Nazrana Times

ਪੰਜਾਬੀ

ਸੁਖਬੀਰ ਬਾਦਲ ਦੀ ਪ੍ਰਧਾਨਗੀ ਦੀ ਲਾਲਸਾ, ਹੰਕਾਰ ਅਤੇ ਗੁਨਾਹਾਂ ਕਰਕੇ ਵੱਖਰਾ ਅਕਾਲੀ ਦਲ ਹੋਂਦ 'ਚ ਆਇਆ,

12 Aug, 2025 02:41 AM

ਬੀਬੀ ਸਤਵੰਤ ਕੌਰ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਕਿਰਦਾਰਕੁਸ਼ੀ ਕਰ ਰਹੇ ਨੇ ਬਾਦਲਕੇ : ਭਾਈ ਰਣਜੀਤ ਸਿੰਘ

ਅੰਮ੍ਰਿਤਸਰ, 11 ਅਗਸਤ ,ਜੁਗਰਾਜ ਸਿੰਘ ਸਰਹਾਲੀ

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਅੱਜ ਜਦੋਂ ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਪੋਤਰੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਮਰ ਸ਼ਹੀਦ ਭਾਈ ਸਾਹਿਬ ਭਾਈ ਅਮਰੀਕ ਸਿੰਘ ਜੀ ਖ਼ਾਲਸਾ ਦੀ ਸਪੁੱਤਰੀ ਬੀਬਾ ਸਤਵੰਤ ਕੌਰ ਜੀ ਨਵੇਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਕੌਂਸਲ ਦੇ ਚੇਅਰਪਰਸਨ ਅਤੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਕੌਮੀ ਪ੍ਰਧਾਨ ਚੁਣੇ ਗਏ ਹਨ ਤਾਂ ਬਾਦਲਕਿਆਂ ਨੇ ਬੁਖਲਾਹਟ ਵਿੱਚ ਆ ਕੇ ਇਹਨਾਂ ਦੋਵਾਂ ਸਤਿਕਾਰਯੋਗ ਸ਼ਖ਼ਸੀਅਤਾਂ ਦੀ ਕਿਰਦਾਰਕੁਸ਼ੀ ਕਰਨੀ ਸ਼ੁਰੂ ਕਰ ਦਿੱਤੀ ਹੈ, ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਗਾਲ੍ਹੀ ਗਲੋਚ ਲਾਣਾ ਸਰਗਰਮ ਕੀਤਾ ਹੈ ਤੇ ਅਤਿ ਨੀਚ ਦਰਜੇ ਦੀ ਸ਼ਬਦਾਵਲੀ ਲਿਖੀ-ਬੋਲੀ ਜਾ ਰਹੀ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਜੁੰਡਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ 2024 ਦੇ ਫੈਸਲੇ ਇੰਨ-ਬਿੰਨ ਮੰਨੇ ਹੁੰਦੇ ਤਾਂ ਸ਼ਾਇਦ ਪੰਜ ਮੈਂਬਰੀ ਭਰਤੀ ਕਮੇਟੀ ਦੇ ਆਗੂਆਂ ਨੂੰ ਵੱਖਰਾ ਦਲ ਅਤੇ ਵੱਖਰਾ ਪ੍ਰਧਾਨ ਬਣਾਉਣ ਦੀ ਲੋੜ ਨਾ ਪੈਂਦੀ। ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਇਸ ਦਾ ਸਰੂਪ ਤੇ ਛਵੀ ਵਿਗਾੜਨ ਲਈ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹੈ ਜਿਸਨੇ ਰਾਜ ਸੱਤਾ ਦੇ ਨਸ਼ੇ ਵਿੱਚ ਗੁਰੂ ਗ੍ਰੰਥ ਅਤੇ ਗੁਰੂ ਪੰਥ ਵੱਲ ਪਿੱਠ ਕਰ ਲਈ ਸੀ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਬਾਦਲਕਿਆਂ ਦੀ ਲੀਡਰਸ਼ਿਪ ਹੁਣ ਪੰਥ ਅਤੇ ਅਕਾਲੀ ਦਲ ਦੀ ਅਗਵਾਈ ਕਰਨ ਦੇ ਯੋਗ ਨਹੀਂ ਸੀ ਰਹੀ। ਇਹ ਭ੍ਰਿਸ਼ਟ, ਗ਼ੱਦਾਰ ਮੱਕਾਰ, ਦਾਗ਼ੀ ਅਤੇ ਦਿੱਲੀ ਦੇ ਯਾਰ ਬਣ ਚੁੱਕੇ ਸਨ, ਇਹਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਛੱਡ ਕੇ ਬਲਾਤਕਾਰੀ ਡੇਰਾ ਸਿਰਸਾ ਮੁਖੀ ਨੂੰ ਆਪਣਾ ਬਾਪ ਬਣਾ ਲਿਆ ਸੀ ਅਤੇ ਸਿੱਖਾਂ ਦੇ ਕਾਤਲਾਂ ਬੁੱਚੜ ਪੁਲਿਸ ਅਫ਼ਸਰਾਂ ਸੁਮੇਧ ਸੈਣੀ ਤੇ ਇਜ਼ਹਾਰ ਆਲਮ ਨਾਲ ਸਾਂਝ ਪਾ ਲਈ ਸੀ। ਸੁਖਬੀਰ ਬਾਦਲ ਨੇ 2 ਦਸੰਬਰ ਦੇ ਫ਼ੈਸਲਿਆਂ ਨੂੰ ਵੰਗਾਰਿਆ, ਪੰਜ ਮੈਂਬਰੀ ਕਮੇਟੀ ਨੂੰ ਨਹੀਂ ਮੰਨਿਆ, ਤਿੰਨਾਂ ਜਥੇਦਾਰਾਂ ਨੂੰ ਅਹੁਦਿਆਂ ਤੋਂ ਲਾਹ ਦਿੱਤਾ, ਧਾਮੀ ਅਤੇ ਬੰਡੂਗਰ ਨੂੰ ਵੀ ਡਰਾ ਦਿੱਤਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜਾ ਹੋ ਕੇ ਆਪੇ ਨਕਲੀ ਭਰਤੀ ਕਰਕੇ ਆਪੇ ਪ੍ਰਧਾਨ ਬਣ ਗਿਆ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਪ੍ਰਧਾਨਗੀ ਦੀ ਲਾਲਸਾ, ਆਕੜ, ਹੰਕਾਰ ਤੇ ਮੁੱਖ ਮੰਤਰੀ ਬਣਨ ਦੀ ਭੁੱਖ ਨੇ ਉਸ ਨੂੰ ਡੋਬ ਦਿੱਤਾ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸਰਦਾਰ ਸਿਮਰਨਜੀਤ ਸਿੰਘ ਮਾਨ ਵਾਲਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜੋ ਸੰਨ 1994 ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਂਦ ਵਿੱਚ ਆਇਆ ਸੀ ਪਰ ਬਾਦਲਕਿਆਂ ਨੇ ਭਾਜਪਾ ਨਾਲ ਮਿਲ ਕੇ ਆਪਣਾ ਵੱਖਰਾ ਦਲ ਬਣਾ ਕੇ 1997, 2007 ਤੇ 2012 'ਚ ਸਰਕਾਰਾਂ ਬਣਾ ਲਈਆਂ ਸਨ ਤੇ ਪੰਥ ਅਤੇ ਪੰਜਾਬ ਦਾ ਰੱਜ ਕੇ ਘਾਣ ਕੀਤਾ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਜਿਵੇਂ ਬਾਦਲਕੇ ਉਸ ਸਮੇਂ ਸਿਮਰਨਜੀਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਂਦੇ ਰਹੇ, ਉਸੇ ਤਰ੍ਹਾਂ ਹੁਣ ਬੀਬੀ ਸਤਵੰਤ ਕੌਰ ਅਤੇ ਗਿਆਨੀ ਹਰਪ੍ਰੀਤ ਸਿੰਘ ਉੱਤੇ ਚਿੱਕੜ ਸੁੱਟ ਰਹੇ ਹਨ। ਉਹਨਾਂ ਕਿਹਾ ਕਿ ਬਾਦਲਕਿਆਂ ਦੀ ਅੱਤ ਦਾ ਹੁਣ ਅੰਤ ਆ ਗਿਆ ਹੈ, ਹਰਸਿਮਰਤ ਕੌਰ ਬਾਦਲ ਵੱਲੋਂ ਕੀਤੀ ਅਰਦਾਸ ਅਨੁਸਾਰ ਬਾਦਲਕਿਆਂ ਦਾ ਕੱਖ ਨਹੀਂ ਰਹੇਗਾ, ਇਸ ਭਗੌੜੇ ਦਲ ਨੂੰ ਖ਼ਾਲਸਾ ਪੰਥ ਅਤੇ ਪੰਜਾਬ ਵਾਸੀ ਮੂੰਹ ਨਹੀਂ ਲਾਉਣਗੇ। ਉਹਨਾਂ ਕਿਹਾ ਕਿ ਹਰ ਸਿੱਖ ਦੀ ਰੀਝ ਹੈ ਕਿ ਅਕਾਲੀ ਦਲ ਜਿਉਂਦਾ ਰਹੇ ਤੇ ਬਾਦਲਕੇ ਮਰਨ ਸਾਡੇ ਗਲੋਂ ਲੱਥਣ। ਫੈਡਰੇਸ਼ਨ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਅਤੇ ਉਸਦੀ ਜੁੰਡਲੀ ਨੂੰ ਖ਼ਾਲਸਾ ਪੰਥ ਵਿੱਚੋਂ ਛੇਕਣ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #