ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਮਾਪੇ-ਅਧਿਆਪਕ ਮਿਲਣੀ
- ਸਿੱਖਿਆ/ਵਿਗਿਆਨ
- 25 Oct,2025
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,25 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਸਰਪ੍ਰਸਤੀ ਹੇਠ ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦੀ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ।ਕਾਲਜ ਵੱਲੋਂ ਵਿਦਿਆਰਥੀਆਂ ਦੇ ਮਾਤਾ-ਪਿਤਾ ਦਾ ਸਵਾਗਤ ਕੀਤਾ ਗਿਆ।ਉਪਰੰਤ ਵੱਖ-ਵੱਖ ਕਲਾਸਾਂ ਦੇ ਇੰਚਾਰਜ ਸਾਹਿਬਾਨਾਂ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਮਾਪਿਆਂ ਨਾਲ ਵਿਚਾਰ ਚਰਚਾ ਕੀਤੀ।ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਮਿਲਣੀਆ ਹੋਣੀਆਂ ਬਹੁਤ ਜ਼ਰੂਰੀ ਹਨ,ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਵਧੀਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਵੱਧ ਹੈ। ਮਾਪੇ ਅਧਿਆਪਕ ਮਿਲਣੀ ਦਾ ਉਦੇਸ਼ ਆਪਸੀ ਸੰਚਾਰ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਬੱਚਿਆਂ ਦੀ ਸਿੱਖਿਆ ਅਤੇ ਵਿਕਾਸ ਵਿੱਚ ਸਹਿਯੋਗ ਮਿਲ ਸਕੇ। ਅਜਿਹੀਆਂ ਮਿਲਣੀਆਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਪ੍ਰਗਤੀ, ਆਚਰਣ ਅਤੇ ਸਮਾਜਿਕ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਦੀਆਂ ਹਨ।
Posted By:
GURBHEJ SINGH ANANDPURI
Leave a Reply