Nazrana Times

ਪੰਜਾਬੀ

ਮੁਰਾਦਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

03 Jun, 2025 02:38 AM

ਮੋਦੀ ਸਰਕਾਰ ਦੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ- ਹਰਜੀਤ ਸੰਧੂ

ਰਾਕੇਸ਼ ਨਈਅਰ ਚੋਹਲਾ

ਤਰਨਤਾਰਨ,2 ਜੂਨ

ਭਾਰਤ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ।ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਕਸਬਾ ਮੁਰਾਦਪੁਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਾਰਡ ਨੰਬਰ 14 ਅਤੇ 15 ਦੇ ਭਾਜਪਾ ਕੌਂਸਲਰ ਉਮੀਦਵਾਰਾਂ ਜੱਬਰ ਸਿੰਘ ਅਤੇ ਰਾਮੇਸ਼ ਕੁਮਾਰ ਅਤੇ ਉਨ੍ਹਾਂ ਦੀ ਭਾਜਪਾ ਟੀਮ ਦੇ ਉੱਦਮਾਂ ਸਦਕਾ ਡਿਜੀਟਲ ਆਨਲਾਈਨ ਕੈਂਪ ਲਗਾ ਕੇ ਮੌਕੇ 'ਤੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਤਰੀ ਪਾਰਟੀਆਂ ਨੇ ਗੁੰਮਰਾਹ ਕੀਤਾ ਹੈ ਅਤੇ ਵੱਖ-ਵੱਖ ਸਮੇਂ ਤਹਿਤ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦਬਾਈ ਰੱਖਿਆ ਹੈ ,ਪਰ ਹੁਣ ਲੋਕਾਂ ਦੇ ਘਰਾਂ ਤੱਕ ਭਾਜਪਾ ਆਪਣੀਆਂ ਨੀਤੀਆਂ ਪਹੁੰਚਾਉਣ ਵਿੱਚ ਕਾਮਯਾਬ ਹੋ ਰਹੀ ਹੈ ਅਤੇ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਜਿੰਨੀਆਂ ਵੀ ਸਹੂਲਤਾਂ ਸਰਕਾਰੀ ਤੌਰ 'ਤੇ ਲੋਕਾਂ ਨੂੰ ਮਿਲਦੀਆਂ ਹਨ ਉਹ ਸਾਰੀਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿੱਚ ਬਰਾਬਰ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਹਾਕਮਾਂ ਦੇ ਮਾੜੀ ਨੀਤੀ ਕਰਕੇ ਸਾਡੇ ਤੱਕ ਪਹੁੰਚਣ ਵਿੱਚ ਜੋ ਮੁਸ਼ਕਿਲ ਆ ਰਹੀ ਸੀ ਉਹ ਹੁਣ ਜਲਦੀ ਦੂਰ ਹੋ ਜਾਵੇਗੀ ਕਿਉਂਕਿ ਭਾਜਪਾ ਦੇ ਆਗੂ ਆਪ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।

ਇਸੇ ਤਹਿਤ ਹੀ ਪਿੰਡਾਂ ਵਿੱਚ ਡਿਜੀਟਲ ਕੈਂਪ ਲਗਾ ਕੇ ਪੰਜ ਲੱਖ ਤੱਕ ਰੁਪਏ ਦਾ ਮੁਫਤ ਇਲਾਜ ਲਈ ਮੈਡੀਕਲ ਕਾਰਡ, ਕਿਸਾਨ ਸਨਮਾਨ ਨਿਧੀ,ਅਵਾਸ ਯੋਜਨਾ ਤਹਿਤ ਗਰੀਬਾਂ ਦੇ ਕੱਚੇ ਮਕਾਨ ਪੱਕੇ ਕਰਨ ਦੀ ਸਹੂਲਤ,ਈ-ਸ਼੍ਰਮ ਕਾਰਡ,ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ,ਐਨਐਸਏਪੀ ਤਹਿਤ ਪੈਨਸ਼ਨ,ਪ੍ਰਧਾਨ ਮੰਤਰੀ ਸੂਰਯਾ ਘਰ ਮੁਫਤ ਬਿਜਲੀ ਯੋਜਨਾ,ਟੂਰ ਕਿੱਟ ਵੰਡ ਪ੍ਰੋਗਰਾਮ ਆਦਿ ਸਕੀਮਾਂ 'ਤੇ ਹੀ ਦਿੱਤੀਆਂ ਜਾ ਰਹੀਆਂ ਹਨ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੇ ਹਰ ਸੂਬੇ ਅਤੇ ਹਰ ਘਰ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਦਾ ਟੀਚਾ ਹੈ ਜਿਸ ਨੂੰ ਸਕਾਰ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੇ ਮਿਹਨਤੀ ਸਾਥੀ ਇਸ ਕਾਰਜ ਨੂੰ ਪੂਰਾ ਕਰਨ ਲਈ ਦਿਨ ਰਾਤ ਪੂਰੀ ਮਿਹਨਤ,ਲਗਨ ਨਾਲ ਲੋਕਾਂ ਦੇ ਘਰਾਂ ਵਿੱਚ ਵਿੱਚ ਜਾ ਕੇ ਸੇਵਾ ਨਿਭਾ ਰਹੇ ਹਨ ਅਤੇ ਲੋਕ ਵੀ ਜਾਗਰੂਕ ਹੋ ਚੁੱਕੇ ਹਨ ਅਤੇ ਵੱਧ ਤੋਂ ਵੱਧ ਮੋਦੀ ਸਰਕਾਰ ਦੇ ਕੈਂਪਾਂ ਵਿੱਚ ਸ਼ਿਰਕਤ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਲੈ ਰਹੇ ਹਨ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਸਰਕਲ ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਸੀਨੀਅਰ ਆਗੂ ਪਵਨ ਕੁੰਦਰਾ,ਸਕੱਤਰ ਸਵਿੰਦਰ ਸਿੰਘ ਪੰਨੂ,ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਬੌਬੀ ਮੁਰਾਦਪੁਰ,ਹੀਰਾ ਸਿੰਘ ਲਾਲਪੁਰ,ਸੰਨੀ ਮਸੀਹ,ਬਾਬਾ ਹਰਪ੍ਰੀਤ ਸਿੰਘ ਖਾਲਸਾ,ਪਰਮਜੀਤ ਸਿੰਘ,ਪੰਡਿਤ ਮਾਲੀ ਰਾਮ,ਨਿਸ਼ਾਨ ਸਿੰਘ ਗਿਆਨ ਢਾਬੇ ਵਾਲੇ, ਮਨੀ ਤਰਨਤਾਰਨ, ਰਾਮੇਸ਼ ਕਲਸੀ, ਨਾਨਕ ਚੰਦ, ਮਨਦੀਪ ਮੋਨੂ, ਕਸ਼ਮੀਰ ਸਿੰਘ ਮੁਰਾਦਪੁਰ,ਅਮਰੀਕ ਸਿੰਘ,ਜੱਸਾ ਸਿੰਘ, ਸਰਬਜੀਤ ਸਿੰਘ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #