Nazrana Times

ਪੰਜਾਬੀ

ਅਕਾਲੀ ਦਲ ਨੇ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਪਾਰਟੀ ਦਾ ਜਥੇਬੰਦਕ ਢਾਂਚਾ ਕੀਤਾ ਭੰਗ

20 Jan, 2025 05:30 AM

ਚੰਡੀਗੜ੍ਹ 28 ਜੁਲਾਈ 2022 -- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ । ਪਾਰਟੀ ਵਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਿਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ ਗਈਆਂ ਹਨ ਜਿਨ੍ਹਾਂ ਵਿਚ ਵਰਕਿੰਗ ਕਮੇਟੀ, ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ।

Posted By: GURBHEJ SINGH ANANDPURI

Latest News