Nazrana Times

ਪੰਜਾਬੀ

ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਕਵਿਤਾ ਤੇ ਕਵੀਸ਼ਰੀ ਵਿਚ ਕੀਤਾ ਪਹਿਲਾ ਸਥਾਨ ਪ੍ਰਾਪਤ

27 Nov, 2025 05:26 AM

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,27 ਨਵੰਬਰ 

ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦੇ ਵਿਦਿਆਰਥੀਆਂ ਨੇ ਦੇਸ਼ ਭਗਤ ਸੁੱਚਾ ਸਿੰਘ ਯਾਦਗਾਰ ਚੋਹਲਾ ਸਾਹਿਬ (ਗ਼ਦਰ ਲਹਿਰ) 16ਵੇਂ ਯਾਦਗਾਰੀ ਮੇਲੇ ਵਿੱਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਹੋਏ ਮੁਕਾਬਲਿਆਂ ਵਿੱਚ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਵਿਤਾ ਅਤੇ ਕਵੀਸ਼ਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਹ ਪ੍ਰਾਪਤੀ ਨਾ ਸਿਰਫ਼ ਸਕੂਲ ਲਈ,ਸਗੋਂ ਪੂਰੇ ਇਲਾਕੇ ਲਈ ਮਾਣ ਦਾ ਵਿਸ਼ਾ ਹੈ।ਸਮੁੱਚੀ ਸੁੱਚਾ ਸਿੰਘ ਯਾਦਗਾਰ ਪ੍ਰਬੰਧਕ ਕਮੇਟੀ ਅਤੇ ਚੋਹਲਾ ਸਾਹਿਬ ਦੇ ਸਰਪੰਚ ਕੇਵਲ ਨਈਅਰ ਵਲੋਂ ਬੱਚਿਆਂ ਨੂੰ ਜੇਤੂ ਇਨਾਮ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ।ਇਸ ਖ਼ਾਸ ਜਿੱਤ ‘ਤੇ ਸਕੂਲ ਦੀ ਐਜੂਕੇਸ਼ਨਲ ਡਾਇਰੈਕਟਰ ਮੈਡਮ ਨਵਦੀਪ ਕੌਰ ਸੰਧੂ, ਪ੍ਰਿੰਸੀਪਲ ਸ.ਨਿਰਭੈ ਸਿੰਘ ਸੰਧੂ ਅਤੇ ਮਦਨ ਪਠਾਣੀਆਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿਲੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬੱਚਿਆਂ ਨੇ ਆਪਣੇ ਹੁਨਰ,ਮਿਹਨਤ ਅਤੇ ਅਨੁਸ਼ਾਸਨ ਨਾਲ ਇਹ ਸਫ਼ਲਤਾ ਹਾਸਲ ਕੀਤੀ ਹੈ।ਸੱਭਿਆਚਾਰਕ ਕਿਰਿਆਵਾਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ ਅਤੇ ਉਹਨਾਂ ਨੂੰ ਆਪਣੀਆਂ ਜੜਾਂ ਨਾਲ ਜੋੜਦੀਆਂ ਹਨ।ਉਹਨਾਂ ਨੇ ਇਹ ਵੀ ਦੱਸਿਆ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਕਲਾਤਮਕ ਅਤੇ ਸੱਭਿਆਚਾਰਕ ਮੈਦਾਨਾਂ ਵਿੱਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਵਿਦਿਆਰਥੀਆਂ ਦੀ ਇਸ ਜਿੱਤ ਨਾਲ ਜਿੱਥੇ ਸਕੂਲ ਵਿੱਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ,ਉੱਥੇ ਮਾਪਿਆਂ ਨੇ ਵੀ ਇਸ ਪ੍ਰਾਪਤੀ ‘ਤੇ ਖ਼ੁਸ਼ੀ ਪ੍ਰਗਟਾਈ ਹੈ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #