ਤਖਤ ਸ਼੍ਰੀ ਹਜ਼ੂਰ ਸਾਹਿਬ ਐਕਟ 1956 ਰੱਦ ਕਰਨ ਦੀ ਕੋਸ਼ਿਸ਼ ਸਿੱਖ ਕੌਮ ਦੀਆਂ ਭਾਵਨਾਵਾਂ 'ਤੇ ਸਿੱਧਾ ਹਮਲਾ : ਸ੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ
- ਰਾਜਨੀਤੀ
- 28 Jun, 2026 07:38 PM (Asia/Kolkata)
ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਜੂਨ (ਮੰਗਤ ਸਿੰਘ ਸੈਦਪੁਰ) : ਮਹਾਰਸਟਰ ਸਰਕਾਰ ਵੱਲੋਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਲ ਸੰਬੰਧਿਤ ਹਜ਼ੂਰ ਸਾਹਿਬ ਐਕਟ 1956 ਨੂੰ ਰੱਦ ਕਰਨ ਲਈ ਕੀਤੀ ਜਾ ਰਹੀ ਕਾਰਵਾਈ ਦੀ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਪਾਰਟੀ ਨੇ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪਾਰਟੀ ਨੇ ਇਸ ਫੈਸਲੇ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਅਤੇ ਗੁਰਦੁਆਰਾ ਪ੍ਰਬੰਧ ਦੀ ਖ਼ੁਦਮੁਖ਼ਤਿਆਰੀ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖ ਪੰਥ ਦਾ ਮਹਾਨ ਅਸਥਾਨ ਹੈ, ਜਿਸ ਨਾਲ ਦੁਨੀਆਂ ਭਰ ਦੀ ਸੰਗਤ ਦੀਆ ਡੂੰਘੀਆਂ ਆਸਥਾਵਾ ਜੁੜੀਆਂ ਹੋਈਆਂ ਹਨ।1956ਐਕਟ ਸਾਲਾਂ ਤੋਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਪਰੰਪਰਾਵਾਂ ਅਤੇ ਪੰਥਕ ਪ੍ਰਬੰਧ ਨੂੰ ਸੁਰੱਖਿਅਤ ਰੱਖਦਾ ਆ ਰਿਹਾ ਹੈ, ਪਰ ਹੁਣ ਇਸ ਨੂੰ ਖਤਮ ਕਰਕੇ ਸਰਕਾਰ ਧਾਰਮਿਕ ਮਾਮਲਿਆਂ ਵਿੱਚ ਆਪਣੀ ਦਖ਼ਲਅੰਦਾਜ਼ੀ ਵਧਾਉਣਾ ਚਾਹੁੰਦੀ ਹੈ ਸੋ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਪਾਰਟੀ ਨੇ ਕਿਹਾ ਕਿ ਸਿੱਖ ਸੰਸਥਾਵਾਂ ਦਾ ਪ੍ਰਬੰਧ ਸਿਰਫ ਸਿੱਖ ਮਰਿਆਦਾ ਅਨੁਸਾਰ ਹੀ ਚਲਣਾ ਚਾਹੀਦਾ ਹੈ ਕਿਸੇ ਵੀ ਸਰਕਾਰ ਨੂੰ ਇਹ ਹੱਕ ਨਹੀਂ ਕਿ ਉਹ ਸਿੱਖਾਂ ਦੇ ਧਾਰਮਿਕ ਅਦਾਰਿਆਂ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇਵੇ। ਪਾਰਟੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਹਾਰਾਸ਼ਟਰ ਸਰਕਾਰ ਨੇ ਫੈਸਲਾ ਵਾਪਸ ਨਾ ਲਿਆ ਤਾਂ ਦੇਸ਼ ਤੇ ਵਿਦੇਸ਼ ਵਿਚ ਬੈਠੀ ਸਿੱਖ ਸੰਗਤ ਵੱਲੋਂ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਪਾਰਟੀ ਨੇ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਹਜ਼ੂਰ ਸਾਹਿਬ ਐਕਟ 1956 ਨੂੰ ਤਰੁੰਤ ਮੁੜ ਲਾਗੂ ਕਰਨ ਦਾ ਐਲਾਨ ਕੀਤਾ ਜਾਵੇ ਅਤੇ ਪੰਥਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨ ਤੋਂ ਗ਼ੁਰੇਜ਼ ਕੀਤਾ ਜਾਵੇ।
ਅਖੀਰ ਵਿਚ ਪਾਰਟੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਪਾਰਟੀ ਵੱਲੋਂ ਹਰ ਉਸ ਕੋਸ਼ਿਸ਼ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਸੋ ਸਿੱਖ ਕੌਮ ਦੇ ਧਾਰਮਿਕ ਅਧਿਕਾਰਾਂ, ਪ੍ਰੰਪਰਾਵਾਂ ਅਤੇ ਗੁਰਦੁਆਰਾ ਸਾਹਿਬਾਨ ਦੀ ਅਜ਼ਾਦੀ ਨੂੰ ਨੁਕਸਾਨ ਪਹੁੰਚਾਉਣ ਲਈ ਕੀਤੀ ਜਾਵੇਗੀ।
Leave a Reply