ਪਿੰਡ ਚੁਤਾਲਾ ਵਿਖੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋ ਵੱਲੋ ਅਕਾਲੀ ਵਰਕਰ ਮਿਲਣੀ
- ਰਾਜਨੀਤੀ
- 07 Jul, 2026 05:28 PM (Asia/Kolkata)
ਹਲਕਾ ਖਡੂਰ ਸਾਹਿਬ ਵਿੱਚ ਫ਼ਿਰੌਤੀ ਅਤੇ ਗੈਂਗਸਟਰਵਾਦ 'ਤੇ ਕੱਸਾਂਗੇ ਨਕੇਲ- ਬਿੱਲਾ ਸ਼ੇਰੋ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ, 7 ਜੁਲਾਈ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਚੁਤਾਲਾ ਵਿਖੇ ਮਾਸਟਰ ਮੇਹਰ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਅਕਾਲੀ ਵਰਕਰ ਮਿਲਣੀ ਕੀਤੀ ਗਈ।ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਰਹੇ।
ਆਪਣੇ ਸੰਬੋਧਨ ਦੌਰਾਨ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਅਤੇ ਵਿਕਾਸ ਦੇ ਅਨੇਕਾਂ ਕੰਮ ਕਰਵਾਏ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਵਰਕਰ ਨੂੰ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿੱਚ ਮੁੜ ਲੋਕ-ਪੱਖੀ ਅਤੇ ਪੰਥਕ ਸੋਚ ਵਾਲੀ ਸਰਕਾਰ ਬਣਾਈ ਜਾ ਸਕੇ।
ਇਸ ਮੌਕੇ ਬੋਲਦਿਆਂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ 1000-1500 ਦੇ ਵਾਅਦਿਆਂ ਦੇ ਝਾਂਸੇ ਵਿੱਚ ਫਸਾ ਕੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਸਿਆਸਤ ਕਰ ਰਹੀ ਹੈ,ਜਦਕਿ ਪੰਜਾਬ ਅੱਜ ਬੇਰੁਜ਼ਗਾਰੀ,ਨਸ਼ਿਆਂ,ਕਾਨੂੰਨ-ਵਿਵਸਥਾ ਅਤੇ ਵਿਕਾਸ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।
ਬਿੱਲਾ ਸ਼ੇਰੋਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਗੁੰਡਾਗਰਦੀ ਅਤੇ ਗੈਂਗਸਟਰਵਾਦ ਨੂੰ ਬੜਾਵਾ ਮਿਲਿਆ ਹੈ।ਉਨ੍ਹਾਂ ਕਿਹਾ,ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਹਲਕਾ ਸ੍ਰੀ ਖਡੂਰ ਸਾਹਿਬ ਦੀ ਜ਼ਿੰਮੇਵਾਰੀ ਮੇਰੀ ਹੋਵੇਗੀ ਕਿ ਕੋਈ ਵੀ ਅਪਰਾਧੀ ਕਿਸੇ ਨੂੰ ਡਰਾ-ਧਮਕਾ ਕੇ ਫਿਰੌਤੀ ਮੰਗਣ ਜਾਂ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਦੀ ਹਿੰਮਤ ਨਹੀਂ ਕਰ ਸਕੇਗਾ। ਕਾਨੂੰਨ ਦਾ ਰਾਜ ਕਾਇਮ ਕਰਕੇ ਹਰ ਨਾਗਰਿਕ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾਵੇਗਾ।ਇਸ ਮੌਕੇਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਸਤਨਾਮ ਸਿੰਘ ਸ਼ੇਰੋਂ,ਸਰਪੰਚ ਜੰਗਸ਼ੇਰ ਸਿੰਘ ਟੋਨੀ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਠੇਕੇਦਾਰ ਹੀਰਾ ਭੁੱਲਰ ਹਰੀਕੇ,ਸਾਹਿਬ ਸਿੰਘ, ਰੇਸ਼ਮ ਸਿੰਘ,ਲਖਵਿੰਦਰ ਸਿੰਘ,ਸੁਖਵੰਤ ਸਿੰਘ,ਸਵਿੰਦਰ ਸਿੰਘ ਨੰਬਰਦਾਰ,ਗੁਰਪਾਲ ਸਿੰਘ,ਗੁਰਸਾਹਿਬ ਸਿੰਘ,ਇੰਦਰਜੀਤ ਸਿੰਘ,ਡਾ.ਕੁਲਦੀਪ ਸਿੰਘ,ਸਾਜਨ ਸਿੰਘ,ਲਸ਼ਕਰ ਸਿੰਘ ਆਦਿ ਹਾਜ਼ਰ ਸਨ।
Leave a Reply