ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਵਲੋਂ ਪਿੰਡ ਰਾਹਲ-ਚਾਹਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮਿਲਣੀ
- ਰਾਜਨੀਤੀ
- 14 Jul, 2026 06:53 PM (Asia/Kolkata)
ਵਰਕਰਾਂ ਨੂੰ ਘਰ-ਘਰ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਦਾ ਸੱਦਾ
ਕਿਹਾ;ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਉਣ ਲਈ ਸ਼੍ਰੋਅਦ ਦੀ ਸਰਕਾਰ ਜਰੂਰੀ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,14 ਜੁਲਾਈ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਰਾਹਲ-ਚਾਹਲ ਵਿਖੇ ਅਮਨ ਰਾਹਲ-ਚਾਹਲ ਦੇ ਗ੍ਰਹਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮਿਲਣੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਹੋਈ।
ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੋਕ-ਪੱਖੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਾਮਬੰਦ ਕੀਤਾ।ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਸਮੇਂ ਦੀ ਲੋੜ ਹੈ।
ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਆਪਣੇ ਸੰਬੋਧਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਮੌਜੂਦਾ ਸਰਕਾਰ ਨੂੰ ਚੁਣਿਆ ਸੀ,ਪਰ ਬੀਤੇ ਸਾਲਾਂ ਦੌਰਾਨ ਖ਼ਾਸ ਕਰਕੇ ਨੌਜਵਾਨਾਂ ਨੂੰ ਉਮੀਦਾਂ ਅਨੁਸਾਰ ਮੌਕੇ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਰੁਕਣ ਲਈ ਮੌਜੂਦਾ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹਨ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਪੰਜਾਬ ਵਿੱਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣੀ ਜਰੂਰੀ ਹੈ।
ਇਸ ਮੌਕੇ ਨੰਬਰਦਾਰ ਤੁੱਕੀ,ਹਰਪਾਲ ਸਿੰਘ ਮੈਂਬਰ,ਮੰਗਲ ਸਿੰਘ ਜੇਈ,ਦਿਲਬਾਗ਼ ਸਿੰਘ ਖਾਲਸਾ,ਮਲਕੀਤ ਸਿੰਘ, ਕਾਜਰ ਸਿੰਘ ਆੜ੍ਹਤੀਆ,ਯੋਧਬੀਰ ਸਿੰਘ ਤੋਂ ਇਲਾਵਾ ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ,ਸਰਪੰਚ ਜੰਗਸ਼ੇਰ ਸਿੰਘ ਟੋਨੀ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ, ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ, ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦ ਗਿੱਲ,ਗੁਰ ਸਿੱਧੂ ਘੜਕਾ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Leave a Reply