ਗੁਰੂ ਨਾਨਕ ਸਟੇਡੀਅਮ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਪਹੁੰਚਣ ’ਤੇ ਸ਼ਾਨਦਾਰ ਸਵਾਗਤ
- ਰਾਸ਼ਟਰੀ
- (Asia/Kolkata)
ਦਵਿੰਦਰਪਾਲ ਸਿੰਘ ਹੰਸਪਾਲ (ਰੰਗਾ ਜੀ )ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਲੋ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਦਿੱਤਾ ਸੁਨੇਹਾ
ਕਪੂਰਥਲਾ 25 ਅਕਤੂਬਰ ਗੌਰਵ ਮੜੀਆ
ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਖੇਡ ਪ੍ਰੇਮੀਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਖੇਡਾਂ ਪ੍ਰਤੀ ਉਤਸ਼ਾਹ ਅਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਪੂਰਥਲਾ ਸ. ਦਵਿੰਦਰਪਾਲ ਸਿੰਘ ਹੰਸਪਾਲ (ਰੰਗਾ ਜੀ) ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਦਾ ਧਿਆਨ ਖੇਡਾਂ ਵੱਲ ਕੇਂਦਰਿਤ ਹੋਣਾ ਚਾਹੀਦਾ ਹੈ। ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਮਿਹਨਤ ਤੇ ਟੀਮ ਭਾਵਨਾ ਦੀ ਸਿੱਖਿਆ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ, ਤਾਂ ਜੋ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।
ਇਸ ਮੌਕੇ ਮੇਅਰ ਕਪੂਰਥਲਾ ਸ. ਨਰਿੰਦਰ ਸਿੰਘ ਮੰਸੂ, ਐੱਸ.ਡੀ.ਐੱਮ. ਮੇਜਰ ਡਾ. ਇਰਵਿਨ ਕੌਰ, ਡੀ.ਐੱਸ.ਓ. ਕਪੂਰਥਲਾ ਕੁਲਵਿੰਦਰ ਸਿੰਘ, ਡੀ.ਐੱਸ.ਓ. ਬਠਿੰਡਾ ਰੁਪਿੰਦਰ ਸਿੰਘ, ਕੌਮਾਂਤਰੀ ਹਾਕੀ ਖਿਡਾਰੀ ਰਿਪੁਦਮਨ ਕੁਮਾਰ ਸਿੰਘ, ਦਵਿੰਦਰ ਪਾਲ ਸਿੰਘ, ਸੁਖਵਿੰਦਰ ਵਾਲੀਆ, ਸੇਵਾਮੁਕਤ ਡੀ.ਐੱਸ.ਪੀ. ਗੁਰਚਰਨ ਸਿੰਘ, ਰਣਜੀਤ ਸਿੰਘ, ਸੀਨੀਅਰ ਸਹਾਇਕ ਗੁਰਸੇਵਕ ਸਿੰਘ ਅਤੇ ਕੋਚ ਪ੍ਰਦੀਪ ਕੁਮਾਰ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਤੋਂ ਇਲਾਵਾ ਕਪੂਰਥਲਾ ਦੇ ਸਾਬਕਾ ਕੌਂਸਲਰ ਸ੍ਰੀ ਕਰਨ ਮਹਾਜਨ, ਮਨਿੰਦਰ ਸਿੰਘ ਟਰੱਸਟੀ, ਰੌਕੀ ਗਗਨੇਜਾ ਜ਼ਿਲ੍ਹਾ ਜਨਰਲ ਸਕੱਤਰ ਟਰੇਡ ਵਿੰਗ ਕਪੂਰਥਲਾ, ਸੁਮੰਗ ਸ਼ਰਮਾ, ਗੋਪੀ, ਕਨਵ ਪਾਸੀ, ਜਪਨੀਤ ਹੰਸਪਾਲ ਅਤੇ ਅਗਮ ਹੰਸਪਾਲ ਵੀ ਹਾਜ਼ਰ ਸਨ।
Leave a Reply