Nazrana Times

ਪੰਜਾਬੀ

ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਲਖਵਿੰਦਰ ਸਿੰਘ ਨੂੰ ਥਾਪਿਆ ਸਰਕਲ ਖਡੂਰ ਸਾਹਿਬ ਤੋਂ ਭਾਜਪਾ ਕਿਸਾਨ ਮੋਰਚਾ ਦਾ ਪ੍ਰਧਾਨ

30 May, 2025 03:00 AM

ਰਾਕੇਸ਼ ਨਈਅਰ ਚੋਹਲਾ

ਤਰਨਤਾਰਨ,29 ਮਈ

ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਰਕਲ ਖਡੂਰ ਸਾਹਿਬ ਦੇ ਕਿਸਾਨ ਮੋਰਚਾ ਦਾ ਲਖਵਿੰਦਰ ਸਿੰਘ ਨੂੰ ਪ੍ਰਧਾਨ ਥਾਪਿਆ ਗਿਆ ਹੈ।ਖਡੂਰ ਸਾਹਿਬ ਦੇ ਪਾਰਟੀ ਆਗੂ ਮਹਿੰਦਰ ਸਿੰਘ ਫੌਜੀ ਦੇ ਗ੍ਰਹਿ ਵਿਖੇ ਹੋਏ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਇਕੱਠ ਮੌਕੇ ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ ਅਤੇ ਜ਼ਿਲ੍ਹਾ ਲੀਡਰਸ਼ਿਪ ਦੀ ਹਾਜਰੀ ਵਿੱਚ ਨਵ ਨਿਯੁਕਤ ਕਿਸਾਨ ਮੋਰਚਾ ਸਰਕਲ ਖਡੂਰ ਸਾਹਿਬ ਦੇ ਪ੍ਰਧਾਨ ਲਖਵਿੰਦਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਲੋਕਾਂ ਦਾ ਦਿਲ ਜਿੱਤ ਚੁੱਕੀ ਹੈ ਅਤੇ ਹਰ ਵਰਗ ਨੂੰ ਆਪਣਾ ਪਰਿਵਾਰ ਦਾ ਹਿੱਸਾ ਮੰਨਦੀ ਹੈ,ਜਿਸ ਕਾਰਨ ਭਾਜਪਾ ਵਿੱਚ ਹਰ ਵਰਗ ਨਾਲ ਸੰਬੰਧਿਤ ਲੋਕਾਂ ਨੂੰ ਵੱਡੇ ਮਾਨ ਸਨਮਾਨ ਦੇ ਕੇ ਉਨਾਂ ਦਾ ਸਤਿਕਾਰ ਬਹਾਲ ਰੱਖਦੀ ਹੈ। ਦੇਸ਼ ਦੇ ਕਿਸਾਨਾਂ ਦੇ ਮਾਨ ਸਨਮਾਨ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਰਾਸ਼ਟਰੀ ਪੱਧਰ ਤੋਂ ਲੈ ਕੇ ਸਰਕਲ ਪੱਧਰ ਤੱਕ ਕਿਸਾਨ ਮੋਰਚਾ ਬਹੁਤ ਹੀ ਸੁਚੱਜੇ ਢੰਗ ਨਾਲ ਕੰਮ ਕਰਦਾ ਹੈ,ਜਿਸ ਤਹਿਤ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਮਿਹਨਤੀ ਆਗੂ ਲਖਵਿੰਦਰ ਸਿੰਘ ਨੂੰ ਸਰਕਲ ਪੱਧਰ 'ਤੇ ਕਿਸਾਨ ਮੋਰਚੇ ਵਿੱਚ ਪ੍ਰਧਾਨ ਦੀ ਜਿੰਮੇਵਾਰੀ ਸੌਂਪੀ ਹੈ।ਇਹ ਲੋਕਤੰਤਰ ਤਰੀਕੇ ਨਾਲ ਕੰਮ ਕਰਨ ਵਾਲੀ ਪਾਰਟੀ ਹੈ,ਜਿਸ ਕਾਰਨ ਦੇਸ਼ ਦਾ ਹਰ ਵਰਗ ਕੇਂਦਰ ਦੀ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਤੋਂ ਬਾਗੋਬਾਗ ਹੈ।ਇਸ ਮੌਕੇ 'ਤੇ ਲਖਵਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਵਿਸ਼ਵਾਸ਼ ਦੁਆਇਆ ਕਿ ਉਨਾਂ ਨੂੰ ਪਾਰਟੀ ਨੇ ਇੰਨਾ ਮਾਨ ਸਨਮਾਨ ਦਿੱਤਾ ਹੈ,ਜਿਸ ਨਾਲ ਉਨਾਂ ਦਾ ਅਤੇ ਉਨਾਂ ਦੀ ਸਮੁੱਚੀ ਟੀਮ ਕਿਸਾਨ ਭਰਾਵਾਂ ਦਾ ਮਾਣ ਵਧਿਆ ਹੈ,ਉਹ ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਲਈ ਕੰਮ ਕਰਨਗੇ।ਇਸ ਮੌਕੇ ਮੌਜੂਦ ਲਖਵਿੰਦਰ ਸਿੰਘ ਦੇ ਸਾਥੀਆਂ ਕਰਤਾਰ ਸਿੰਘ, ਦਿਆਲ ਸਿੰਘ, ਸੁਖਦੇਵ ਸਿੰਘ, ਜਗਤਾਰ ਸਿੰਘ, ਗੁਰਨਾਮ ਸੰਘ, ਹਰਜਿੰਦਰ ਸਿੰਘ ਬਲਦੇਵ ਸਿੰਘ, ਸਾਹਿਬ ਸਿੰਘ, ਪ੍ਰਤਾਪ ਸਿੰਘ, ਸਤਨਾਮ ਸਿੰਘ ਅਮਰੀਕ ਸਿੰਘ ਨੂੰ ਵੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਲੀਡਰਸ਼ਿਪ ਦੀ ਹਾਜਰੀ ਵਿੱਚ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਕਿਸਾਨ ਮੋਰਚਾ ਜਿਲਾ ਪ੍ਰਧਾਨ ਡਾ.ਅਵਤਾਰ ਸਿੰਘ ਵੇਂਈਪੂਈਂ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਸੀਨੀਅਰ ਆਗੂ ਪਵਨ ਦੇਵਗਨ ਅਤੇ ਹੋਰ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #