ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕਪੂਰਥਲਾ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ
- ਰਾਜਨੀਤੀ
- (Asia/Kolkata)
ਕਪੂਰਥਲਾ 28 ਸਤੰਬਰ ਗੌਰਵ ਮੜੀਆ
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ PAU ਗਰਾਊਂਡ, ਲੁਧਿਆਣਾ ਵਿਖੇ ਕਰਵਾਏ ਜਾ ਰਹੇ ਸਮਾਗਮ ਵਿੱਚ ਕਪੂਰਥਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਹੇਠ ਲਗਭਗ 5 ਬੱਸਾਂ ਅਤੇ 37 ਕਾਰਾਂ ਰਾਹੀਂ ਪਾਰਟੀ ਵਰਕਰਾਂ, ਸਮਰਥਕਾਂ ਅਤੇ ਨੌਜਵਾਨਾਂ ਨੇ PAU ਗਰਾਊਂਡ, ਲੁਧਿਆਣਾ ਵਿਖੇ ਹੋਣ ਵਾਲੇ ਇਸ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਭਾਗੀਦਾਰੀ ਖਾਸ ਤੌਰ ’ਤੇ ਦੇਖਣ ਨੂੰ ਮਿਲੀ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ, ਉਨ੍ਹਾਂ ਦੀ ਸੋਚ ਅਤੇ ਦੇਸ਼ ਦੀ ਆਜ਼ਾਦੀ ਲਈ ਦਿੱਤੇ ਮਹਾਨ ਯੋਗਦਾਨ ਨੂੰ ਯਾਦ ਕੀਤਾ। ਕਪੂਰਥਲਾ ਤੋਂ ਰਵਾਨਾ ਹੋਏ ਨੌਜਵਾਨਾਂ ਅਤੇ ਵਰਕਰਾਂ ਵਿੱਚ ਇਸ ਸਮਾਗਮ ਨੂੰ ਲੈ ਕੇ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੂਰੇ ਜੋਸ਼ ਨਾਲ ਇਸ ਵਿੱਚ ਹਿੱਸਾ ਲਿਆ।
ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਦਾ ਜੀਵਨ ਸਾਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੇ ਵਿਚਾਰਾਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਲਈ ਯਤਨ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਵੱਲੋਂ ਸ਼ਹੀਦਾਂ ਦੀ ਸੋਚ ਅਤੇ ਕੁਰਬਾਨੀਆਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਤੋਂ ਪ੍ਰੇਰਣਾ ਲੈਣਾ ਬਹੁਤ ਮਹੱਤਵਪੂਰਨ ਹੈ।
ਕਪੂਰਥਲਾ ਤੋਂ ਇਸ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਵਰਕਰਾਂ, ਨੌਜਵਾਨਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸੋਚ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਅਜਿਹੇ ਸਮਾਗਮਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ।
Leave a Reply