Nazrana Times

ਪੰਜਾਬੀ

CM ਬਨਾਮ ਡੇਰਾ ਬਿਆਸ ਮੁਖੀ ਮਾਮਲੇ 'ਚ BJP ਦਾ ਪ੍ਰਤੀਕਰਮ, 'ਰੱਬੀ ਰੂਹਾਂ ਦਾ...'

03 Feb, 2026 11:35 AM

ਚੰਡੀਗੜ੍ਹ, ਗੁਰਜੀਤ ਸਿੰਘ 

ਇੱਕ X ਪੋਸਟ ਤੋਂ ਸ਼ੁਰੂ ਹੋਇਆ ਤੰਜ ਹੁਣ ਸਿਆਸੀ ਟਕਰਾਅ ਬਣ ਗਿਆ ਹੈ। BJP ਦੀ ਐਂਟਰੀ ਨੇ ਮਾਮਲੇ ਨੂੰ ਹੋਰ ਭੜਕਾ ਦਿੱਤਾ। ਕੀ ਇਹ ਵਿਵਾਦ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਵੱਲ ਲੈ ਜਾਵੇਗਾ?
ਪੰਜਾਬ ਦੀ ਸਿਆਸਤ ਵਿੱਚ ਡੇਰਾ ਬਿਆਸ ਮੁਖੀ ਨੂੰ ਲੈ ਕੇ ਚੱਲ ਰਹੀ ਤਣਾਅਪੂਰਨ ਚਰਚਾ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਇੱਕ ਬਿਨਾਂ ਨਾਂਅ ਲਏ ਟਿੱਪਣੀ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਵੀ ਖੁੱਲ੍ਹ ਕੇ ਮੈਦਾਨ ਵਿੱਚ ਆ ਗਈ ਹੈ।
BJP ਨੇ ਮੁੱਖ ਮੰਤਰੀ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਉਹ ਰੱਬੀ ਰੂਹਾਂ ਨੂੰ ਟਿੱਚਰਾਂ ਕਰਨ ਲੱਗ ਪਏ ਹਨ। ਪਾਰਟੀ ਆਗੂਆਂ ਨੇ ਕਿਹਾ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਕਰੋੜਾਂ ਲੋਕਾਂ ਦੀ ਆਸਥਾ ਦਾ ਕੇਂਦਰ ਹਨ ਅਤੇ ਉਨ੍ਹਾਂ ਪ੍ਰਤੀ ਇਸ ਤਰ੍ਹਾਂ ਦੇ ਇਸ਼ਾਰੇ ਜਾਂ ਟਿੱਪਣੀਆਂ ਪੰਜਾਬ ਦੀ ਜਨਤਾ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। BJP ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦੀ ਜਨਤਾ ਇਸ ਅਪਮਾਨ ਦਾ ਜਵਾਬ ਜ਼ਰੂਰ ਦੇਵੇਗੀ।
ਜ਼ਿਕਰਯੋਗ ਹੈ ਕਿ ਇਸ ਸਾਰੇ ਵਿਵਾਦ ਦੀ ਸ਼ੁਰੂਆਤ ਉਸ ਸਮੇਂ ਹੋਈ ਜਦੋਂ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਬਿਨਾਂ ਕਿਸੇ ਦਾ ਨਾਂਅ ਲਏ ਲਿਖਿਆ ਸੀ, “ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ। ਅਦਾਲਤਾਂ ਦਾ ਓਥੇ ਰੱਬ ਰਾਖਾ… ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ।” ਇਹ ਟਿੱਪਣੀ ਸਿੱਧੇ ਤੌਰ ‘ਤੇ ਉਸ ਮੁਲਾਕਾਤ ਨਾਲ ਜੋੜੀ ਗਈ, ਜੋ ਇੱਕ ਦਿਨ ਪਹਿਲਾਂ ਨਾਭਾ ਜੇਲ੍ਹ ਵਿੱਚ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਅਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਰਮਿਆਨ ਹੋਈ ਸੀ।

Posted By: Gurjeet Singh

Latest News

Loading…
Loading the web debug toolbar…
Attempt #