Nazrana Times

ਪੰਜਾਬੀ

ਮੁਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮੁਛੱਲ ਤੋਂ ਬਲਾਕ ਪ੍ਰਧਾਨ ਸਵਿੰਦਰ ਸਿੰਘ ਮੁਛੱਲ ਨੇ ਹਰੀ ਝੰਡੀ ਦੇ ਕੇ ਯਾਤਰੀ ਬੱਸ ਨੂੰ ਰਵਾਨਾ ਕੀਤਾ।

14 Sep, 2026 01:43 PM

ਟਾਂਗਰਾ – ਸੁਰਜੀਤ ਸਿੰਘ ਖਾਲਸਾ

ਪੰਜਾਬ ਸਰਕਾਰ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਬਹੁਤ ਸ਼ਲਾਂਘਾ ਯੋਗ ਕੰਮ ਕੀਤਾ ਹੈ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਪ੍ਰਧਾਨ ਸਵਿੰਦਰ ਸਿੰਘ ਮੁਛੱਲ ਨੇ ਤੀਰਥ ਯਾਤਰਾ ਯੋਜਨਾ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਸਮੇਂ ਕਿਹਾ ਕਿ ਇਸ ਨਾਲ ਹਰ ਵਰਗ ਦੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਸਮੇਤ ਪਹਿਲੀ ਵਾਰ ਧਾਰਮਿਕ ਸਥਾਨਾਂ ਦੇ ਦਰਸ਼ਣ ਕਰਨ ਦਾ ਮੌਕਾ ਮਿਲਿਆ ਹੈ।

Posted By: GURBHEJ SINGH ANANDPURI

Latest News