ਪਿੰਡ ਕੱਦ ਗਿੱਲ ਦੇ ਸਾਬਕਾ ਮੈਂਬਰ ਪੰਚਾਇਤ ਸਮੇਤ ਅਨੇਕਾਂ ਪਰਿਵਾਰ SAD 'ਚ ਸ਼ਾਮਲ
- ਰਾਜਨੀਤੀ
- 07 Jul, 2026 05:20 PM (Asia/Kolkata)
ਹਲਕਾ ਇੰਚਾਰਜ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਕੀਤਾ ਭਰਵਾਂ ਸਵਾਗਤ
ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣਾ ਮੇਰੀ ਪਹਿਲ ਹੋਵੇਗੀ-ਬਿੱਲਾ ਸ਼ੇਰੋਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਇਸ ਹਲਕੇ ਦੇ ਪਿੰਡ ਕੱਦ ਗਿੱਲ ਕਲਾਂ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਰਹਿਨੁਮਾਈ ਹੇਠ ਸਾਬਕਾ ਮੈਂਬਰ ਪੰਚਾਇਤ ਅਵਤਾਰ ਸਿੰਘ, ਹਰਭਜਨ ਸਿੰਘ,ਅਮਰਜੀਤ ਸਿੰਘ,ਅਵਜਿੰਦਰ ਸਿੰਘ, ਸਾਹਿਬ ਸਿੰਘ,ਅਮਰਦੀਪ ਸਿੰਘ,ਸਾਬ ਸਿੰਘ,ਕੁਲਜਿੰਦਰ ਸਿੰਘ ਅਤੇ ਸੰਤੋਖ ਸਿੰਘ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਨਵੇਂ ਸ਼ਾਮਲ ਹੋਏ ਅਕਾਲੀ ਪਰਿਵਾਰਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਬੀਬਾ ਰਮਨਦੀਪ ਕੌਰ ਸੇਰੋਂ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਬੀਬਾ ਰਮਨਦੀਪ ਕੌਰ ਸੇਰੋਂ ਨੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਪਰਿਵਾਰ ਲਗਾਤਾਰ ਵਧ ਰਿਹਾ ਹੈ ਅਤੇ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਨੂੰ ਉਸਦਾ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਪੰਜਾਬ ਦੀ ਤਰੱਕੀ ਅਤੇ ਲੋਕ ਭਲਾਈ ਲਈ ਵਚਨਬੱਧ ਹੈ।ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਬਣਨ ਉਪਰੰਤ ਹਲਕਾ ਖਡੂਰ ਸਾਹਿਬ ਵਿੱਚ 20 ਹਜ਼ਾਰ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ,ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਹਰਪਾਲ ਸਿੰਘ ਸਾਬਕਾ ਸਰਪੰਚ ਕੱਦ ਗਿੱਲ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ, ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਪਰਗਟ ਸਿੰਘ ਤੇ ਗੁਰਜੰਟ ਸਿੰਘ ਆਦਿ ਅਕਾਲੀ ਵਰਕਰ ਵੀ ਹਾਜ਼ਰ ਸਨ।
Leave a Reply