਆ 

ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਹਲਕਾ ਕਪੂਰਥਲਾ ਵਿਚ 2027 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਮਿਹਨਤੀ ਵਰਕਰਾਂ ਦੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਵਲੋਂ ਹਲਕਾ ਇੰਚਾਰਜ ਐਚਐਸ ਵਾਲਿਆ ਦੀ ਮਜੂਦਗੀ ਵਿਚ ਜਸਵਿੰਦਰ ਸਿੰਘ ਲੱਖਣ ਕਲਾਂ ਨੂੰ ਸ਼੍ਰੋਮਣੀ ਅਕਾਲੀ ਦਲ ਕ੍ਰਿਸਚਿਨ ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜੀਆ ਲਾਲ ਨਾਹਰ,ਸ਼ਹਿਰੀ ਪ੍ਰਧਾਨ ਅਜੈ ਬਬਲਾ, ਦਿਹਾਤੀ ਪ੍ਰਧਾਨ ਤੇ ਪਿੰਡ ਖਾਨੋਵਾਲ ਦੇ ਸਰਪੰਚ ਹਰਜਿੰਦਰ ਸਿੰਘ ਖਾਨੋਵਾਲ,ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਦੀ ਮਜੂਦਗੀ ਵਿਚ ਦਲਵਿੰਦਰ ਸਿੰਘ ਸਿੱਧੂ ਨੇ ਜਸਵਿੰਦਰ ਸਿੰਘ ਲੱਖਣ ਕਲਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਣ ਲਈ ਕਿਹਾ।ਇਸ ਮੌਕੇ ਜਸਵਿੰਦਰ ਸਿੰਘ ਲੱਖਣ ਕਲਾਂ ਨੇ ਆਪਣੀ ਨਿਯੁਕਤੀ ਲਈਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ,ਹਲਕਾ ਇੰਚਾਰਜ ਐਚਐਸ ਵਾਲਿਆ ਸਮੇਤ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਹ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜ ਕੇ ਪਾਰਟੀ ਨੂੰ ਮਜ਼ਬੂਤ ਕਰਨਗੇ।ਇਸ ਮੌਕੇ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਅਕਾਲੀ ਦਲ ਦੀ ਸਰਕਾਰ ਬਨਣ ਤੇ ਕ੍ਰਿਸਚਿਨ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਉਨ੍ਹਾਂਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਹਰ ਧਰਮ ਦਾ ਬਰਾਬਰ ਸਤਿਕਾਰ ਕਰਦਾ ਹੈ।ਧਰਮ ਕੋਈ ਵੀ ਹੋਏ ਸਾਡਾ ਫ਼ਰਜ਼ ਪਿਆਰ,ਸਤਿਕਾਰ ਨਾਲ ਮਿਲ ਜੁਲ ਕੇ ਰਹਿਣਾ ਹੈ।ਉਨ੍ਹਾਂ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਇਸ ਪਾਰਟੀ ਨੇ ਹੀ ਦਿੱਤੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਬਾਕੀ ਪਾਰਟੀਆਂ ਰਾਜ ਕਰਨ ਲਈ ਆਉਂਦੀਆਂ ਹਨ ਪਰ ਅਕਾਲੀ ਦਲ ਹਮੇਸ਼ਾ ਸੇਵਾ ਕਰਨ ਲਈ ਅੱਗੇ ਆਇਆ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ ਤੇ ਇਸ ਨੂੰ ਮਜ਼ਬੂਤ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ।ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਤਲਬ ਹੀ ਸਰਬੱਤ ਦਾ ਭਲਾ ਹੈ।ਉਨ੍ਹਾਂਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਰਕੇ ਐਮਰਜੈਂਸੀ ਹਟਾਈ ਗਈ ਸੀ ਅਤੇ ਪੰਜਾਬ ਦੇ ਸਾਰੇ ਵਿਕਾਸ ਕੰਮਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਰਵਾਇਆ।ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਐਚਐਸ ਵਾਲੀਆ ਨੇ ਅਕਾਲੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਦਾ ਜਿਕਰ ਕਰਦਿਆਂ ਕਿਹਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਸਤੇ ਰੇਟ ਤੇ ਕਣਕ ਅਤੇ ਦਾਲ ਮੁਹੱਈਆ ਕਰਵਾਉਣ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਸੀ।ਅਨੁਸੂਚਿਤ ਜਾਤੀਆਂ,ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਸੀ।ਖੇਤੀਬਾੜੀ ਲਈ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਸੀ।ਅਨੁਸੂਚਿਤ ਜਾਤੀ ਨਾਲ ਸਬੰਧਤ ਗਰੀਬ ਪਰਿਵਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਂਦੀ ਸੀ।ਬਜ਼ੁਰਗਾਂ,ਵਿਧਵਾਵਾਂ ਅਤੇ ਅੰਗਹੀਣਾਂ ਦੀ ਪੈਨਸ਼ਨ ਦੀ ਰਾਸ਼ੀ ਵਧਾ ਕੇ ਦੁੱਗਣੀ ਕੀਤੀ ਗਈ ਸੀ।ਧੀਆਂ ਦੀ ਭਲਾਈ ਅਤੇ ਜਨਮ ਦਰ ਨੂੰ ਉਤਸ਼ਾਹਿਤ ਕਰਨ ਲਈ ਇਹ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਗਈ ਸੀ।ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਲੜਕੀਆਂ ਨੂੰ ਆਉਣ-ਜਾਣ ਲਈ ਮੁਫ਼ਤ ਸਾਈਕਲ ਵੰਡੇ ਗਏ ਸਨ।ਮੈਰੀਟੋਰੀਅਲ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਜ਼ੀਫ਼ੇ ਦਿੱਤੇ ਜਾਂਦੇ ਸਨ।ਕਿਸਾਨਾਂ,ਛੋਟੇ ਵਪਾਰੀਆਂ ਅਤੇ ਨੀਲੇ ਕਾਰਡ ਵਾਲੇ ਪਰਿਵਾਰਾਂ ਲਈ ਮੁਫ਼ਤ ਇਲਾਜ (50,000 ਰੁਪਏ ਤੱਕ) ਅਤੇ 5 ਲੱਖ ਰੁਪਏ ਦਾ ਦੁਰਘਟਨਾ ਬੀਮਾ ਸ਼ੁਰੂ ਕੀਤਾ ਗਿਆ ਸੀ।ਕਿਸਾਨਾਂ ਲਈ ਬਿਨਾਂ ਵਿਆਜ ਤੋਂ ਫ਼ਸਲੀ ਕਰਜ਼ੇ ਅਤੇ ਸਰਹੱਦੀ ਖੇਤਰ ਦੇ ਕਿਸਾਨਾਂ ਲਈ ਵਿਸ਼ੇਸ਼ ਰਾਹਤ ਸਕੀਮਾਂ ਲਾਗੂ ਕੀਤੀਆਂ ਗਈਆਂ ਸਨ।ਪਰ ਇਸ ਤੋਂ ਬਾਅਦ ਦੀਆਂ ਸਰਕਾਰਾਂ ਨੇ ਇਨ੍ਹਾਂ ਸਕੀਮਾਂ ਨੂੰ ਬੰਦ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ।ਐਚਐਸ ਵਾਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਗਰੀਬਾਂ ਦੀ ਭਲਾਈ ਲਈ ਇਨ੍ਹਾਂ ਸਕੀਮਾਂ ਨੂੰ ਮੁੜ ਤੋਂ ਚਾਲੂ ਕੀਤਾ ਜਾਵੇਗਾ।

Posted By: Gaurav Maria

Latest News