ਭਗਵੰਤ ਮਾਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੀਤੇ ਇਤਿਹਾਸਕ ਅਤੇ ਕ੍ਰਾਂਤੀਕਾਰੀ ਕੰਮ-ਪੱਡਾ
- ਰਾਜਨੀਤੀ
- 18 Jul, 2026 04:21 PM (Asia/Kolkata)
ਆਦਮੀ ਪਾਰਟੀ ਕਿਸਾਨ ਵਿੰਗ ਦੀ ਮੀਟਿੰਗ ਦੌਰਾਨ ਸੁਖਵੰਤ ਸਿੰਘ ਪੱਡਾ ਦਾ ਹੋਇਆ ਸਨਮਾਨ
ਕਪੂਰਥਲਾ18 ਜੁਲਾਈ ਗੌਰਵ ਮੜੀਆ
ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾ ਆਪਣੀਆਂ ਗਤੀਵਿਧੀਆਂ ਤੇਜ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਵਲੋਂ ਲਗਾਤਾਰ ਲੋਕਾ ਨਾਲ ਮੀਟਿੰਗ ਕਰਦਿਆਂ ਪਾਰਟੀ ਮਜਬੂਤੀ ਲਈ ਕੰਮ ਕੀਤਾ ਜਾ ਰਿਹਾ ਹੈ।ਇਸ ਦੇ ਤਹਿਤ ਹਲਕੇ ਦੇ ਪਿੰਡ ਕੋਕਲਪੁਰ ਵਿਖੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਦਲਜੀਤ ਕਿਸਾਨ ਵਿੰਗ ਦੀ ਅਗਵਾਈ ਹੇਠ ਇੱਕ ਹੰਗਾਮੀ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਮੀਟਿੰਗ ਵਿੱਚ ਵਿਸ਼ੇਸ਼ ਤੋਰ ਤੇ ਪਹੁੰਚੇ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਦਾ ਆਪ ਆਗੂਆਂ ਦੇ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਤੇ ਪੱਡਾ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੀਤੇ ਗਏ ਇਤਿਹਾਸਕ ਅਤੇ ਕ੍ਰਾਂਤੀਕਾਰੀ ਕੰਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ।ਉਨ੍ਹਾਂ 300 ਯੂਨਿਟ ਮੁਫਤ ਬਿਜਲੀ,ਹਰ ਘਰ ਮੁਫਤ ਪਾਣੀ,ਮੁਹੱਲਾ ਕਲੀਨਿਕਾਂ ਰਾਹੀਂ ਮੁਫਤ ਇਲਾਜ,ਮੁਫਤ ਦਵਾਈਆਂ,ਮੁਫਤ ਜਾਂਚਾਂ,ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਸਿੱਖਿਆ,ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਵਿਸਥਾਰ ਨਾਲ ਚਰਚਾ ਕੀਤੀ।ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਸੜਕਾਂ ਦੀ ਮੁਰੰਮਤ, ਨਵੀਆਂ ਸੜਕਾਂ ਦਾ ਨਿਰਮਾਣ,ਪਾਣੀ ਦੀ ਸਪਲਾਈ ਵਿੱਚ ਸੁਧਾਰ,ਬਿਜਲੀ ਦੀਆਂ ਸਮੱਸਿਆਵਾਂ ਦਾ ਹੱਲ,ਸਕੂਲਾਂ ਅਤੇ ਸਿਹਤ ਕੇਂਦਰਾਂ ਦਾ ਉੱਨਤੀਕਰਨ ਕੀਤਾ ਗਿਆ ਹੈ।ਉਨ੍ਹਾਂ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦੀ ਵੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹਰੇਕ ਮੁੱਦੇ ਨੂੰ ਤਰਜੀਹ ਦਿੱਤੀ ਜਾਵੇਗੀ।ਪੱਡਾ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਮਾਣਯੋਗ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਜਨ-ਕਲਿਆਣਕਾਰੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਸੀ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਾਡਾ ਹਰੇਕ ਫੈਸਲਾ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਂਦਾ ਹੈ।ਉਨ੍ਹਾਂਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਵਿਕਾਸ ਦੇ ਨਵੇਂ ਆਯਾਮ ਛੂਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪੂਰੇ ਵਿਸ਼ਵਾਸ ਨਾਲ ਵੋਟ ਦਿੱਤੀ ਸੀ ਅਤੇ ਸਰਕਾਰ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਸਹੀ ਸਾਬਤ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਮਾਨ ਸਰਕਾਰ ਦੇ ਖਿਲਾਫ ਕੋਈ ਮੁੱਦਾ ਨਹੀਂ ਹੈ ਕਿਉਂਕਿ ਸਰਕਾਰ ਨੇ ਪਾਰਦਰਸ਼ੀ ਅਤੇ ਈਮਾਨਦਾਰੀ ਨਾਲ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਲੋਕ ਭਗਵੰਤ ਮਾਨ ਦੁਬਾਰਾ ਦਾ ਨਾਅਰਾ ਲਗਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਸਰਕਾਰ ਦੇ ਕੰਮਾਂ ਨੂੰ ਜ਼ਮੀਨੀ ਪੱਧਰ 'ਤੇ ਮਹਿਸੂਸ ਕੀਤਾ ਹੈ।ਪੱਡਾ ਨੇ ਕਿਹਾ ਕਿ ਸਾਡਾ ਉਦੇਸ਼ ਹੈ ਕਿ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦੀ ਜਾਣਕਾਰੀ ਹਰੇਕ ਘਰ ਤੱਕ ਪਹੁੰਚੇ ਅਤੇ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਮਿਲੇ।ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਵਾਦ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ।ਇਸ ਦੌਰਾਨ ਸਰਕਲ ਕੋਆਰਡੀਨੇਟਰ ਜਸਵੰਤ ਸਿੰਘ ਨੰਦਾ,ਬਲਾਕ ਪ੍ਰਧਾਨ ਕਨਵਰਜੀਤ ਸਿੰਘ ਬਾਵਾ,ਬਲਾਕ ਪ੍ਰਧਾਨ ਗੁਰਚਰਨ ਸਿੰਘ ਠੀਕਰੀਵਾਲ,ਸੀਨੀਅਰ ਆਗੂ ਮਲਕੀਤ ਸਿੰਘ ਕਾਂਜਲੀ ਪਿੰਡ ਕੋਕਲਪੁਰ,ਮਲਕੀਤ ਸਿੰਘ,ਨਿਰੰਜਨ ਸਿੰਘ,ਹਰਵੇਲ ਸਿੰਘ,ਅਮਰਜੀਤ ਸਿੰਘ,ਗੁਰਚਰਨ ਸਿੰਘ ਕੋਕਲਪੁਰ,ਪਿੱਪਲ ਸਿੰਘ, ਮਨਿੰਦਰ ਸਿੰਘ,ਦਲਜੀਤ ਸਿੰਘ,ਅਮਰਜੀਤ ਸਿੰਘ, ਅਵਤਾਰ ਸਿੰਘ,ਕੁਲਦੀਪ ਸਿੰਘ,ਬਲਦੇਵ ਸਿੰਘ, ਨਰੰਜਨ ਸਿੰਘ,ਮਲਕੀਤ ਸਿੰਘ,ਸੁਰਜੀਤ ਸਿੰਘ, ਮਨਿੰਦਰ ਸਿੰਘ,ਪਰਮਿੰਦਰ ਸਿੰਘ,ਜੋਗਾ ਸਿੰਘ, ਜਗਦੀਸ਼ ਸਿੰਘ,ਹਰਵੇਲ ਸਿੰਘ,ਰਮਨਦੀਪ ਸਿੰਘ, ਵੰਸ਼ਦੀਪ ਸਿੰਘ,ਰਮਨਪ੍ਰੀਤ ਸਿੰਘ,ਭਗਤ ਸਿੰਘ, ਸੁਖਵਿੰਦਰ ਸਿੰਘ,ਦਰਸ਼ਨ ਸਿੰਘ,ਸੁਚਾ ਸਿੰਘ,ਬੂਟਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੋਹਤਵਾਰ ਲੋਕ ਹਾਜ਼ਰ ਸਨ।
Leave a Reply