Nazrana Times

ਪੰਜਾਬੀ

ਭਿਖੀ ਵਿੰਡ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਬੰਦ ਦੀ ਕਾਲ ਨੂੰ ਸਮਰਥਨ ਦੇਣ ਲਈ ਕੀਤਾ ਗਿਆ ਰੋਸ ਪ੍ਰਦਰਸ਼ਨ

15 Oct, 2026 11:37 AM

ਰਵਿੰਦਰ ਸਿੰਘ ਨਾਗੋਕੇ
ਤਰਨ ਤਾਰਨ 15 ਅਕਤੂਬਰ 

ਜਿਲਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਆਗੂਆਂ ਵੱਲੋਂ ਬੰਦ ਦੇ ਸਮਰਥਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਹਰਪਾਲ ਸਿੰਘ ਬਲੇਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੀਨੀਅਰ ਆਗੂ ਦਿਲਬਾਗ ਸਿੰਘ ਦਰਾਜਕੇ ਨੇ ਕਿਹਾ ਕਿ ਉਹਨਾਂ ਵੱਲੋਂ ਪਰਮਿੰਦਰ ਸਿੰਘ ਝੋਟੇ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਇੱਥੋਂ ਦੀ ਪੁਲਿਸ ਪ੍ਰਸ਼ਾਸਨ ਉਹਨਾਂ ਨੂੰ ਰੋਕ ਰਹੀ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਪਰਮਿੰਦਰ ਝੋਟੇ ਦਾ ਕਤਲ ਹੋਇਆ ਹੈ ਉਸ ਤੋਂ ਸਾਫ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਨਸ਼ਾ ਰੋਕਣ ਵਿੱਚ ਪੂਰੀ ਤਰ੍ਹਾਂ ਫੇਲ ਹੈ। ਉਹਨਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਨੂੰ ਸਰਕਾਰ ਵੱਲੋਂ ਸਨਮਾਨ ਦੇਣਾ ਚਾਹੀਦਾ ਸੀ ਪਰ ਉਲਟਾ ਪੰਜਾਬ ਸਰਕਾਰ ਪੁਲਿਸ ਦੇ ਜਰੀਏ ਲੋਕਾਂ ਨੂੰ ਪ੍ਰਦਰਸ਼ਨ ਕਰਨ ਤੋਂ ਤੇ ਆਪਣਾ ਹੱਕ ਦੱਸਣ ਤੋਂ ਵੀ ਰੋਕ ਰਹੀ ਹੈ ਇਸ ਮੌਕੇ ਦਿਲਬਾਗ ਸਿੰਘ ਦਰਾਜਕੇ ਨੇ ਕਿਹਾ ਕਿ ਥਾਣਾ ਭਿਖੀਵਿੰਡ ਦੇ ਐਸਐਚਓ ਦੀ ਨਿਗਰਾਨੀ ਹੇਠ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਐਸਐਚਓ ਉਹਨਾਂ ਨੂੰ ਰੋਕਣ ਦੀ ਬਜਾਏ ਪ੍ਰਦਰਸ਼ਨ ਕਰਨ ਵਾਲੇ ਵਿਅਕਤੀਆਂ ਨੂੰ ਰੋਕ ਰਿਹਾ ਹੈ। ਉਹਨਾਂ ਕਿਹਾ ਕਿ ਭਰੇ ਬਾਜ਼ਾਰ ਕੈਮਰੇ ਦੇ ਸਾਹਮਣੇ ਮੈਂ ਐਸਐਚਓ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਤੂੰ ਆਣ ਕੇ ਗੁਰਦੁਆਰਾ ਸਾਹਿਬ ਸੋਂ ਖਾ ਜਾ ਕੇ ਤੂੰ ਨਸ਼ਾ ਨਹੀਂ ਵਕਾਉਂਦਾ ਜਿਸ ਤੋਂ ਬਾਅਦ ਐਸਐਚ ਓ ਤਲਖੀ ਵਿੱਚ ਆ ਗਿਆ ਉਹਨੇ ਕਿਹਾ ਕਿ ਜੇ ਤੁਸੀਂ ਦੁਕਾਨਾਂ ਬੰਦ ਕਰਵਾਈਆਂ ਤਾਂ ਮੈਂ ਕਾਰਵਾਈ ਕਰਾਂਗਾ ਪਰ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਸ਼ਾਂਤਮਈ ਪ੍ਰਦਰਸ਼ਨ ਕਰਾਂਗੇ ਅਤੇ ਦੁਕਾਨਾਂ ਬੰਦ ਕਰਵਾਵਾਂਗੇ।

Latest News