ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਗੁਰਮਤਿ ਸਮਾਗਮ
- ਧਾਰਮਿਕ/ਰਾਜਨੀਤੀ
- (Asia/Kolkata)
ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ,ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,3 ਸਤੰਬਰ
ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਗੁਰਦੁਆਰਾ ਸਿੰਘ ਸਾਹਿਬ ਬਾਬਾ ਰਾਮ ਸਿੰਘ ਜੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਵੱਖ-ਵੱਖ ਇਲਾਕਿਆਂ ਅਤੇ ਪਿੰਡਾਂ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀ ਭਰੀ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਚਰਨਾਂ ਵਿੱਚ ਸਰਬੱਤ ਦੇ ਭਲੇ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ।ਇਸ ਮੌਕੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਨੇ ਕੀਰਤਨ ਕੀਤਾ,ਜਦਕਿ ਸਿੱਖ ਪੰਥ ਦੇ ਵਿਦਵਾਨ ਗਿਆਨੀ ਨਵਤੇਜ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਮੁੱਖਵਾਕ ਦੀ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ।ਸਟੇਜ ਸੈਕਟਰੀ ਦੀ ਸੇਵਾ ਗਿਆਨੀ ਬਲਦੇਵ ਸਿੰਘ ਜੀ ਨੇ ਨਿਭਾਈ।
ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਤੌਰ ’ਤੇ ਅਰਦਾਸ ਕੀਤੀ ਗਈ।ਇਸ ਮੌਕੇ ਜਥੇਦਾਰ ਹਰਜੀਤ ਸਿੰਘ ਮਹਿਤਾ, ਜਥੇਦਾਰ ਜੱਜ ਸਿੰਘ ਲੱਲੇ ਬੂਹ, ਹਰਜਿੰਦਰ ਸਿੰਘ ਪੱਟੀ (ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ), ਗੁਰਮਹਾਂਵੀਰ ਸਿੰਘ ਸਰਹਾਲੀ (ਚੇਅਰਮੈਨ), ਨਵਰੀਤ ਸਿੰਘ ਜਲੇਵਾਲ,ਬਾਬਾ ਸਰਬਜੀਤ ਸਿੰਘ,ਸਰਪੰਚ ਬਲਵੀਰ ਸਿੰਘ ਠੱਟਾ,ਹਰਜੀਤ ਸਿੰਘ ਮੈਂਬਰ,ਚੰਨਾ ਠੇਕੇਦਾਰ ਸਮੇਤ ਕਈ ਹੋਰ ਮੁਹਤਬਰ ਹਾਜ਼ਰ ਸਨ।
ਸਮਾਗਮ ਵਿੱਚ ਦਦੇਹਰ ਸਾਹਿਬ,ਠੱਟਾ,ਜਲੇਵਾਲ, ਠੱਕਰਪੁਰ ਖਾਰਾ,ਸੁਹਾਵਾ,ਬੁਰਜ ਸਮੇਤ ਕਈ ਪਿੰਡਾਂ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ।ਇਸ ਤੋਂ ਇਲਾਵਾ ਮਹਿਤਾ,ਧਰਮਕੋਟ (ਮੋਗਾ) ਅਤੇ ਹਰੀਕੇ ਪੱਤਣ ਇਲਾਕੇ ਤੋਂ ਵੀ ਸੰਗਤਾਂ ਪਹੁੰਚੀਆਂ।ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Leave a Reply