ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਕੀਤੀਆਂ 2 ਬੱਸਾਂ ਰਵਾਨਾ...
ਸੀਨੀ. ਆਗੂ ਸ. ਕੁਲਦੀਪ ਸਿੰਘ ਸਮਾਣਾ ਅਤੇ ਕੋਆਰਡੀਨੇਟਰ ਫੂਲਰਾਜ ਸਿੰਘ ਹੋਰਾਂ ਵੱਲੋਂ ਦਿੱਤੀ ਗਈ ਬੱਸਾਂ ਨੂੰ ਹਰੀ ਝੰਡੀ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਪਿੰਡ ਮੋਟੇ ਮਾਜਰਾ ਅਤੇ ਪਿੰਡ ਗੋਬਿੰਦਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਹੋਰਾਂ ਦੇ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਪਰਿਵਾਰ ਸਿੰਘ ਲਾਡੀ ਸਾਬਕਾ ਸਰਪੰਚ, ਕਰਮਜੀਤ ਕੌਰ ਸਰਪੰਚ, ਰਾਜ ਕੌਰ ਮੈਂਬਰ ਪੰਚਾਇਤ, ਗੁਰਬੰਤ ਸਿੰਘ -ਬਿੱਲਾ ਪ੍ਰਧਾਨ ਸੁੱਖ ਸੁਧਾਰ ਕਮੇਟੀ, ਬਲਵਿੰਦਰ ਸਿੰਘ ਸੋਸ਼ਲ ਵਰਕਰ, ਨਰਿੰਦਰਜੀਤ ਸਿੰਘ- ਕੌਂਸਲਰ, ਮੁਖਤਿਆਰ ਸਿੰਘ ਮੈਂਬਰ ਪੰਚਾਇਤ ਤੋਂ ਇਲਾਵਾ ਕਰਮਾਪੁਰੀ,ਜਗਤਾਰ ਸਿੰਘ ਪੰਚ, ਦਲਜੀਤ ਸਿੰਘ ਪੰਚ, ਸਿਮਰਨ ਜੋਤ ਸਿੰਘ ਪੰਚ, ਰਾਜ ਕੁਮਾਰ ਪੰਚ, ਨਰੇਸ਼ ਕੁਮਾਰ ਤੋਂ ਇਲਾਵਾ ਨਿਹਾਲ ਸਿੰਘ ਵਿਰਖ, ਅਮਰਜੀਤ ਸਿੰਘ ਸਿੱਧੂ, ਜਸਪਾਲ ਸਿੰਘ ਮਟੌਰ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ. ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਨੇ ਦੱਸਿਆ ਕਿ ਬੱਸਾਂ ਵਿੱਚ ਰਵਾਨਾ ਹੋ ਰਹੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਕਾਫਲਾ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਾਨਾ ਮੰਦਿਰ, ਰਾਮ ਤੀਰਥ ਵਾਲਮੀਕ ਮੰਦਰ, ਵਾਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰੇਗਾ। ਪ੍ਰਸਿੱਧ ਸਮਾਜ ਸੇਵੀ ਅਤੇ ਸਟੇਟ ਐਵਾਰਡੀ-ਫੂਲਰਾਜ ਸਿੰਘ ਦੱਸਿਆ ਕਿ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਇਹ ਕਾਫਲਾ ਰਵਾਨਾ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦਾ ਧੰਨਵਾਦ ਕਰ ਰਹੇ ਸਨ। ਇਹਨਾਂ ਸ਼ਰਧਾਲੂਆਂ ਦਾ ਇਹ ਕਹਿਣਾ ਸੀ ਕਿ ਉਹ ਹਮੇਸ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਰਿਣੀ ਰਹਿਣਗੇ, ਕਿ ਉਹਨਾਂ ਨੇ ਸਾਡੇ ਲਈ ਅਜਿਹਾ ਸੁਭਾਗਾ ਸਮਾਂ ਉਪਲੱਧ ਕਰਵਾਇਆ ਕਿ ਅਸੀਂ ਪਾਵਨ ਅਸਥਾਨਾਂ ਦੇ ਦਰਸ਼ਨ ਸੰਗਤ ਦੇ ਰੂਪ ਵਿੱਚ ਕਰ ਸਕੇ। ਉਹਨਾਂ ਦੱਸਿਆ ਕਿ ਸੀਨੀਅਰ ਸਿਟੀਜਨ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰਨ ਤੋਂ ਪਹਿਲਾਂ ਉਹਨਾਂ ਨਾਲ ਵਿਸਥਾਰ ਵਿੱਚ ਇਸ ਯਾਤਰਾ ਸਬੰਧੀ ਵਿਚਾਰ- ਵਟਾਂਦਰਾ ਕੀਤਾ ਜਾਂਦਾ ਹੈ ਅਤੇ ਉਹਨਾਂ ਨੂੰ ਇਸ ਯਾਤਰਾ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਮੁੱਚੇ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਉਹਨਾਂ ਤੋਂ ਵੀ ਜਿਹੜੇ ਵੀ ਉਹਨਾਂ ਦੇ ਸਵਾਲ ਹੁੰਦੇ ਹਨ, ਉਹਨਾਂ ਦੇ ਜਵਾਬ ਦਿੱਤੇ ਜਾਂਦੇ ਹਨ। ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੀ ਸਰਕਾਰ ਨੂੰ ਪੰਜਾਬ ਦੇ ਲੋਕੀ ਫਿਰ ਤੋਂ ਲਿਆਉਣ ਲਈ ਪੂਰੀ ਤਿਆਰੀ ਕਰੀ ਬੈਠੇ ਹਨ, ਜਦਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਤੇ ਸਵਾਲ ਉਠਾਏ ਜਾ ਰਹੇ ਹਨ, ਪ੍ਰੰਤੂ ਲੋਕੀ ਸਮੇਂ ਦੀ ਨਬਜ਼ ਅਤੇ ਵਿਰੋਧੀ ਪਾਰਟੀਆਂ ਦੇ ਗੁਮਰਾਹਕੁਨ ਪ੍ਰਚਾਰ ਤੋਂ ਭਲੀਭਾਂਤ ਵਾਕਫ ਹਨ, ਕਿਉਂਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਜਿਹੜੇ ਵੀ ਪ੍ਰੋਜੈਕਟ ਅਤੇ ਕੰਮ ਚੱਲ ਰਹੇ ਹਨ, ਉਹਨਾਂ ਬਾਰੇ ਕੋਈ ਵੀ ਨਾਕਾਰਤਮਕ ਪੱਖ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਨਹੀਂ ਹੈ। ਹੁਣ ਪੰਜਾਬ ਦੇ ਲੋਕੀ ਫਿਰ ਤੋਂ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਫਿਰ ਤੋਂ ਪੰਜਾਬ ਵਿੱਚ ਲਿਆਉਣ ਜਾ ਰਹੇ ਹਨ, ਜੋ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਤੋਂ ਬਰਦਾਸ਼ਤ ਨਹੀਂ ਹੋ ਰਿਹਾ। ਫੂਲਰਾਜ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਵਿਰੋਧੀ ਪਾਰਟੀ ਦੇ ਨੇਤਾ ਪ੍ਰਚਾਰ ਕਰ ਰਹੇ ਹਨ, ਪ੍ਰੰਤੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅੱਜ ਵੀ ਪੂਰੀ ਸਫਲਤਾ ਪੂਰਵਕ ਚੱਲ ਰਹੀ ਹੈ ਅਤੇ ਤੀਰਥ ਯਾਤਰਾ ਤੇ ਜਾਣ ਵਾਲੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਵਿੱਚ ਉਤਸ਼ਾਹ ਪਹਿਲਾਂ ਦੇ ਮੁਕਾਬਲਤਨ ਵਧ ਰਿਹਾ ਹੈ। ਰੋਜ਼ਾਨਾ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਅਤੇ ਇਸ ਸਬੰਧੀ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਉਹਨਾਂ ਨੂੰ ਸਪਸ਼ਟ ਕਿਹਾ ਗਿਆ ਹੈ ਕਿ ਕੋਈ ਵੀ ਸ਼ਰਧਾਲੂ ਜੋ ਇਸ ਯਾਤਰਾ ਤੇ ਜਾਣਾ ਚਾਹੁੰਦਾ ਹੈ ਉਸ ਨੂੰ ਹਰ ਹੀਲੇ ਇਸ ਤੀਰਥ ਯਾਤਰਾ ਦੇ ਲੈ ਕੇ ਜਾਣ ਸਬੰਧੀ ਪ੍ਰਬੰਧ ਕੀਤਾ ਜਾਵੇ।
Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ