ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ: ਸਰਪੰਚ ਕੇਵਲ ਕ੍ਰਿਸ਼ਨ

ਰਾਕੇਸ਼ ਨਈਅਰ 
ਚੋਹਲਾ ਸਾਹਿਬ/ਤਰਨਤਾਰਨ,29 ਜੁਲਾਈ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ 'ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੋਹਲਾ ਸਾਹਿਬ ਵਿਖੇ ਸਕੂਲੀ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ ਗਏ। ਇਹ ਸਮਾਗਮ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਕਰਵਾਇਆ ਗਿਆ।
ਸਮਾਗਮ ਵਿੱਚ ਚੋਹਲਾ ਸਾਹਿਬ ਦੇ ਸਰਪੰਚ ਕੇਵਲ ਕ੍ਰਿਸ਼ਨ, ਸਮੂਹ ਗ੍ਰਾਮ ਪੰਚਾਇਤ ਦੇ ਮੈਂਬਰ, ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰ, ਵਰਕਰ ਅਤੇ ਸਕੂਲ ਸਟਾਫ਼ ਹਾਜ਼ਰ ਰਹੇ। ਇਸ ਮੌਕੇ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡਦਿਆਂ ਮਹਿਮਾਨਾਂ ਨੇ ਪੰਜਾਬ ਸਰਕਾਰ ਦੀਆਂ ਸਿੱਖਿਆ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਕੇਵਲ ਕ੍ਰਿਸ਼ਨ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਹਰ ਲੋੜੀਂਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਬੱਚਾ ਵਧੀਆ ਸਿੱਖਿਆ ਹਾਸਲ ਕਰਕੇ ਆਪਣੇ ਪਰਿਵਾਰ, ਸਮਾਜ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਕੀਤਾ ਗਿਆ ਨਿਵੇਸ਼ ਹੀ ਸੂਬੇ ਦੇ ਸੁਨਹਿਰੇ ਭਵਿੱਖ ਦੀ ਮਜ਼ਬੂਤ ਨੀਂਹ ਹੈ।
ਸਮਾਗਮ ਦੌਰਾਨ ਹਾਜ਼ਰ ਪਤਵੰਤਿਆਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਭਰੋਸਾ ਦਿਵਾਇਆ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਅਜਿਹੇ ਲੋਕ-ਭਲਾਈ ਕਾਰਜ ਭਵਿੱਖ ਵਿੱਚ ਵੀ ਜਾਰੀ ਰਹਿਣਗੇ।ਇਸ ਮੌਕੇ ਸਕੂਲ ਪ੍ਰਿੰਸੀਪਲ ਸੁਖਦੀਪ ਕੌਰ ਅਤੇ ਸਟਾਫ ਤੋਂ ਇਲਾਵਾ ਮੈਂਬਰ ਪੰਚਾਇਤ ਹਰਿੰਦਰ ਸਿੰਘ,ਰਾਜ ਕੁਮਾਰ,ਪਲਵਿੰਦਰ ਸਿੰਘ,ਗੁਰਲਾਲ ਸਿੰਘ,ਡਾ.ਇੰਦਰਜੀਤ ਸਿੰਘ,ਯੂਥ ਵਿੰਗ ਦੇ ਬਲਾਕ ਪ੍ਰਧਾਨ ਸੁਖਦਿਆਲ ਸਿੰਘ,ਨੰਬਰਦਾਰ ਲਖਬੀਰ ਸਿੰਘ,ਚੇਅਰਮੈਨ ਅੰਗਰੇਜ ਸਿੰਘ,ਪ੍ਰਦੀਪ ਕੁਮਾਰ ਢਿੱਲੋਂ,ਸੁਖਬੀਰ ਸਿੰਘ ਪੰਨੂ,ਕਵਲ ਬਿੱਲਾ, ਜਸਵੰਤ ਸਿੰਘ,ਬਲਵਿੰਦਰ ਸਿੰਘ,ਬਲਦੇਵ ਸਿੰਘ ਬੈਨੀ,ਜਗਰੂਪ ਸਿੰਘ ਯੂਥ ਪ੍ਰਧਾਨ,ਬਾਲਾ ਸ਼ਾਹ,ਸਰਵਨ ਸਿੰਘ ਫੌਜੀ,ਬਿਕਰਮਜੀਤ ਸਿੰਘ ਵਿੱਕੀ,ਸਾਜਨਪ੍ਰੀਤ ਸਿੰਘ ਅਤੇ ਠੇਕੇਦਾਰ ਗੁਰਪ੍ਰੀਤ ਸਿੰਘ ਆਦਾ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.