Nazrana Times

ਪੰਜਾਬੀ

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਕੈਬਨਿਟ ਮੰਤਰੀ ਦੇ ਘਰ ਦਾ ਘਿਰਾਓ

12 Sep, 2026 01:11 AM

ਹੁਸ਼ਿਆਰਪੁਰ, ਰਣਜੀਤ ਸਿੰਘ ਖ਼ਾਲਸਾ 

ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਕਾਰਜਕਾਰੀ ਪ੍ਰਧਾਨ ਬਾਪੂ ਤਰਸਿੰਘ ਜੀ ਖ਼ਾਲਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਪੂਰੇ ਪੰਜਾਬ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਘਿਰਾਓ ਹੁਸ਼ਿਆਰਪੁਰ ਵਿੱਚ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਬਜੋਤ ਰਾਹੋ ਨਵਾਂ ਸ਼ੇਅਰ ਵੱਲੋ ਸਾਂਜੇ ਤੌਰ ਤੇ ਕੈਬਨਿਟ ਮੰਤਰੀ ਡਾ. ਰਵਜੋਤ ਦੇ ਘਰ ਦਾ ਘਿਰਾਓ ਕੀਤਾ ਗਿਆ।
ਇਸ ਰੋਸ ਪ੍ਰਦਰਸ਼ਨ ਵਿੱਚ ਦੋਵੇਂ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਜੁਝਾਰੂ ਸਾਥੀ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ ਕਾਲੇ ਪਰਨੇ ਅਤੇ ਕਾਲੀਆਂ ਪੱਗਾਂ ਬੰਨ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਅਤੇ ਪੰਜਾਬ-ਪੱਖੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੁਲਾਰਿਆਂ ਨੇ ਮੋਹਨਜੀਤ ਸ਼ੇਰੋਂ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੇ ਗਏ ਤਸ਼ੱਦਦ ਦਾ ਵੀ ਵਿਰੋਧ ਕੀਤਾ।
ਇਸ ਤੋਂ ਇਲਾਵਾ ਗੁਲਜ਼ਾਰ ਸਿੰਘ ਤੂਰਵਣਜਾਰਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਵੀ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਬਾਰੇ ਸਵਾਲ ਚੁੱਕਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ।
ਪ੍ਰਦਰਸ਼ਨ ਦੌਰਾਨ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜੋੜ ਕੇ ਲਗਾਏ ਜਾ ਰਹੇ ਪੰਜ ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਦੋਸ਼ਾਂ ਬਾਰੇ ਵੀ ਬੁਲਾਰਿਆਂ ਨੇ ਸਵਾਲ ਉਠਾਏ ਅਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ। ਇਸ ਦੇ ਨਾਲ ਹੀ ਅਮਨ ਅਰੋੜਾ ਵੱਲੋਂ ਇਨ੍ਹਾਂ ਮਾਮਲਿਆਂ ਸਬੰਧੀ ਧਾਰੀ ਗਈ ਕਥਿਤ ਚੁੱਪ ’ਤੇ ਵੀ ਜਵਾਬਦੇਹੀ ਦੀ ਮੰਗ ਕੀਤੀ ਗਈ।
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ, ਨਸ਼ਿਆਂ ਅਤੇ ਹੋਰ ਲੋਕ-ਮੁੱਦਿਆਂ ’ਤੇ ਆਵਾਜ਼ ਉਠਾਉਣ ਵਾਲਿਆਂ ਨੂੰ ਕਥਿਤ ਤੌਰ ’ਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਇਸੇ ਤਰ੍ਹਾਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਜਾਂ ਤਸ਼ੱਦਦ ਕਰਨ ਦੀ ਕੋਸ਼ਿਸ਼ ਜਾਰੀ ਰਹੀ ਤਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਆਗੂਆਂ ਨੇ ਕਿਹਾ ਕਿ ਜੇਕਰ ਕਿਸੇ ਵੀ ਭੈਣ-ਭਰਾ ਨੂੰ ਸਰਕਾਰੀ ਤਸ਼ੱਦਦ ਜਾਂ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪਿਆ ਤਾਂ ਜਥੇਬੰਦੀ ਉਸ ਦੇ ਹੱਕ ਵਿੱਚ ਸੜਕਾਂ ’ਤੇ ਉਤਰੇਗੀ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਸੰਘਰਸ਼ ਜਾਰੀ ਰੱਖੇਗੀ।
ਇਸ ਮੌਕੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਸਿੰਘ ਰੜਾ ਜਿਲ੍ਹਾ ਸਕੱਤਰ ਲਾਡੀ ਨਿਜਰ ਜਿਲਾ ਆਗੁ ਮੱਖਣ ਸਹੋਤਾ ਜਿਲ੍ਹਾ ਆਗੂ ਓਂਕਾਰ ਦਿਹਾਨਾ, ਹਲਕਾ ਸ਼ਾਮ 84 ਇੰਚਾਰਜ ਭੁਪਿੰਦਰ ਸਿੰਘ ਸੱਜਣ, ਜਿਲ੍ਹਾ ਯੂਥ ਪ੍ਰਧਾਨ ਸੁਖਵਿੰਦਰ ਸਿੰਘ ਨੂਰਾ ਜਿਲ੍ਹਾ it ਸੇਲ ਗੁਰਜੀਤ ਮਸੀਤੀ ,ਸਰਕਲ ਪ੍ਰਧਾਨ ਜਸਵਿੰਦਰ ਚੌਹਾਨ,ਸਰਕਲ ਪ੍ਰਧਾਨ ਅਮਰੀਕ ਜਲੋਟਾ, ਕੁਲਦੀਪ ਟਾਂਡਾ , ਪ੍ਰਬਜੋਤ ਨਾਰਾ,ਪ੍ਰਭਜੋਤ ਸਿੰਘ ਰਾਹੋਂ ਅਮਰਜੀਤ ਸਿੰਘ ਮੰਡਿਆਣੀ ਮਨਜੀਤ ਸਿੰਘ ਭੰਗਲ ਅਮਨਦੀਪ ਸਿੰਘ ਅਟਵਾਲ ਸੁਰਿੰਦਰ ਸਿੰਘ ਜੋਗੇਸ ਜੋਸ਼ ਗੁਰਮੁੱਖ ਸਿੰਘ ਵਰਿੰਦਰ ਸਿੰਘ ਦੁਲਤਪੁਰ ਪਰਮਜੀਤ ਸਿੰਘ ਸਤਪਾਲ ਸਿੰਘ ਪ੍ਰਦੀਪ ਸਿੰਘ ਲਹਿਲ ਵਰਿੰਦਰ ਸਿੰਘ ਮਨਜੀਤ ਸਿੰਘ ਗੁਰਜੀਤ ਸਿੰਘ ਸੁਖਜੀਤ ਸਿੰਘ ਗੋਬਿੰਦਜੀਤ ਸਿੰਘ ਅਮਰਜੀਤ ਕੌਰ ਪਰਮਜੀਤ ਕੌਰ ਅਮਰਜੀਤ ਸਿੰਘ ਪ੍ਰਭਜੋਤ ਸਿੰਘ ਗੁਰਜੀਤ ਸਿੰਘ ਮੇਜਰ ਸਿੰਘ ਹਾਜ਼ਰ ਸਨਅਕਾਲੀ ਦਲ ਵਾਰਿਸ ਪੰਜਾਬ ਦੇ ਵੱਖ-ਵੱਖ ਆਗੂ, ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Posted By: ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Latest News