Nazrana Times

ਪੰਜਾਬੀ

ਪਿੰਡ ਭੁੱਚਰ ਖੁਰਦ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

05 Jul, 2025 03:00 AM

 ਕੇਂਦਰ ਦੀ ਭਾਜਪਾ ਸਰਦਾਰ ਦਾ ਟੀਚਾ ਹਰ ਘਰ ਨਿਰਵਿਘਨ ਸਹੂਲਤਾਂ ਪਹੁੰਚਾਉਣਾ –ਹਰਜੀਤ ਸੰਧੂ

 ਰਾਕੇਸ਼ ਨਈਅਰ ਚੋਹਲਾ ,ਤਰਨਤਾਰਨ

ਜੁਲਾਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ।ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਭੁੱਚਰ ਖੁਰਦ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਪੰਚਾਇਤ ਮੈਂਬਰ ਹਰਪਾਲ ਸਿੰਘ,ਪੰਚਾਇਤ ਮੈਂਬਰ ਸੋਨਾ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਸਾਥੀਆਂ ਦੇ ਸਹਿਯੋਗ ਨਾਲ ਆਨਲਾਈਨ ਕੈਂਪ ਲਗਾ ਕੇ ਮੌਕੇ 'ਤੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਕੀਮਾਂ ਦਾ ਲਾਭ ਲੈਣ ਆਏ ਲੋਕਾਂ ਨੂੰ ਵਿਸਥਾਰ ਨਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਤਰੀ ਪਾਰਟੀਆਂ ਨੇ ਗੁੰਮਰਾਹ ਕੀਤਾ ਹੈ ਅਤੇ ਵੱਖ ਵੱਖ ਸਮੇਂ ਤਹਿਤ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦਬਾਈ ਰੱਖਿਆ ਹੈ ਪਰ ਹੁਣ ਲੋਕਾਂ ਦੇ ਘਰਾਂ ਤੱਕ ਭਾਜਪਾ ਆਪਣੀਆਂ ਨੀਤੀਆਂ ਪਹੁੰਚਾਉਣ ਵਿੱਚ ਕਾਮਯਾਬ ਹੋ ਰਹੀ ਹੈ ਅਤੇ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਜਿੰਨੀਆਂ ਵੀ ਸਹੂਲਤਾਂ ਸਰਕਾਰੀ ਤੌਰ 'ਤੇ ਲੋਕਾਂ ਨੂੰ ਮਿਲਦੀਆਂ ਹਨ ਉਹ ਸਾਰੀਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿੱਚ ਬਰਾਬਰ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਹਾਕਮਾਂ ਦੇ ਮਾੜੀ ਨੀਤੀ ਕਰਕੇ ਸਾਡੇ ਤੱਕ ਪਹੁੰਚਣ ਵਿੱਚ ਜੋ ਮੁਸ਼ਕਿਲ ਆ ਰਹੀ ਸੀ ਉਹ ਹੁਣ ਜਲਦੀ ਦੂਰ ਹੋ ਜਾਵੇਗੀ ਕਿਉਂਕਿ ਭਾਜਪਾ ਦੇ ਆਗੂ ਆਪ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਟੀਚਾ ਹੈ ਦੇਸ਼ ਦੇ ਹਰ ਘਰ ਤੱਕ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਸਹੂਲਤਾਂ ਨਿਰਵਿਘਨ ਪਹੁੰਚਣ।ਇਸੇ ਤਹਿਤ ਹੀ ਪਿੰਡਾਂ ਵਿੱਚ ਡਿਜੀਟਲ ਕੈਂਪ ਲਗਾ ਕੇ ਪੰਜ ਲੱਖ ਤੱਕ ਰੁਪਏ ਦਾ ਮੁਫਤ ਇਲਾਜ ਲਈ ਮੈਡੀਕਲ ਕਾਰਡ,ਕਿਸਾਨ ਸਨਮਾਨ ਨਿਧੀ,ਅਵਾਸ ਯੋਜਨਾ ਤਹਿਤ ਗਰੀਬਾਂ ਦੇ ਕੱਚੇ ਮਕਾਨ ਪੱਕੇ ਕਰਨ ਦੀ ਸਹੂਲਤ,ਈ-ਸ਼੍ਰਮ ਕਾਰਡ,ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਐਨਐਸਏਪੀ ਤਹਿਤ ਪੈਨਸ਼ਨ,ਪ੍ਰਧਾਨ ਮੰਤਰੀ ਸੂਰਯਾ ਘਰ ਮੁਫਤ ਬਿਜਲੀ ਯੋਜਨਾ,ਟੂਰ ਕਿੱਟ ਵੰਡ ਪ੍ਰੋਗਰਾਮ ਆਦਿ ਸਕੀਮਾਂ ਮੌਕੇ 'ਤੇ ਹੀ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ ਗੰਡੀਵਿੰਡ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਕੈਪਟਨ ਪੂਰਨ ਸਿੰਘ,ਸਾਬਕਾ ਸਰਪੰਚ ਬੀਬੀ ਸਰਬਜੀਤ ਕੌਰ,ਬਲਜਿੰਦਰ ਸਿੰਘ ਚੀਮਾ, ਬਲਧੀਰ ਸਿੰਘ,ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਕੁਲਵੰਤ ਸਿੰਘ,ਗੁਰਮੇਜ ਸਿੰਘ,ਗੁਰਲਾਲ ਸਿੰਘ,ਗੁਰਦੇਵ ਸਿੰਘ,ਤਰਸੇਮ ਸਿੰਘ,ਗੁਰਬੀਰ ਸਿੰਘ,ਮਲਕੀਤ ਸਿੰਘ,ਸਵਰਨ ਸਿੰਘ ਮਾਹਨੇ,ਸਵਰਨ ਸਿੰਘ,ਗੁਰਲਾਲ ਸਿੰਘ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ। ਕੈਪਸ਼ਨ- ਪਿੰਡ ਭੁੱਚਰ ਖੁਰਦ ਵਿਖੇ ਭਾਜਪਾ ਵੱਲੋਂ ਲਗਾਏ ਗਏ ਕੈਂਪ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਹੋਰ ਪਾਰਟੀ ਆਗੂ ਸਾਹਿਬਾਨ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)

Posted By: TAJEEMNOOR KAUR

Latest News

Loading…
Loading the web debug toolbar…
Attempt #