ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ 'ਚ ਵੱਡੀ ਕਾਰਵਾਈ, DSP ਤੇ SHO 'ਤੇ ਡਿੱਗੀ ਗਾਜ
- ਅਪਰਾਧ
- 13 May,2025
ਅੰਮ੍ਰਿਤਸਰ 13 ਮਈ , ਨਜ਼ਰਾਨਾ ਟਾਈਮਜ ਬਿਊਰੋ
ਮਜੀਠਾ 'ਚ ਜ਼ਹਿਰੀਲੀ ਸ਼ਰਾਬ ਕਾਂਡ 'ਚ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਡੀ.ਐੱਸ.ਪੀ ਸਬ-ਡਵੀਜ਼ਨ ਮਜੀਠਾ ਅਮੋਲਕ ਸਿੰਘ ਅਤੇ ਐੱਸ.ਐੱਚ.ਓ ਥਾਣਾ ਮਜੀਠਾ ਐੱਸ.ਆਈ ਅਵਤਾਰ ਸਿੰਘ ਨੂੰ ਆਪਣੀਆਂ ਡਿਊਟੀਆਂ ਵਿੱਚ ਕੁਤਾਹੀ ਵਰਤਣ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਮਜੀਠਾ ਵਿਚ ਨਕਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਮਜੀਠਾ ਦੇ 3 ਪਿੰਡਾਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਨ੍ਹਾਂ ਵਿਚ ਪਿੰਡ ਭੰਗਾਲੀ, ਮਰੜੀ ਕਲਾਂ ਤੇ ਥਰੀਏਵਾਲ ਦੇ ਲੋਕ ਸ਼ਾਮਲ ਹਨ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਵੀ ਵੱਡਾ ਐਕਸ਼ਨ ਲਿਆ ਹੈ।
ਇਸ ਨਕਲੀ ਸ਼ਰਾਬ ਰੈਕੇਟ ਦੇ ਕਿੰਗਪਿਨ ਤੇ ਮੁੱਖ ਸਪਲਾਇਰ ਸਣੇ 6 ਮੁਲਜ਼ਮਾਂ ਨੂੰ 7 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਭਜੀਤ ਸਿੰਘ, ਕੁਲਬੀਰ ਸਿੰਘ ਉਰਫ਼ ਜੱਗੂ, ਸਾਹਿਬ ਸਿੰਘ ਉਰਫ਼ ਸਰਾਏ ਵਾਸੀ ਮਾਰੜੀ ਕਲਾਂ, ਗੁਰਜੰਟ ਸਿੰਘ ਤੇ ਨਿੰਦਰ ਕੌਰ ਵਾਸੀ ਥੀਰੇਂਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸ਼ਰਾਬ ਰੈਕੇਟ ਦਾ ਕਿੰਗਪਿਨ ਸਾਹਿਬ ਸਿੰਘ ਤੇ ਪ੍ਰਭਜੀਤ ਸਿੰਘ ਨਕਲੀ ਸ਼ਰਾਬ ਸਪਲਾਈ ਕਰਨ ਦਾ ਮਾਸਟਰਮਾਈਂਡ ਸੀ। ਗ੍ਰਿਫ਼ਤਾਰ ਮੁਲਜ਼ਮ ਕੁਲਬੀਰ ਸਿੰਘ ਉਰਫ਼ ਜੱਗੂ ਮੁੱਖ ਮੁਲਜ਼ਮ ਪ੍ਰਭਜੀਤ ਦਾ ਭਰਾ ਹੈ।
Posted By:
GURBHEJ SINGH ANANDPURI
Leave a Reply