ਚੋਹਲਾ ਸਾਹਿਬ ਹਾਕੀ ਟੂਰਨਾਮੈਂਟ ਵਿੱਚ ਸਹਿਯੋਗ ਲਈ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਵਿਸ਼ੇਸ਼ ਸਨਮਾਨ
- ਖੇਡ
- 05 Mar, 2026 01:17 PM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,5 ਮਾਰਚ
ਗੁਰੂ ਅਰਜਨ ਦੇਵ ਸਪੋਰਟਸ ਐਂਡ ਕਲਚਰਲ ਕਲੱਬ ਚੋਹਲਾ ਸਾਹਿਬ ਵਲੋਂ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਆਲ ਓਪਨ ਹਾਕੀ ਟੂਰਨਾਮੈਂਟ ਜਿਸ ਵਿੱਚ ਪੰਜਾਬ ਤੇ ਬਾਹਰੀ ਸੂਬਿਆਂ ਦੀਆਂ 16 ਟੀਮਾਂ ਵਲੋਂ ਭਾਗ ਲਿਆ ਗਿਆ।ਇਸ ਟੂਰਨਾਮੈਂਟ ਵਿੱਚ ਵਿਸ਼ੇਸ਼ ਤੌਰ 'ਤੇ ਸਾਮਲ ਹੋਏ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਅਵਤਾਰ ਸਿੰਘ ਬਿੱਲਾ ਸਰਪੰਚ ਸ਼ੇਰੋਂ ਅਤੇ ਮੈਂਬਰ ਜਿਲ੍ਹਾ ਪ੍ਰੀਸ਼ਦ ਨੂੰ ਟੂਰਨਾਮੈਂਟ ਵਿੱਚ ਖਾਸ ਸਹਿਯੋਗ ਦੇਣ ਲਈ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਪਣੇ ਸੰਬੋਧਨ ਵਿੱਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਜਿਥੇ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਣ ਦੇ ਮੰਤਵ ਨਾਲ ਪੇਂਡੂ ਖੇਤਰ ਵਿੱਚ ਹਾਕੀ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਟੂਰਨਾਮੈਂਟ ਦੀ ਭਰਪੂਰ ਸਰਾਹਨਾ ਕੀਤੀ ਗਈ ਉਥੇ ਹੀ ਕਿਹਾ ਕਿ ਅੱਜ ਲੋੜ ਹੈ ਅਜਿਹੇ ਖੇਡ ਟੂਰਨਾਮੈਂਟ ਵੱਧ ਤੋਂ ਵੱਧ ਕਰਵਾਏ ਜਾਣ।ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਹੀ ਮੈਦਾਨ ਵਿੱਚ ਉਤਰਨ ਲਈ ਪ੍ਰੇਰਿਆ।ਅਵਤਾਰ ਸਿੰਘ ਬਿੱਲਾ ਸ਼ੇਰੋਂ ਵਲੋਂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਟੂਰਨਾਮੈਂਟ ਪ੍ਰਬੰਧਕ ਕਮੇਟੀ ਨੂੰ ਆਉਣ ਵਾਲੇ ਸਮੇਂ ਵਿੱਚ ਆਪਣੇ ਵਲੋਂ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
Leave a Reply