Nazrana Times

ਪੰਜਾਬੀ

ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ

07 Sep, 2025 12:44 AM

ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਪਹੁੰਚਾਈ ਰਾਹਤ ਸਮੱਗਰੀ

ਰਾਕੇਸ਼ ਨਈਅਰ

ਚੋਹਲਾ ਸਾਹਿਬ/ਖਡੂਰ ਸਾਹਿਬ,6 ਸਤੰਬਰ

ਦਰਿਆ ਬਿਆਸ ਵਿੱਚ ਪਾਣੀ ਵਧਣ ਕਰਕੇ ਹਲ਼ਕਾ ਖਡੂਰ ਸਾਹਿਬ ਦੇ ਮੰਡ ਖੇਤਰ ਦੇ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਹੜ੍ਹ ਪੀੜਤ ਪਰਿਵਾਰਾਂ ਦੀ ਮੱਦਦ ਲਈ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਹਲਕਾ ਖਡੂਰ ਸਾਹਿਬ ਦੇ ਪਿੰਡ ਮਿਆਣੀ ਵਿਖੇ ਪੁੱਜੇ ਜਿਥੇ ਉਨ੍ਹਾਂ ਵਲੋਂ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਨੇ ਦੱਸਿਆ ਕਿ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਥਾਪਿਤ ਰਾਹਤ ਕੇਂਦਰ ਨਾਲ ਸੰਪਰਕ ਕਰਕੇ ਮੱਦਦ ਮੰਗੀ ਸੀ।ਜਿਸ ਕਰਕੇ ਉਨ੍ਹਾਂ ਵਲੋਂ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਇਹ ਰਾਹਤ ਸਮੱਗਰੀ ਪੀੜਤ ਪਰਿਵਾਰਾਂ ਤੱਕ ਪਹੁੰਚਾਈ ਗਈ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਯੂਥ ਅਕਾਲੀ ਦਲ ਦੇ ਆਗੂ ਤੇ ਮੈਂਬਰ ਹਾਜ਼ਰ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #