Nazrana Times

ਪੰਜਾਬੀ

ਪੱਤਰਕਾਰ ਭਾਈਚਾਰੇ ਨਾਲ ਰੂਬਰੂ ਹੋਏ ਰਮਨਦੀਪ ਕੌਰ ਸ਼ੇਰੋਂ ਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ, ਪੱਤਰਕਾਰਾਂ ਤੋਂ ਲਏ ਸੁਝਾਅ

07 Nov, 2026 06:04 PM

ਰਵੀ ਖਹਿਰਾ ਖਡੂਰ ਸਾਹਿਬ

ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਬੀਤੇ ਕੱਲ੍ਹ ਪੱਤਰਕਾਰ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਹਲਕੇ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਵੀ ਲਏ।

ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਪੱਤਰਕਾਰ ਭਾਈਚਾਰਾ ਭਾਰਤੀ ਲੋਕਤੰਤਰ ਦਾ ਅਹਿਮ ਥੰਮ੍ਹ ਹੈ। ਪੱਤਰਕਾਰ ਆਪਣੀ ਕਲਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ, ਸਮਾਜਿਕ ਮੁੱਦਿਆਂ ਅਤੇ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨਾਲ ਅਜਿਹੀਆਂ ਮੁਲਾਕਾਤਾਂ ਰਾਹੀਂ ਜਿੱਥੇ ਵਿਚਾਰਾਂ ਦਾ ਅਦਾਨ-ਪ੍ਰਦਾਨ ਹੁੰਦਾ ਹੈ, ਉੱਥੇ ਹੀ ਸਮਾਜ ਦੇ ਵੱਖ-ਵੱਖ ਮੁੱਦਿਆਂ ਨੂੰ ਸਮਝਣ ਦਾ ਮੌਕਾ ਵੀ ਮਿਲਦਾ ਹੈ।

ਅਖੀਰ ਵਿੱਚ ਉਨ੍ਹਾਂ ਨੇ ਸਮੂਹ ਪੱਤਰਕਾਰ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

Latest News