ਲਾਈਨਮੈਨ ਆਪਰੇਟਰਾਂ 'ਤੇ ਕੀਤੇ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਵੱਲੋਂ ਸਖ਼ਤ ਨਿੰਦਾ- ਸੁੱਖ ਗਿੱਲ ਮੋਗਾ
ਮੋਗਾ, 6 ਜੂਨ ਗੌਰਵ ਮੜੀਆ
ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਪਟਿਆਲਾ ਵਿਖੇ ਲਾਈਨਮੈਨ ਆਪਰੇਟਰਾਂ ਉੱਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਸੁੱਖ ਗਿੱਲ ਮੋਗਾ ਨੇ ਕਿਹਾ ਕਿ ਆਪਣੀਆਂ ਜਾਇਜ਼ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਲਾਈਨਮੈਨ ਆਪਰੇਟਰਾਂ ਦੀ ਆਵਾਜ਼ ਸੁਣਨ ਦੀ ਬਜਾਏ ਸਰਕਾਰ ਨੇ ਉਨ੍ਹਾਂ 'ਤੇ ਜ਼ਬਰ ਦਾ ਰਾਹ ਅਪਣਾਇਆ ਹੈ, ਜੋ ਲੋਕਤੰਤਰ ਦੇ ਮੁੱਢਲੇ ਸਿਧਾਂਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰ ਰਹੇ ਮੁਲਾਜ਼ਮਾਂ 'ਤੇ ਲਾਠੀਚਾਰਜ ਕਰਨਾ ਨਿੰਦਣਯੋਗ ਅਤੇ ਮੰਦਭਾਗਾ ਕਦਮ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਰਹੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਲਾਠੀਚਾਰਜ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ,ਜ਼ਖ਼ਮੀ ਮੁਲਾਜ਼ਮਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਲਾਈਨਮੈਨ ਆਪਰੇਟਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ।
ਸੁੱਖ ਗਿੱਲ ਮੋਗਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਹੋਰ ਕਿਸਾਨ ਅਤੇ ਜਨਤਕ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ।
Posted By: GURBHEJ SINGH ANANDPURI