Nazrana Times

ਪੰਜਾਬੀ

ਪਿੰਡ ਚੱਕ ਸਿਕੰਦਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

02 Jul, 2025 01:30 AM

ਕੇਂਦਰ ਦੀ ਭਾਜਪਾ ਸਰਦਾਰ ਦਾ ਟੀਚਾ ਹਰ ਘਰ ਨਿਰਵਿਘਨ ਸਹੂਲਤਾਂ ਪਹੁੰਚਾਉਣਾ–ਹਰਜੀਤ ਸੰਧੂ

ਰਾਕੇਸ਼ ਨਈਅਰ ਚੋਹਲਾ

ਤਰਨਤਾਰਨ,1 ਜੁਲਾਈ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ।ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਚੱਕ ਸਿਕੰਦਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਕਪੂਰ ਸਿੰਘ,ਗੁਰਲਾਲ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਉੱਦਮਾਂ ਸਦਕਾ ਪਾਰਟੀ ਆਗੂ ਗੁਰਵੇਲ ਸਿੰਘ ਦੇ ਗ੍ਰਹਿ ਵਿਖੇ ਆਨਲਾਈਨ ਕੈਂਪ ਲਗਾ ਕੇ ਮੌਕੇ 'ਤੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਕੀਮਾਂ ਦਾ ਲਾਭ ਲੈਣ ਆਏ ਲੋਕਾਂ ਨੂੰ ਵਿਸਥਾਰ ਨਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਤਰੀ ਪਾਰਟੀਆਂ ਨੇ ਗੁੰਮਰਾਹ ਕੀਤਾ ਹੈ ਅਤੇ ਵੱਖ-ਵੱਖ ਸਮੇਂ ਤਹਿਤ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦਬਾਈ ਰੱਖਿਆ ਹੈ ਪਰ ਹੁਣ ਲੋਕਾਂ ਦੇ ਘਰਾਂ ਤੱਕ ਭਾਜਪਾ ਆਪਣੀਆਂ ਨੀਤੀਆਂ ਪਹੁੰਚਾਉਣ ਵਿੱਚ ਕਾਮਯਾਬ ਹੋ ਰਹੀ ਹੈ ਅਤੇ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਜਿੰਨੀਆਂ ਵੀ ਸਹੂਲਤਾਂ ਸਰਕਾਰੀ ਤੌਰ 'ਤੇ ਲੋਕਾਂ ਨੂੰ ਮਿਲਦੀਆਂ ਹਨ ਉਹ ਸਾਰੀਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿੱਚ ਬਰਾਬਰ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਹਾਕਮਾਂ ਦੇ ਮਾੜੀ ਨੀਤੀ ਕਰਕੇ ਸਾਡੇ ਤੱਕ ਪਹੁੰਚਣ ਵਿੱਚ ਜੋ ਮੁਸ਼ਕਿਲ ਆ ਰਹੀ ਸੀ ਉਹ ਹੁਣ ਜਲਦੀ ਦੂਰ ਹੋ ਜਾਵੇਗੀ ਕਿਉਂਕਿ ਭਾਜਪਾ ਦੇ ਆਗੂ ਆਪ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਟੀਚਾ ਹੈ ਦੇਸ਼ ਦੇ ਹਰ ਘਰ ਤੱਕ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਸਹੂਲਤਾਂ ਨਿਰਵਿਘਨ ਪਹੁੰਚਣ।ਇਸੇ ਤਹਿਤ ਹੀ ਪਿੰਡਾਂ ਵਿੱਚ ਡਿਜੀਟਲ ਕੈਂਪ ਲਗਾ ਕੇ ਪੰਜ ਲੱਖ ਤੱਕ ਰੁਪਏ ਦਾ ਮੁਫਤ ਇਲਾਜ ਲਈ ਮੈਡੀਕਲ ਕਾਰਡ,ਕਿਸਾਨ ਸਨਮਾਨ ਨਿਧੀ,ਅਵਾਸ ਯੋਜਨਾ ਤਹਿਤ ਗਰੀਬਾਂ ਦੇ ਕੱਚੇ ਮਕਾਨ ਪੱਕੇ ਕਰਨ ਦੀ ਸਹੂਲਤ,ਈ-ਸ਼੍ਰਮ ਕਾਰਡ,ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ,

ਐਨਐਸਏਪੀ ਤਹਿਤ ਪੈਨਸ਼ਨ,ਪ੍ਰਧਾਨ ਮੰਤਰੀ ਸੂਰਯਾ ਘਰ ਮੁਫਤ ਬਿਜਲੀ ਯੋਜਨਾ,ਟੂਰ ਕਿੱਟ ਵੰਡ ਪ੍ਰੋਗਰਾਮ ਆਦਿ ਸਕੀਮਾਂ 'ਤੇ ਹੀ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਸਰਕਲ ਪ੍ਰਧਾਨ ਸਾਹਿਬ ਸਿੰਘ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਬਲਜਿੰਦਰ ਸਿੰਘ ਚੀਮਾ,ਬਲਧੀਰ ਸਿੰਘ,ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਦਲਬੀਰ ਸਿੰਘ,ਜਗੀਰ ਸਿੰਘ ਰਾਮਰੌਣੀ,ਸੋਨੂ ਮੂਸੇ,ਗੁਰਲਾਲ ਸਿੰਘ ਮੂਸੇ,ਜਤਿੰਦਰ ਸਿੰਘ ਮੂਸੇ,ਗੁਰਭੇਜ ਸਿੰਘ, ਬਿੰਦਰ ਸਿੰਘ,ਬਲਬੀਰ ਸਿੰਘ,ਜੋਗਾ ਸਿੰਘ, ਪਰਮਜੀਤ ਸਿੰਘ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #