Nazrana Times

ਪੰਜਾਬੀ

ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਚੋਹਲਾ ਸਾਹਿਬ ਵਿਖੇ ਹੋਈ ਮੀਟਿੰਗ

29 Aug, 2025 11:32 PM

14 ਸਤੰਬਰ ਦੀ ਝਬਾਲ ਰੈਲੀ ਸੰਬੰਧੀ ਕੀਤਾ ਵਿਚਾਰ-ਵਟਾਂਦਰਾ

ਨਈਅਰ

ਚੋਹਲਾ ਸਾਹਿਬ/ਤਰਨਤਾਰਨ ,29 ਅਗਸਤ

ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਮੀਟਿੰਗ ਚੋਹਲਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਤਰਨਤਾਰਨ ਤਹਿਸੀਲ ਦੇ ਪ੍ਰਧਾਨ ਨੰਬਰਦਾਰ ਦਲਬੀਰ ਸਿੰਘ ਦੀ ਅਗਵਾਈ ਹੇਠ ਸਬ-ਤਹਿਸੀਲ ਚੋਹਲਾ ਸਾਹਿਬ ਦੇ ਪ੍ਰਧਾਨ ਨੰਬਰਦਾਰ ਕਰਤਾਰ ਸਿੰਘ ਅਤੇ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ ਦੇ ਪ੍ਰਧਾਨ ਨੰਬਰਦਾਰ ਸੁਲੱਖਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿੱਚ ਹਾਜ਼ਰ ਸਾਰੇ ਨੰਬਰਦਾਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਤਹਿਸੀਲ ਪ੍ਰਧਾਨ ਦਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਨਾਲ ਕੀਤੀ ਜਾ ਰਹੀ ਵਾਅਦਾ ਖਿਲਾਫੀ ਦੇ ਰੋਸ ਵਜੋਂ 14 ਸਤੰਬਰ ਨੂੰ ਝਬਾਲ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ।ਜਿਸ ਵਿੱਚ ਪੰਜਾਬ ਦੇ ਸਾਰੇ ਨੰਬਰਦਾਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਕੇ ਸਰਕਾਰ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨਗੇ।ਉਨ੍ਹਾਂ ਕਿਹਾ ਸਮੂਹ ਨੰਬਰਦਾਰਾਂ ਵਲੋਂ ਪੰਜਾਬ ਸਰਕਾਰ ਕੋਲੋਂ ਜ਼ੱਦੀ ਪੁਰਸੀ਼ ਨੰਬਰਦਾਰੀ ਬਹਾਲ ਕਰਨ ਅਤੇ ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਲਈ ਦੋ ਮੰਗਾਂ ਰੱਖੀਆਂ ਗਈਆਂ ਹਨ।ਇਸ ਸੰਬੰਧੀ ਵੱਖ-ਵੱਖ ਮੰਗ ਪੱਤਰ ਵੀ ਸੌਂਪੇ ਗਏ ਹਨ ਪਰ ਕੋਈ ਸੁਣਵਾਈ ਨਹੀਂ ਹੋਈ।ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਸਾਡੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਤਰਨਤਾਰਨ ਹਲਕੇ ਦੀ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਪੰਜਾਬ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨੰਬਰਦਾਰ ਸਤਨਾਮ ਸਿੰਘ ਸਰਹਾਲੀ ਕਲਾਂ,ਨੰਬਰਦਾਰ ਦਰਬਾਰਾ ਸਿੰਘ ਵਰ੍ਹਿਆਂ ਪੁਰਾਣੇ, ਨੰਬਰਦਾਰ ਬਲਦੇਵ ਸਿੰਘ ਧੁੰਨ ਢਾਏ ਵਾਲਾ,ਨੰਬਰਦਾਰ ਦਰਸ਼ਨ ਸਿੰਘ ਘੜਕਾ, ਨੰਬਰਦਾਰ ਸੁਖਵਿੰਦਰ ਸਿੰਘ ਮੋਹਨਪੁਰ, ਨੰਬਰਦਾਰ ਰਣਜੀਤ ਸਿੰਘ ਚੋਹਲਾ ਸਾਹਿਬ, ਨੰਬਰਦਾਰ ਪੂਰਨ ਸਿੰਘ ਧੁੰਨ ਢਾਏ ਵਾਲਾ, ਨੰਬਰਦਾਰ ਬਖਸ਼ੀਸ਼ ਸਿੰਘ ਚੋਹਲਾ ਸਾਹਿਬ,ਨੰਬਰਦਾਰ ਸੁਖਦੇਵ ਸਿੰਘ ਚੋਹਲਾ ਸਾਹਿਬ ਆਦਿ ਹਾਜ਼ਰ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #