ਪਿੰਡ ਭੈਣੀ ਸਿੱਧਵਾਂ 'ਚ ਕਾਂਗਰਸ ਤੇ ‘ਆਪ’ ਨੂੰ ਛੱਡ ਦਰਜਨਾਂ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ
- ਰਾਜਨੀਤੀ
- 04 Jun, 2026 03:12 AM (Asia/Kolkata)
ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੂੰ ਮਿਲਿਆ ਬਲ
ਵਰਕਰਾਂ ਦੇ ਦੁੱਖ-ਸੁੱਖ ਵਿੱਚ ਨਾਲ ਖੜ੍ਹਨ ਦਾ ਦਿੱਤਾ ਭਰੋਸਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,4 ਜੂਨ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਭੈਣੀ ਸਿੱਧਵਾਂ ਵਿਖੇ ਜਗਰੂਪ ਸਿੰਘ ਕੱਦ ਗਿੱਲ ਦੀ ਪ੍ਰੇਰਨਾ ਸਦਕਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਦਰਜਨਾਂ ਪਰਿਵਾਰਾਂ ਜਿੰਨਾ ਵਿੱਚ ਸਤਨਾਮ ਸਿੰਘ,ਅਮਨਦੀਪ ਸਿੰਘ,ਪਰਮਜੀਤ ਸਿੰਘ,ਰਿੰਕੂ,ਸੁਰਜੀਤ ਸਿੰਘ,ਅਜੇਵਿੰਦਰ ਸਿੰਘ,ਸਵਰਨ ਸਿੰਘ, ਨਿਸ਼ਾਨ ਸਿੰਘ,ਹੀਰਾ ਸਿੰਘ,ਸ਼ਮਸ਼ੇਰ ਸਿੰਘ,ਕਾਰਜ ਸਿੰਘ ਸੋਮਨ ਸਿੰਘ, ਦਵਿੰਦਰ ਸਿੰਘ, ਸਤਨਾਮ ਸਿੰਘ, ਮਨਜਿੰਦਰ ਸਿੰਘ, ਦਲਜੀਤ ਸਿੰਘ,ਸੰਤੋਖ ਸਿੰਘ, ਪ੍ਰਤਾਪ ਸਿੰਘ, ਨਰਿੰਦਰ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ,ਦਿਲਬੀਰ ਸਿੰਘ ਕੁਲਦੀਪ ਸਿੰਘ,ਨਿਰਮਲ ਸਿੰਘ ਅਤੇ ਗੁਰਵਿੰਦਰ ਸਿੰਘ ਆਦਿ ਨੇ ਆਪਣੇ ਸਾਥੀਆਂ ਸਮੇਤ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਇਸ ਮੌਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਲੰਮਾ ਸਮਾਂ ਕੰਮ ਕੀਤਾ ਹੈ,ਪਰ ਇਨ੍ਹਾਂ ਪਾਰਟੀਆਂ ਵੱਲੋਂ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਅਤੇ ਹਲਕਾ ਖਡੂਰ ਸਾਹਿਬ ਵਿੱਚ ਹੋਏ ਬਹੁਤੇ ਵਿਕਾਸ ਕਾਰਜ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੀ ਦੇਣ ਹਨ।ਇਸੇ ਸੋਚ ਤਹਿਤ ਉਹ ਹੁਣ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਸ਼੍ਰੋਮਣੀ ਅਕਾਲੀ ਦਲ ਵਿੱਚ
ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਪਾਰਟੀ ਵਰਕਰਾਂ ਦੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤ ਹੋ ਕੇ ਉਭਰੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਖਡੂਰ ਸਾਹਿਬ ਦੀ ਸੀਟ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਈ ਜਾਵੇਗੀ।ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਸੀਨੀਅਰ ਅਕਾਲੀ ਆਗੂ ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ,ਸੋਨੂੰ ਸਰਪੰਚ ਕਿਰਤੋਵਾਲ, ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਠੇਕੇਦਾਰ ਹੀਰਾ ਭੁੱਲਰ ਹਰੀਕੇ,ਸਾਰਜ ਸਿੰਘ ਧੁੰਨ ਢਾਏ ਵਾਲਾ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ ਆਦਿ ਹਾਜ਼ਰ ਸਨ।
Leave a Reply