ਖਡੂਰ ਸਾਹਿਬ ਹਲਕੇ 'ਚ ਅਕਾਲੀ ਦਲ ਨੂੰ ਮਿਲ ਰਿਹਾ ਭਰਵਾਂ ਸਮਰਥਨ ਲੋਕ ਪੰਜਾਬ ਵਿੱਚ ਮੁੜ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ- ਆਗੂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,8 ਜੂਨ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ।ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਲੋਕਾਂ ਦੀ ਵੱਧ ਰਹੀ ਸ਼ਮੂਲੀਅਤ ਨੂੰ ਪਾਰਟੀ ਲਈ ਉਤਸ਼ਾਹਜਨਕ ਸੰਕੇਤ ਮੰਨਿਆ ਜਾ ਰਿਹਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ,ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਸੋਨੂੰ ਸਰਪੰਚ ਕਿਰਤੋਵਾਲ ਅਤੇ ਯੂਥ ਆਗੂ ਰਣਜੀਤ ਸਿੰਘ ਰਾਣਾ ਚੋਹਲਾ ਸਾਹਿਬ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹੋ ਰਹੀਆਂ ਮੀਟਿੰਗਾਂ ਦੌਰਾਨ ਲੋਕ ਆਪਣੀਆਂ ਸਮੱਸਿਆਵਾਂ ਅਤੇ ਉਮੀਦਾਂ ਪਾਰਟੀ ਆਗੂਆਂ ਨਾਲ ਸਾਂਝੀਆਂ ਕਰ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਪਰਿਵਾਰ ਪਾਰਟੀ ਨਾਲ ਜੁੜ ਰਹੇ ਹਨ।
ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਵਿਕਾਸ,ਅਮਨ-ਕਾਨੂੰਨ ਅਤੇ ਕਿਸਾਨ-ਮਜ਼ਦੂਰ ਪੱਖੀ ਨੀਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੜ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਿਛਲੀਆਂ ਸਰਕਾਰਾਂ ਵੱਲੋਂ ਕਰਵਾਏ ਗਏ ਵਿਕਾਸ ਕਾਰਜ ਅੱਜ ਵੀ ਲੋਕਾਂ ਨੂੰ ਯਾਦ ਹਨ ਅਤੇ ਇਨ੍ਹਾਂ ਕਾਰਜਾਂ ਦੇ ਆਧਾਰ 'ਤੇ ਪਾਰਟੀ ਨੂੰ ਮੁੜ ਲੋਕਾਂ ਦਾ ਭਰੋਸਾ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਦਾ ਆਧਾਰ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਣਗੇ।ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਹਲਕੇ ਵਿੱਚ ਅਕਾਲੀ ਦਲ ਹੋਰ ਮਜ਼ਬੂਤੀ ਨਾਲ ਉਭਰੇਗਾ।
Posted By: TAJEEMNOOR KAUR