Nazrana Times

ਪੰਜਾਬੀ

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ ਕਲੋਨ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ (ਸੰਮਤ 558) ਜੈਕਾਰਿਆਂ ਦੀ ਗੂੰਜ ਵਿੱਚ ਜਾਰੀ

29 Dec, 2025 07:11 PM

ਕਲੋਨ /ਜਰਮਨੀ , ਜਗਜੀਤ ਸਿੰਘ ਚੀਮਾ 
 

ਸਿੱਖ ਕੌਮ ਦੀ ਨਿਆਰੀ ਹੋਂਦ ਅਤੇ ਵੱਖਰੀ ਪਛਾਣ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 558 (ਸਾਲ 2026–27) ਨੂੰ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ, ਕਲੋਨ ਵਿਖੇ ਬੜੇ ਉਤਸ਼ਾਹ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਜਾਰੀ ਕੀਤਾ ਗਿਆ। ਇਹ ਕੈਲੰਡਰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਚਮਕੌਰ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮਾਂ ਦੌਰਾਨ ਜਾਰੀ ਕੀਤਾ ਗਿਆ।
 ਇਸ ਪਾਵਨ ਮੌਕੇ ਭਾਈ ਮੋਹਿੰਦਰ ਸਿੰਘ (ਅਨੰਦਪੁਰ ਸਾਹਿਬ) ਵਾਲਿਆਂਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ਼ਹੀਦੀ ਇਤਿਹਾਸ ਸਰਵਣ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਭਾਈ ਮੋਹਿੰਦਰ ਸਿੰਘ ਜੀ ਵੱਲੋਂ ਪਿਛਲੇ ਪੂਰੇ ਹਫ਼ਤੇ ਦੌਰਾਨ ਬੱਚਿਆਂ ਨੂੰ ਕੀਰਤਨ ਅਤੇ ਗੁਰਮਤਿ ਦੀ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ।
ਐਤਵਾਰ ਦੇ ਦੀਵਾਨ ਦੀ ਸਮਾਪਤੀ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੁਰਪਾਲ ਸਿੰਘ ਵੱਲੋਂ ਰਾਗੀ ਜਥੇ ਦੀਆਂ ਪੰਥਕ ਸੇਵਾਵਾਂ ਦੀ ਸਾਰਾਹਨਾ ਕਰਦਿਆਂ ਉਨ੍ਹਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਅੰਤ ਵਿੱਚ ਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦਿਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਜ਼ਰ ਸਮੂਹ ਸੰਗਤਾਂ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਵੰਡੇ ਗਏ। ਸੰਗਤਾਂ ਨੇ ਇਸ ਮਹੱਤਵਪੂਰਨ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਇਸਨੂੰ ਸਿੱਖ ਪਹਿਚਾਣ ਨੂੰ ਮਜ਼ਬੂਤ ਕਰਨ ਵੱਲ ਇੱਕ ਅਹੰਕਾਰਪੂਰਕ ਕਦਮ ਕਰਾਰ ਦਿੱਤਾ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #