ਐਮ.ਐਸ.ਐਮ ਕਾਨਵੈਂਟ ਸਕੂਲ ਚੋਹਲਾ ਸਾਹਿਬ ਦਾ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
- ਸਿੱਖਿਆ/ਵਿਗਿਆਨ
- 15 May,2025

ਦਸਵੀਂ ਜਮਾਤ ਦੀ ਵਿਦਿਆਰਥਣ ਰਾਜਬੀਰ ਕੌਰ ਨੇ 97.4 ਨੰਬਰ ਲੈ ਕੇ ਜ਼ਿਲ੍ਹੇ ਚੋਂ ਕੀਤਾ ਦੂਸਰਾ ਸਥਾਨ ਹਾਸਲ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,15 ਮਈ
ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਮਐਸਐਮ ਕਾਨਵੈਂਟ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਸੀਬੀਐਸਈ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਸ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਰਾਜਬੀਰ ਕੌਰ ਨੇ 97.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਡਾਕਟਰ ਉਪਕਾਰ ਸਿੰਘ ਸੰਧੂ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਵਿਦਿਆਰਥਣ ਰਾਜਬੀਰ ਕੌਰ ਨੇ 97.4 ਪ੍ਰਤੀਸ਼ਤ ਨੰਬਰ ਲੈ ਕੇ ਜਿੱਥੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ,ਉੱਥੇ ਪੂਰੇ ਤਰਨਤਰਨ ਜਿਲ੍ਹੇ ਵਿੱਚੋਂ ਦੂਸਰਾ ਸਥਾਨ ਹਾਸਿਲ ਕਰਦੇ ਹੋਏ ਆਪਣੇ ਸਕੂਲ ਦਾ ਨਾਂ ਪੂਰੇ ਇਲਾਕੇ ਵਿੱਚ ਰੌਸ਼ਨ ਕੀਤਾ ਹੈ।ਇਸ ਤੋਂ ਇਲਾਵਾ ਦਸਵੀਂ ਜਮਾਤ ਦੀ ਵਿਦਿਆਰਥਣ ਵੰਸ਼ਕਾ ਦੇਵਗਨ ਨੇ 92.2 ਪ੍ਰਤੀਸ਼ਤ ਨੰਬਰ ਲੈ ਕੇ ਸਕੂਲ ਵਿੱਚੋਂ ਦੂਸਰੀ ਪੁਜ਼ੀਸ਼ਨ ਹਾਸਲ ਕੀਤੀ ਅਤੇ ਗੁਰਨੂਰ ਕੌਰ ਨੇ 89.2 ਪ੍ਰਤੀਸ਼ਤ ਨੰਬਰ ਹਾਸਲ ਕਰਦਿਆਂ ਹੋਇਆਂ ਸਕੂਲ ਵਿੱਚੋਂ ਤੀਸਰੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਤੋਂ ਇਲਾਵਾ ਦਸਵੀਂ ਜਮਾਤ ਦੇ ਬਾਕੀ ਵਿਦਿਆਰਥੀ ਵੀ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ।ਇਸ ਤੋਂ ਇਲਾਵਾ ਸੀਬੀਐਸਸੀ ਬੋਰਡ ਵੱਲੋਂ ਐਲਾਨੇਂ ਗਏ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਵੀ ਸਕੂਲ ਦੇ ਵੱਖ-ਵੱਖ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਕਮਰਸ ਗਰੁੱਪ ਵਿੱਚ ਜਸਕਰਨ ਸਿੰਘ ਨੇ 82.2 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।ਇਸੇ ਤਰ੍ਹਾਂ ਹੀ ਮੈਡੀਕਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 82.4% ਨੰਬਰ ਹਾਸਿਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ।ਉਹਨਾਂ ਦੱਸਿਆ ਕਿ ਬਾਰਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਦਾ ਨਤੀਜਾ ਵੀ 100 ਫੀਸਦੀ ਰਿਹਾ ਅਤੇ ਸਾਰੇ ਹੀ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ।ਸਕੂਲ ਦੇ ਚੇਅਰਮੈਨ ਡਾਕਟਰ ਉਪਕਾਰ ਸਿੰਘ ਸੰਧੂ,ਮੈਨਜਿੰਗ ਡਾਇਰੈਕਟਰ ਮੈਡਮ ਕੁਲਦੀਪ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ ਰਕੇਸ਼ ਕੁਮਾਰ ਨੇ ਸਕੂਲ ਦੇ ਆਏ ਸ਼ਾਨਦਾਰ ਨਤੀਜਿਆਂ ਲਈ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਮਿਹਨਤ ਕਰਨ ਲਈ ਪ੍ਰੇਰਨਾ ਦਿੱਤੀ।ਸਕੂਲ ਦੇ ਵਾਈਸ ਪ੍ਰਿੰਸੀਪਲ ਮੈਡਮ ਕੁਲਵੀਰ ਕੌਰ ਨੇ ਵੀ ਜ਼ਿਲ੍ਹੇ ਵਿੱਚੋਂ ਦੂਸਰੇ ਸਥਾਨ ਤੇ ਰਹਿਣ ਵਾਲੀ ਵਿਦਿਆਰਥਣ ਰਾਜਬੀਰ ਕੌਰ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੰਦੇ ਹੋਏ,ਬਾਕੀ ਵਿਦਿਆਰਥੀਆਂ ਦੀ ਵੀ ਰੱਜ ਕੇ ਸਰਾਹਨਾ ਕੀਤੀ,ਜਿਨਾਂ ਨੇ ਇਹਨਾਂ ਨਤੀਜਿਆਂ ਵਿੱਚ ਵਧੀਆ ਨੰਬਰ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਸਮੂਹ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਨਾ ਦਿੱਤੀ। ਅਖੀਰ ਵਿੱਚ ਸਕੂਲ ਦੇ ਚੇਅਰਮੈਨ ਡਾਕਟਰ ਉਪਕਾਰ ਸਿੰਘ ਸੰਧੂ ਵੱਲੋਂ ਜਿੱਥੇ ਇਸ ਪ੍ਰਾਪਤੀ ਲਈ ਸਮੁੱਚੇ ਸਕੂਲ ਸਟਾਫ ਦੀ ਪ੍ਰਸੰਸਾ ਕੀਤੀ ਉੱਥੇ ਉਹਨਾਂ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਮਿਹਨਤ ਕਰਦੇ ਰਹਿਣ ਲਈ ਕਿਹਾ। ਉਹਨਾਂ ਦੱਸਿਆ ਕਿ ਇਸ ਸਕੂਲ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਵਿੱਦਿਆ ਦੇ ਨਾਲ-ਨਾਲ ਕਈ ਹੋਰ ਗਤੀਵਿਧੀਆਂ ਦਾ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।ਜਿਸ ਕਾਰਨ ਸਕੂਲ ਦੇ ਵਿਦਿਆਰਥੀ ਸਮੇਂ-ਸਮੇਂ ਵੱਖ-ਵੱਖ ਗਤੀਵਿਧੀਆਂ ਵਿੱਚ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ।
Posted By:

Leave a Reply