ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
- ਸੋਗ /ਦੁੱਖ ਦਾ ਪ੍ਰਗਟਾਵਾ
- 11 May,2025
ਅੰਮ੍ਰਿਤਸਰ , 11 ਮਈ-ਨਜ਼ਰਾਨਾ ਟਾਈਮਜ ਬਿਊਰੋ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਪੰਥ ਦੀ ਉੱਘੀ ਸ਼ਖ਼ਸੀਅਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜੀ ਦੇ ਅਕਾਲ ਚਲਾਣੇ ਉੱਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ ਹੈ। ਉਨ੍ਹਾਂ ਕਿਹਾ ਕਿ ਗਿਆਨੀ ਮੋਹਣ ਸਿੰਘ ਜੀ ਇਸ ਸਮੇਂ ਕੈਨੇਡਾ ਦੇ ਵੈਨਕੁਵਰ ਵਿਖੇ ਆਪਣੇ ਬੱਚਿਆਂ ਕੋਲ ਰਹਿ ਰਹੇ ਸਨ। ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਸਿੱਖੀ ਸਿਧਾਂਤਾਂ ਪ੍ਰਤੀ ਬਹੁਤ ਹੀ ਸੰਜੀਦਾ ਅਤੇ ਦ੍ਰਿੜ੍ਹ ਸ਼ਖ਼ਸੀਅਤ ਸਨ ਜੋ ਆਪਣੇ ਵਿਲੱਖਣ ਸੁਭਾਅ ਕਰਕੇ ਜਾਣੇ ਗਏ ਅਤੇ ਇਨ੍ਹਾਂ ਦਾ ਚਲਾਣਾ ਸਮੁੱਚੇ ਪੰਥ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਸੰਗਤ ਨੂੰ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਦਿਆਂ ਸਿੱਖੀ ਸਿਧਾਂਤਾਂ ਨਾਲ ਜੋੜਿਆ। ਉਨ੍ਹਾਂ ਨੇ ਕੁਝ ਸਾਲ ਪਹਿਲਾਂ ਹੀ ਗੁਰੂ ਘਰ ਨੂੰ ਸਮਰਪਿਤ ਹੁੰਦਿਆਂ ਆਪਣੀ ਜਾਇਦਾਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਮ ਕਰ ਦਿੱਤੀ ਸੀ। ਅਜਿਹੇ ਸਮਰਪਣ ਭਾਵ ਵਾਲੇ ਗੁਰਸਿੱਖ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ ਹਨ। ਉਨ੍ਹਾਂ ਕਰਤਾ ਪਰੁਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ***** ਇੰਚਾਰਜ, ਸਕੱਤਰੇਤ, ਸ੍ਰੀ ਅਕਾਲ ਤਖ਼ਤ ਸਾਹਿਬ, +91 99145 35153
Posted By:
GURBHEJ SINGH ANANDPURI
Leave a Reply