Nazrana Times

ਪੰਜਾਬੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ 'ਚ ਤੀਰਥ ਯਾਤਰਾ ਲਈ 3 ਬੱਸਾਂ ਹੋਈਆਂ ਰਵਾਨਾ : ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ

29 Aug, 2026 11:02 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਅਗਸਤ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਇਲਾਕੇ ਦੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਤਿੰਨ ਬੱਸਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੋਹਾਲੀ ਕੁਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਹੋਰਾਂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਬੱਸਾਂ ਦਾ ਇਹ ਕਾਫਲਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਭੇਜਿਆ ਜਾ ਰਿਹਾ ਹੈ। ਉਹ ਇਹਨਾਂ ਬੱਸਾਂ ਨਾਲ ਸੰਬੰਧਿਤ ਪੂਰੀ ਜਾਣਕਾਰੀ ਵਿਸਥਾਰ ਵਿੱਚ ਹਰ ਰੋਜ਼ਾਨਾ ਸ਼ਾਮ ਵੇਲੇ ਤੱਕ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੋਲ ਪਹੁੰਚਾ ਦਿੰਦੇ ਹਨ। ਉਹਨਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਰੋਜ਼ਾਨਾ ਇਸ ਯਾਤਰਾ ਨੂੰ ਲੈ ਕੇ ਜਾਣਕਾਰੀ ਮੰਗੀ ਜਾਂਦੀ ਹੈ ਤਾਂ ਕਿ ਕਿਸੇ ਵੀ ਸੀਨੀਅਰ ਸਿਟੀਜਨ ਨੂੰ ਇਸ ਯਾਤਰਾ ਦੌਰਾਨ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਲਈ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਵਿਧਾ ਪ੍ਰਦਾਨ ਕਰਨਾ ਹੈ। ਇਸੇ ਕੜੀ ਤਹਿਤ ਅੱਜ ਤੰਗੋਰੀ, ਕੰਬਾਲੀ ਅਤੇ ਜਗਤਪੁਰਾ ਤੋਂ ਤਿੰਨ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਤੀਰਥ ਯਾਤਰਾ ਲਈ ਰਵਾਨਾ ਹੋਈਆਂ। ਇਸ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਅਜਿਹੀ ਯੋਜਨਾ ਰਾਹੀਂ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜੋ ਉਨ੍ਹਾਂ ਲਈ ਬਹੁਤ ਹੀ ਸ਼ਰਧਾ ਅਤੇ ਖੁਸ਼ੀ ਦਾ ਵਿਸ਼ਾ ਹੈ। ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਸਰਕਾਰ ਅਤੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਵੀ ਕੀਤਾ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਬੱਸ ਨੰਬਰ -1 ਤੰਗੋਰੀ ਤੋਂ ਜਾਣ ਵਾਲੀ ਤੀਰਥ ਯਾਤਰਾ ਬੱਸ ਦੀ ਦੇਖਰੇਖ ਸਰਪੰਚ ਕੁਲਦੀਪ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜਦ ਕਿ ਬੱਸ ਨੰਬਰ 2-ਕੰਬਾਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ ਦੂਜੀ ਬੱਸ ਦੀ ਜ਼ਿੰਮੇਵਾਰੀ ਅਮਰੀਕ ਸਿੰਘ ਵੱਲੋਂ ਸੰਭਾਲੀ ਜਾ ਰਹੀ ਹੈ। ਇਸੇ ਤਰ੍ਹਾਂ ਬੱਸ ਨੰਬਰ-3 ਜਗਤਪੁਰਾ ਤੋਂ ਰਵਾਨਾ ਹੋਈ ਤੀਜੀ ਬੱਸ ਦੀ ਦੇਖਰੇਖ ਗੌਰੀ ਵੱਲੋਂ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਅੱਜ ਤਿੰਨ ਬੱਸਾਂ ਰਾਹੀਂ ਵੱਖ-ਵੱਖ ਪਿੰਡਾਂ ਦੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਰਵਾਨਾ ਕੀਤਾ ਗਿਆ। ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਸ਼ਰਧਾਲੂਆਂ ਨੇ ਧਾਰਮਿਕ ਯਾਤਰਾ ’ਤੇ ਰਵਾਨਾ ਹੁੰਦਿਆਂ ਆਪਣੀ ਸ਼ਰਧਾ ਅਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਜਾ ਜਾ ਰਹੀ ਬਸ ਯਾਤਰਾ ਨੂੰ ਇਲਾਕੇ ਦੇ ਲੋਕਾਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀਆਂ ਕੋਸ਼ਿਸ਼ ਤੇ ਚੱਲਦਿਆਂ ਅੱਜ ਪੂਰੇ ਪੰਜਾਬ ਦੇ ਵਿੱਚ ਸੀਨੀਅਰ ਸਿਟੀਜਨ ਨੂੰ ਇਸ ਯਾਤਰਾ ਤੇਲ ਲਈ ਭੇਜਿਆ ਜਾ ਰਿਹਾ ਅਤੇ ਆਉਣ ਜਾਣ ਤੋਂ ਇਲਾਵਾ ਉਹਨਾਂ ਦੇ ਠਹਿਰਾਵ ਦਾ ਪੂਰਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ ਅਤੇ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਾ ਆਵੇ ਇਸ ਦੇ ਲਈ ਇੱਕ ਮਾਹਿਰ ਡਾਕਟਰ ਅਤੇ ਗਾਈਡ ਵੀ ਹਰ ਵੇਲੇ ਇਹਨਾਂ ਸ਼ਰਧਾਲੂਆਂ ਦੇ ਨਾਲ ਮੌਜੂਦ ਰਹਿੰਦਾ ਹੈ। ਅਜਿਹੀਆਂ ਯਾਤਰਾਵਾਂ ਨਾਲ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਖਦ ਮੌਕਾ ਮਿਲਦਾ ਹੈ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਵੀ ਹੋਰ ਮਜ਼ਬੂਤੀ ਮਿਲਦੀ ਹੈ।
 

ਇਲਾਕੇ ਦੇ ਸ਼ਰਧਾਲੂਆਂ ਨੇ ਤੀਰਥ ਯਾਤਰਾ ਦੀ ਸਫਲਤਾ ਅਤੇ ਸਾਰੇ ਯਾਤਰੀਆਂ ਦੀ ਸੁਖਦ ਤੇ ਸੁਰੱਖਿਅਤ ਵਾਪਸੀ ਲਈ ਅਰਦਾਸ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਤੋਂ ਇਲਾਵਾ ਬਲਜੀਤ ਸਿੰਘ ਹੈਪੀ, ਕੌਂਸਲਰ ਨੀਤੂ ਕੁਮਾਰੀ, ਧੀਰਜ ਕੁਮਾਰ ਗੌਰੀ, ਕੁਲਦੀਪ ਸਿੰਘ ਤੰਗੋਰੀ ਸਰਪੰਚ, ਅਮਰੀਕ ਸਿੰਘ ਕੰਬਾਲੀ, ਸ. ਪਰਗਟ ਸਿੰਘ, ਧਰਮਪ੍ਰੀਤ ਸਿੰਘ, ਹਰਨਾਮ ਸਿੰਘ, ਗੁਰਮੇਲ ਸਿੰਘ, ਪ੍ਰਭਦੀਪ ਸਿੰਘ ਵੀ ਹਾਜ਼ਰ ਸਨ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News