Nazrana Times

ਪੰਜਾਬੀ

ਰਾਜਬੀਰ ਕੌਰ ਪੱਖੋਪੁਰ ਨਮਿੱਤ ਅੰਤਿਮ ਅਰਦਾਸ 27 ਜੂਨ ਸ਼ਨੀਵਾਰ ਨੂੰ

25 Jun, 2026 09:27 PM

ਵੱਖ-ਵੱਖ ਰਾਜਨੀਤਿਕ,ਧਾਰਮਿਕ ਤੇ ਸਮਾਜਿਕ ਆਗੂ ਭੇਂਟ ਕਰਨਗੇ ਸ਼ਰਧਾਂਜਲੀਆਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,25 ਜੂਨ 

ਟਕਸਾਲੀ ਅਕਾਲੀ ਆਗੂ ਸਵਰਗੀ ਕੈਪਟਨ ਸਵਰਨ ਸਿੰਘ ਪੱਖੋਪੁਰ ਦੀ ਨੂੰਹ ਅਤੇ ਸੀਨੀਅਰ ਅਕਾਲੀ ਆਗੂ ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ ਦੀ ਧਰਮਪਤਨੀ ਰਾਜਬੀਰ ਕੌਰ ਦੇ ਅਚਾਨਕ ਹੋਏ ਦਿਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 27 ਜੂਨ ਸ਼ਨੀਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਿੰਡ ਪੱਖੋਪੁਰ ਵਿੱਚ ਕਰਵਾਈ ਜਾਵੇਗੀ।

ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਦਾ ਸਮਾਗਮ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।ਇਸ ਮੌਕੇ ਵੱਖ-ਵੱਖ ਰਾਜਨੀਤਿਕ,ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋ ਕੇ ਸਵਰਗੀ ਰਾਜਬੀਰ ਕੌਰ ਨੂੰ ਸ਼ਰਧਾਂਜਲੀਆਂ ਭੇਂਟ ਕਰਨਗੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।

ਪਰਿਵਾਰ ਵੱਲੋਂ ਸਮੂਹ ਸਾਕ-ਸੰਬੰਧੀਆਂ,ਮਿੱਤਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

Posted By: GURBHEJ SINGH ANANDPURI

Latest News