ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਰਕਰ ਇਕਜੁੱਟ,ਹਲਕਾ ਖਡੂਰ ਸਾਹਿਬ ’ਚ ਪਾਰਟੀ ਦੀ ਜਿੱਤ ਯਕੀਨੀ : ਸਰਕਲ ਇੰਚਾਰਜ ਬਿੱਟੂ ਪੱਖੋਪੁਰ

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਰਕਰ ਇਕਜੁੱਟ,ਹਲਕਾ ਖਡੂਰ ਸਾਹਿਬ ’ਚ ਪਾਰਟੀ ਦੀ ਜਿੱਤ ਯਕੀਨੀ : ਸਰਕਲ ਇੰਚਾਰਜ ਬਿੱਟੂ ਪੱਖੋਪੁਰ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,15 ਸਤੰਬਰ

ਸ਼੍ਰੋਮਣੀ ਅਕਾਲੀ ਦਲ ਸਰਕਲ ਚੋਹਲਾ ਸਾਹਿਬ ਦੇ ਇੰਚਾਰਜ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਪਾਰਟੀ ਹੈ,ਜਿਸ ਨੇ ਹਮੇਸ਼ਾ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਲਈ ਡਟ ਕੇ ਆਵਾਜ਼ ਬੁਲੰਦ ਕੀਤੀ ਹੈ।ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ।
ਸਰਪੰਚ ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਪਾਰਟੀ ਜਥੇਬੰਦੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਲਗਾਤਾਰ ਪਿੰਡ-ਪਿੰਡ ਜਾ ਕੇ ਅਕਾਲੀ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਵਿਸ਼ਾਲ ਰੈਲੀ ਵਿੱਚ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਤੋਂ ਵੱਡੇ ਕਾਫਲੇ ਸਮੇਤ ਸ਼ਮੂਲੀਅਤ ਕਰਨਾ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਸਥਿਤੀ ਦਾ ਪ੍ਰਗਟਾਵਾ ਹੈ।ਉਨ੍ਹਾਂ ਕਿਹਾ ਕਿ ਰੈਲੀ ਵਿੱਚ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਅਤੇ ਸਮਰਥਕਾਂ ਦੇ ਵੱਡੇ ਇਕੱਠ ਨੇ ਵਿਰੋਧੀ ਪਾਰਟੀਆਂ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੱਤਾ ਹੈ।
ਸਰਪੰਚ ਬਿੱਟੂ ਪੱਖੋਪੁਰ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਲੀਡਰਸ਼ਿਪ ’ਤੇ ਭਰੋਸਾ ਕਰਦੇ ਹਨ।ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ ਅਤੇ ਪੰਜਾਬ ਵਿੱਚ ਸ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।
ਉਨ੍ਹਾਂ ਸਮੂਹ ਅਕਾਲੀ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.