ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 5 ਅਕਤੂਬਰ-ਕੰਵਰ ਪ੍ਰਤਾਪ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਅਮਰਜੀਤ ਸਿੰਘ ਭਲਾਈਪੁਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਪ੍ਰਚਾਰ ਕਾਰਜਾਂ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ. ਭਲਾਈਪੁਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਸ. ਅਮਰਜੀਤ ਸਿੰਘ ਭਲਾਈਪੁਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ. ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਜਿਕਰਯੋਗ ਹੈ ਕਿ ਸ. ਅਮਰਜੀਤ ਸਿੰਘ ਭਲਾਈਪੁਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਭਲਾਈਪੁਰ ਡੋਗਰਾਂ ਵਿਖੇ ਭਲਕੇ 6 ਅਕਤੂਬਰ ਨੂੰ ਦੁਪਹਿਰ 12 ਵਜੇ ਹੋਵੇਗਾ।
Posted By: GURBHEJ SINGH ANANDPURI