ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁੰਛ ਹਮਲੇ ਦੇ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਦੈ ਚੈੱਕ ਭੇਟ
- ਧਾਰਮਿਕ/ਰਾਜਨੀਤੀ
- 16 May, 2025 05:19 PM (Asia/Kolkata)
ਪੁੰਛ 16 ਮਈ, ਨਜ਼ਰਾਨਾ ਟਾਈਮਜ ਬਿਊਰੋ
ਭਾਰਤ ਪਾਕਿਸਤਾਨ ਵਿੱਚ ਬਣੇ ਤਣਾਅ ਵਾਲੇ ਹਾਲਾਤਾਂ ਦੌਰਾਨ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਹੋਏ ਹਮਲੇ 'ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੰਛ ਪਹੁੰਚੇ ਅਤੇ ਉਨਾਂ ਨੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ। ਉਨ੍ਹਾਂ ਸਮੂਹ ਪੀੜਤ ਪਰਿਵਾਰਾਂ ਦੇ ਘਰ ਜਾ ਕੇ ਜਾ ਕੇ ਹਮਦਰਦੀ ਪ੍ਰਗਟ ਕੀਤੀ ਅਤੇ ਰਾਗੀ ਭਾਈ ਅਮਰੀਕ ਸਿੰਘ ਨਮਿੱਤ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਵੀ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇਸ਼ ਦੁਨੀਆਂ ਵਿੱਚ ਜਦੋਂ ਵੀ ਕਿਤੇ ਕਿਸੇ ਸਿੱਖ ਨਾਲ ਪੀੜਾ ਬਣਦੀ ਹੈ ਤਾਂ ਉਹ ਆਪਣਾ ਫਰਜ਼ ਸਮਝ ਕੇ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਸ. ਰਣਜੀਤ ਸਿੰਘ, ਰਾਗੀ ਭਾਈ ਅਮਰੀਕ ਸਿੰਘ, ਸਾਬਕਾ ਫੌਜੀ ਸ. ਅਮਰਜੀਤ ਸਿੰਘ ਅਤੇ ਬੀਬੀ ਬਲਵਿੰਦਰ ਕੌਰ (ਚਾਰੇ ਵਾਸੀ ਪੁੰਛ) ਦੀ ਮੌਤ ਹੋ ਗਈ ਸੀ।
ਜੰਮੂ-ਕਸ਼ਮੀਰ ਪਹੁੰਚੇ ਐਡਵੋਕੇਟ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਮਹੰਤ ਮਨਜੀਤ ਸਿੰਘ ਮੁਖੀ ਸ਼੍ਰੋਮਣੀ ਡੇਰਾ ਨੰਗਲੀ ਸਾਹਿਬ ਪੁੰਛ, ਭਾਈ ਹਰਭਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ, ਭਾਈ ਜਗਤਾਰ ਸਿੰਘ ਸਲਾਹਕਾਰ/ਕੋਆਰਡੀਨੇਟਰ (ਜੰਮੂ ਕਸ਼ਮੀਰ) ਧਰਮ ਪ੍ਰਚਾਰ ਕਮੇਟੀ, ਸ. ਪਰਵਿੰਦਰ ਸਿੰਘ ਚੇਅਰਮੈਨ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ (ਜੰਮੂ ਕਸ਼ਮੀਰ), ਸ. ਨਰਿੰਦਰ ਸਿੰਘ ਪ੍ਰਧਾਨ ਡਿਸਟ੍ਰਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਪੁੰਛ, ਸ. ਚਰਨਜੀਤ ਸਿੰਘ ਖਾਲਸਾ ਸਾਬਕਾ ਐਮਐਲਸੀ ਅਤੇ ਸਮੂਹ ਮੈਂਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਕਸ਼ਮੀਰ ਹਾਜ਼ਰ ਸਨ ।
Leave a Reply