Nazrana Times

ਪੰਜਾਬੀ

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਖੇਤੀਬਾੜੀ ਵਿੱਚ ਰੁਜ਼ਗਾਰ ਦੇ ਵਸੀਲੇ ਵਿਸ਼ੇ 'ਤੇ ਲੈਕਚਰ ਦਾ ਆਯੋਜਨ

04 Aug, 2025 11:58 PM

ਰਾਕੇਸ਼ ਨਈਅਰ

ਚੋਹਲਾ ਸਾਹਿਬ/ਤਰਨਤਾਰਨ,4 ਅਗਸਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਅਗਵਾਈ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਕਿਸਾਨੀ ਇੱਕ ਉੱਤਮ ਕ੍ਰਿਤ ਅਤੇ ਰੁਜ਼ਗਾਰ ਵਿਸ਼ੇ 'ਤੇ ਵਿਦਿਆਰਥੀਆ ਨਾਲ ਵਿਚਾਰ ਸਾਂਝੇ ਕਰਨ ਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ,ਸ੍ਰੀ ਅੰਮ੍ਰਿਤਸਰ ਦੇ ਐਗਰੀਕਲਚਰ ਵਿਭਾਗ ਤੋਂ ਡਾ.ਅਰਮਿੰਦਰ ਸਿੰਘ ਰਿਆੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।ਪ੍ਰੋਗਰਾਮ ਦੀ ਸ਼ੁਰੂਆਤ ਵਿਚ ਕਾਲਜ ਪ੍ਰਿੰਸੀਪਲ ਨੇ ਡਾ.ਰਿਆੜ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਸਵਾਗਤ ਕੀਤਾ ਅਤੇ ਜੀ ਆਇਆਂ ਕਿਹਾ।ਡਾ.ਰਿਆੜ ਨੇ ਖੇਤੀ ਨੂੰ ਉੱਤਮ ਸੰਸਾਦਨ ਦੱਸਦਿਆਂ ਵਿਦਿਆਰਥੀਆਂ ਨੂੰ ਇਸ ਕਿੱਤੇ ਨਾਲ ਨਿਆਂ ਕਰਨ ਦੇ ਨਾਲ-ਨਾਲ ਵਾਤਾਵਰਨ ਪ੍ਰਤੀ ਚਿੰਤਨ ਰਹਿਣ ਲਈ ਪ੍ਰੇਰਿਤ ਕੀਤਾ।ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਸੰਜੀਦਗੀ ਨਾਲ ਲੈਕਚਰ ਵਿਚ ਸ਼ਮੂਲੀਅਤ ਕੀਤੀ।ਵਿਦਿਆਰਥੀਆਂ ਨੇ ਕਿਸਾਨੀ ਨੂੰ ਲੈ ਕੇ ਆਪਣੇ ਵੱਖ-ਵੱਖ ਸ਼ੰਕਿਆ ਪ੍ਰਤੀ ਸਵਾਲ ਵੀ ਕੀਤੇ।ਡਾ.ਰਿਆੜ ਨੇ ਵਿਦਿਆਰਥੀਆਂ ਦੇ ਸ਼ੰਕਿਆ ਦਾ ਬੜੇ ਹੀ ਸਹਿਜ ਅਤੇ ਸਰਲ ਸ਼ਬਦਾਂ ਵਿਚ ਉੱਤਰ ਦਿੱਤਾ।ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਡਾ.ਅਮਰਿੰਦਰ ਸਿੰਘ ਰਿਆੜ ਦਾ ਕਾਲਜ ਆਉਣ ਤੇ ਧੰਨਵਾਦ ਕਰਦਿਆਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜਰ ਸੀ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #