ਫਰੈੰਕਫਰਟ ਜਰਮਨੀ ਵਿਖੇ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 13-14-15 ਜੂਨ ਨੂੰ

ਫਰੈੰਕਫਰਟ ਜਰਮਨੀ ਵਿਖੇ  ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 13-14-15 ਜੂਨ ਨੂੰ

ਫਰੈਂਕਫਰਟ , 12 ਜੂਨ , ਗੁਰਨਿਸ਼ਾਨ ਸਿੰਘ ਪੁਰਤਗਾਲ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਮਿੱਠੀ ਯਾਦ ਵਿੱਚ ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈਂਕਫੋਰਟ ਜਰਮਨੀ ਵੱਲੋ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ 13 ਤੋੰ 15 ਜੂਨ ਦਿਨ ਸ਼ੁੱਕਰ, ਸ਼ਨੀ, ਐਤਵਾਰ ਨੂੰ ਹੋਵੇਗਾ । ਇਸ ਸਬੰਧ ਵਿੱਚ ਮਿਤੀ 13 ਜੂਨ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਵੇਰੇ 10 : 30 ਵਜੇ ਹੋਵੇਗੀ, ਜਿਸ ਦੇ ਭੋਗ 15 ਜੂਨ ਦਿਨ ਐਤਵਾਰ ਨੂੰ ਸਵੇਰੇ 11 ਵਜੇ ਪੈਣਗੇ। ਇਸ ਸਬੰਧ ਵਿੱਚ ਹੋ ਰਹੇ ਗੁਰਮਤਿ ਸਮਾਗਮ ਵਿੱਚ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਜੀ ਵੇਰਕਾ 14 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 6 ਤੋੰ 7: 30 ਵਜੇ ਤੱਕ ਆਸਾ ਦੀ ਵਾਰ ਦਾ ਕੀਰਤਨ ਕਰਨਗੇ ਅਤੇ 14 ਜੂਨ ਸ਼ਾਮ ਦੇ ਦੀਵਾਨ ਵਿੱਚ ਪੰਥ ਦੇ ਮਹਾਨ ਵਿਦਵਾਨ ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ ਸ਼੍ਰੀ ਫਤਹਿਗੜ੍ਹ ਸਾਹਿਬ ਕਥਾ ਕਰਨਗੇ। ਐਤਵਾਰ ਦੇ ਦੀਵਾਨ ਵਿੱਚ ਭਾਈ ਚਮਕੌਰ ਸਿੰਘ ਜੀ , ਭਾਈ ਗੁਰਨਿਸ਼ਾਨ ਸਿੰਘ, ਭਾਈ ਲਖਬੀਰ ਸਿੰਘ ਕੀਰਤਨੀ ਜੱਥਾ ਸਿੱਖ ਸੈਂਟਰ ਫਰੈਕਫੋਰਟ , ਵਿਸ਼ੇਸ਼ ਤੌਰ ਪੰਜਾਬ ਤੋੰ ਇਸ ਸਮਾਗਮ ਵਿੱਚ ਸਿੱਖ ਐਸੋਸੀਏਸ਼ਨ ਵੱਲੋ ਬੁਲਾਏ ਗਏ ਭਾਈ ਗੁਰਦੇਵ ਸਿੰਘ ਜੀ ਵੇਰਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਕੀਰਤਨ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਫਤਹਿਗੜ੍ਹ ਸਾਹਿਬ ਵਾਲੇ ਸਾਧ ਸੰਗਤ ਨਾਲ ਗੁਰਮਤਿ ਵਿਚਾਰ ਕਰਦੇ ਹੋਏ ਗੁਰ-ਉਪਦੇਸ ਦਿੜ੍ਰ ਕਰਵਾਉਣਗੇ। ਸਮੂਹ ਸਾਧ ਸੰਗਤ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈਂਕਫੋਰਟ ਦੇ ਸਮੁੱਚੇ ਪ੍ਰਬੰਧਕਾਂ ਪ੍ਰਧਾਨ ਮਾਸਟਰ ਦਲੇਰ ਸਿੰਘ , ਚੈਅਰਮੈਨ ਕਰਨੈਲ ਸਿੰਘ ਅਕਬਰਪੁਰਾ, ਸੈਕਟਰੀ ਬਾਵਾ ਸਿੰਘ , ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਖਜ਼ਾਨਚੀ ਹਰਪ੍ਰੀਤ ਸਿੰਘ ਸੰਮੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਆਖਿਆ ਕਿ ਆਓ ਇਨ੍ਹਾ ਸਮਾਗਮਾਂ ਵਿੱਚ ਗੁਰਦੁਆਰਾ ਸਿੱਖ ਸੈਂਟਰ ਵਿਖੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆ ਬਖਸ਼ਿਸ਼ਾਂ ਪ੍ਰਪਾਤ ਕਰੀਏ ।