ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ 5 ਜਨਰਲ ਕੌਂਸਲ ਮੈਂਬਰਾਂ ਦਾ ਐਲਾਨ
ਤੇਜਿੰਦਰ ਸਿੰਘ ਪ੍ਰਿੰਸ,ਕੁਲਦੀਪ ਸਿੰਘ ਲਹੌਰੀਆ,ਜਗਦੀਪ ਸਿੰਘ ਮਿੰਟੂ,ਸੁਖਰਾਜ ਬਹਾਦਰ ਸਿੰਘ ਰਾਜਾ ਤੇ ਨਰਪਿੰਦਰ ਸਿੰਘ ਰੁੜ੍ਹੇ ਆਸਲ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,9 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਨਾਲ ਸਬੰਧਤ ਜਨਰਲ ਕੌਂਸਲ ਮੈਂਬਰਾਂ ਦੀ ਆਖਰੀ ਤੀਜੀ ਸੂਚੀ ਜਾਰੀ ਕੀਤੀ ਗਈ ਹੈ।ਇਸ ਸੂਚੀ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਜਾਰੀ ਕੀਤੀ ਗਈ ਸੂਚੀ ਅਨੁਸਾਰ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਕੁਲਦੀਪ ਸਿੰਘ ਲਹੌਰੀਆ ਸ੍ਰੀ ਗੋਇੰਦਵਾਲ ਸਾਹਿਬ,ਜਗਦੀਪ ਸਿੰਘ ਮਿੰਟੂ ਖਾਨ ਰਜ਼ਾਦਾ,ਸੁਖਰਾਜ ਬਹਾਦਰ ਸਿੰਘ ਰਾਜਾ ਭੈਲ ਢਾਏ ਵਾਲਾ ਅਤੇ ਨਰਪਿੰਦਰ ਸਿੰਘ ਰੁੜ੍ਹੇ ਆਸਲ ਨੂੰ ਜਨਰਲ ਕੌਂਸਲ ਮੈਂਬਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਨ੍ਹਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।ਉਨ੍ਹਾਂ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣਗੇ।
ਇਸ ਮੌਕੇ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ,ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ,ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਨਾਲ ਲੈ ਕੇ ਕੰਮ ਕਰਨ ਦਾ ਵਿਸ਼ਵਾਸ ਵੀ ਦਿਵਾਇਆ।
Posted By: GURBHEJ SINGH ANANDPURI