Nazrana Times

ਪੰਜਾਬੀ

ਵਾਰਡ ਨੰਬਰ 38 ਵਿਖੇ ਐਡਵੋਕੇਟ ਕਰਮਬੀਰ ਸਿੰਘ ਚੰਦੀ ਵੱਲੋਂ ਸੀਮੇਂਟ ਸੜਕ ਦਾ ਉਦਘਾਟਨ

29 Sep, 2026 07:46 PM

ਕਪੂਰਥਲਾ: ਗੌਰਵ ਮੜੀਆ 
ਵਾਰਡ ਨੰਬਰ 38 ਵਿਖੇ ਇਲਾਕਾ ਨਿਵਾਸੀਆਂ ਦੀ ਮੌਜੂਦਗੀ ਵਿੱਚ ਸੀਮੇਂਟ ਸੜਕ ਦਾ ਉਦਘਾਟਨ ਐਡਵੋਕੇਟ ਕਰਮਬੀਰ ਸਿੰਘ ਚੰਦੀ, ਹਲਕਾ ਇੰਚਾਰਜ ਕਪੂਰਥਲਾ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਲਖਵਿੰਦਰ ਸਿੰਘ, ਨਰਿੰਦਰ ਸਿੰਘ ਮਨਸੂ, ਕਰਨ ਮਹਾਜਨ, ਜਗਰੂਪ ਸਿੰਘ, ਹਰਪ੍ਰੀਤ ਸਿੰਘ, ਦਲਜੀਤ ਕੌਰ, ਹਰਮਨਦੀਪ ਕੌਰ, ਨਰਿੰਦਰ ਸਿੰਘ ਅਤੇ ਕਨਵ ਪਾਸੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਮੌਕੇ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਅਜਿਹੇ ਵਿਕਾਸ ਕਾਰਜ ਬਹੁਤ ਮਹੱਤਵਪੂਰਨ ਹਨ। ਸੀਮੇਂਟ ਸੜਕ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਿੱਚ ਵੀ ਆਸਾਨੀ ਹੋਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੁੱਖ ਤਰਜੀਹ ਹੈ।
ਇਸ ਮੌਕੇ ਮੌਜੂਦ ਇਲਾਕਾ ਨਿਵਾਸੀਆਂ ਨੇ ਵਿਕਾਸ ਕਾਰਜ ਦੀ ਸ਼ੁਰੂਆਤ 'ਤੇ ਖੁਸ਼ੀ ਪ੍ਰਗਟਾਈ।

Posted By: Gaurav Maria

Latest News