Nazrana Times

ਪੰਜਾਬੀ

ਲੁਹਾਰ ’ਚ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਲੋਕਾਂ ਨਾਲ ਕੀਤੀ ਲੋਕ ਮਿਲਣੀ, ਸੁਣੀਆਂ ਮੁਸ਼ਕਿਲਾਂ

01 Sep, 2026 07:29 PM

13 ਸਤੰਬਰ ਦੀ ‘ਪੰਜਾਬ ਬਚਾਓ ਰੈਲੀ’ ਨੂੰ ਸਫ਼ਲ ਬਣਾਉਣ ਲਈ ਅਕਾਲੀ ਵਰਕਰਾਂ ਤੇ ਸੰਗਤ ਨੂੰ ਦਿੱਤਾ ਸੱਦਾ

ਗੁਰਿੰਦਰ ਸਿੰਘ ਟੋਨੀ ਤੇ ਰੁਪਿੰਦਰ ਕੌਰ ਬ੍ਰਹਮਪੁਰਾ ਵਲੋਂ ਮਿਲ ਰਹੇ ਸਾਥ ਲਈ ਕੀਤਾ ਵਿਸ਼ੇਸ਼ ਧੰਨਵਾਦ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,1 ਸਤੰਬਰ 

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਰਾਬਤਾ ਵਧਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣਨ ਲਈ ਕਰਵਾਏ ਜਾ ਰਹੇ ਸੰਗਤ ਦਰਸ਼ਨ ਤਹਿਤ ਪਿੰਡ ਲੁਹਾਰ ਵਿਖੇ ਸਤਨਾਮ ਸਿੰਘ ਦੇ ਗ੍ਰਹਿ ਵਿਖੇ ਲੋਕ ਮਿਲਣੀ ਕੀਤੀ ਗਈ।ਇਸ ਮੌਕੇ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਪਿੰਡ ਦੀ ਸੰਗਤ,ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਉਨ੍ਹਾਂ ਨੇ 13 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਰੈਲੀ ਨੂੰ ਸਫ਼ਲ ਬਣਾਉਣ ਲਈ ਸੰਗਤ ਅਤੇ ਵਰਕਰਾਂ ਨੂੰ ਸੱਦਾ ਦਿੱਤਾ।
ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸੀਨੀਅਰ ਅਕਾਲੀ ਆਗੂ ਅਤੇ ਉਦਯੋਗਪਤੀ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ (ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ) ਵੱਲੋਂ ਪਾਰਟੀ ਗਤੀਵਿਧੀਆਂ ਵਿੱਚ ਮਿਲ ਰਹੇ ਸਹਿਯੋਗ ਅਤੇ ਸਾਥ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਪੀਏਸੀ ਮੈਂਬਰ ਸਿਕੰਦਰ ਸਿੰਘ ਵਰਾਣਾ,ਜਿਲ੍ਹਾ ਪ੍ਰਧਾਨ ਬੀਸੀ ਵਿੰਗ ਮਨਜਿੰਦਰ ਸਿੰਘ ਲਾਟੀ,ਗੁਰਲਾਭ ਸਿੰਘ,ਮੋਹਨ ਸਿੰਘ ਭੈਲ,ਸਕੱਤਰ ਸਿੰਘ ਭੈਲ,ਪਲਵਿੰਦਰ ਸਿੰਘ ਡਿਆਲ,ਨਿਸ਼ਾਨ ਸਿੰਘ,ਬਲਵਿੰਦਰ ਸਿੰਘ,ਮਨਜੀਤ ਸਿੰਘ ਸਾਬਕਾ ਸਰਪੰਚ, ਜੋਬਨਜੀਤ ਸਿੰਘ ਸਾਬਕਾ ਸਰਪੰਚ, ਗੁਰਦੇਵ ਸਿੰਘ,ਕੁਲਵੰਤ ਸਿੰਘ, ਸੁਰਜੀਤ ਸਿੰਘ, ਹਰਭਜਨ ਸਿੰਘ,ਸਰਪੰਚ ਜੰਗਸ਼ੇਰ ਸਿੰਘ ਟੋਨੀ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

Posted By: GURBHEJ SINGH ANANDPURI

Latest News