ਕੁਲਵਿੰਦਰ ਸਿੰਘ ਕੰਗ ਨੂੰ ਪਾਰਟੀ ਪ੍ਰਤੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਭਾਜਪਾ ਹਾਈ ਕਮਾਨ ਨੇ ਲੋਕਲ ਬਾਡੀ ਦਾ ਜਿਲਾ ਕਨਵੀਰ ਕੀਤਾ ਨਿਯੁਕਤ
ਅੱਪਰਾ, 5 ਮਈ (ਤੀਰਥ ਸਿੰਘ ਮੈਂਗੜ੍ਹਾ)-ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਲਈ ਬੜੀ ਮਿਹਨਤ ਨਾਲ ਕੰਮ ਕਰਨ ਵਾਲੇ ਕੁਲਵਿੰਦਰ ਸਿੰਘ ਕੰਗ ਵਾਸੀ ਕੰਗ ਜਗੀਰ ਨੂੰ ਭਾਰਤੀ ਜਨਤਾ ਪਾਰਟੀ ਦੀ ਲੋਕਲ ਪਾਰਟੀ ਦਾ ਜਿਲਾ ਜਲੰਧਰ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕੁਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਨੇ ਪੱਛਮੀ ਬੰਗਾਲ ਤੇ ਪਾਡੇਚਰੀ ਵਿਚ ਬਾਕੀ ਰਾਜਨੀਤਕ ਪਾਰਟੀਆਂ ਦਾ ਸੂਪੜਾ ਸਾਫ਼ ਕੀਤਾ ਹੈ, ਇਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਬਾਕੀ ਰਾਜਨੀਤਕ ਪਾਰਟੀਆਂ ਦਾ ਵੀ ਇਹੀ ਹਾਲ ਹੋਵੇਗਾ। ਹੁਣ ਭਾਰਤੀ ਜਨਤਾ ਪਾਰਟੀ ਦੀਆਂ ਪੂਰੇ ਦੇਸ਼ ਅੰਦਰ 22 ਰਾਜਾਂ ਵਿੱਚ ਸਰਕਾਰਾਂ ਹਨ ਤੇ ਹਰ ਰਾਜ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ।
Posted By: GURBHEJ SINGH ANANDPURI