Nazrana Times

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਾਈ ਤੋਂ ਵਿਰੋਧੀ ਪਾਰਟੀਆਂ ਚਿੰਤਤ-ਕੁਲਦੀਪ ਟਾਂਡੀ

23 Aug, 2026 11:11 PM

ਭੁਲੱਥ 23 ਅਗਸਤ ਗੌਰਵ ਮੜੀਆ 
ਸ਼੍ਰੋਮਣੀ ਅਕਾਲੀ ਦਲ ਦੀ ਦਿਨੋ-ਦਿਨ ਮਜ਼ਬੂਤ ਹੋ ਰਹੀ ਸਥਿਤੀ ਅਤੇ ਲੋਕਾਂ ਵਲੋਂ ਮਿਲ ਰਹੇ ਭਰਵੇਂ ਸਮਰਥਨ ਨੂੰ ਦੇਖ ਕੇ ਵਿਰੋਧੀ ਪਾਰਟੀਆਂ ਵੀ ਆਪਣੀ ਅਗਲੀ ਰਣਨੀਤੀ ਬਾਰੇ ਸੋਚਣ ਲਈ ਮਜਬੂਰ ਹੋ ਗਈਆਂ ਹਨ।ਇਹ ਗੱਲ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।ਟਾਂਡੀ ਨੇਦਾਅਵਾ ਕੀਤਾ ਕਿ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਕਾਰਨ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਮੁੜ ਮਜ਼ਬੂਤ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਇਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕੀਤੀ ਹੈ।ਟਾਂਡੀ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ,ਸੜਕਾਂ, ਬਿਜਲੀ,ਸਿੱਖਿਆ, lਸਿਹਤ ਅਤੇ ਹੋਰ ਖੇਤਰਾਂ ਵਿਚ ਕੀਤੇ ਗਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ।ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ਵਿਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋ ਕੇ ਉਭਰੇਗਾ।ਟਾਂਡੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਵਪੱਖੀ ਵਿਕਾਸ ਲਈ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ,ਕਿਸਾਨਾਂ,ਨੌਜਵਾਨਾਂ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ।ਪੰਜਾਬ ਨੂੰ ਮਜ਼ਬੂਤ ਆਰਥਿਕਤਾ,ਬਿਹਤਰ ਬੁਨਿਆਦੀ ਢਾਂਚੇ, ਰੋਜ਼ਗਾਰ ਦੇ ਵੱਧ ਮੋਕਿਆਂ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੀ ਲੋੜ ਹੈ। ਇਸ ਲਈ ਲੋਕਾਂ ਨੂੰ ਅਜਿਹੀ ਸਰਕਾਰ ਦੀ ਚੋਣ ਕਰਨੀ ਚਾਹੀਦੀ ਹੈ ਜੋ ਪੰਜਾਬ ਦੇ ਹਿੱਤਾਂ ਨੂੰ ਸਭ ਤੋਂ ਉਪਰ ਰੱਖੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਪਾਰਟੀ ਹੈ ਅਤੇ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਡੱਟ ਕੇ ਆਵਾਜ਼ ਬੁਲੰਦ ਕਰਦੀ ਰਹੀ ਹੈ।ਉਨ੍ਹਾਂ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਕੇ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ 'ਤੋਂ ਲੈ ਕੇ ਜਾਣ ਵਿਚ ਆਪਣੀ ਭੂਮਿਕਾ ਨਿਭਾਉਣਗੇ।

Posted By: Gaurav Maria

Latest News