ਮਭਾਰਤੀ ਜਵਾਨ ਕਿਸਾਨ ਪਾਰਟੀ ਵੱਲੋਂ ਪੰਜਾਬ 'ਨੂੰ ਮੁੜ ਮਹਾਰਾਜਾ ਰਣਜੀਤ ਸਿੰਘ ਜੀ ਦੇ ਸੁਨਿਹਰੇ ਖਾਲਸਾ ਰਾਜ ਅਤੇ ਆਧੁਨਿਕ ਅਮਰੀਕਾ ਵਾਂਗ ਬਣਾਏ ਜਾਵੇਗਾ ਮਜ਼ਬੂਤ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਪ੍ਰਸ਼ਾਸਨ : ਸੂਬਾ ਪ੍ਰਧਾਨ ਦਲਜੀਤ ਸਿੰਘ ਸੈਣੀ
- ਰਾਜਨੀਤੀ
- 12 Jun, 2026 03:15 PM (Asia/Kolkata)
ਚੰਡੀਗੜ੍ਹ 12 ਜੂਨ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਵਿੱਚ ਭਰਿਸ਼ਟਾਚਾਰ ਦਾ ਬੋਲਬਾਲਾ ਸਿਖਰਾਂ 'ਤੇ ਹੈ। ਖਾਸ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਉਹਨਾਂ ਦੇ ਕਰਜ਼ੇ ਮੁਆਫ ਕਰਕੇ ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾਉਣਾ ਅਤੇ ਸਰਕਾਰੀ ਅਦਾਰੇ ਉਹਨਾਂ ਦੇ ਕਬਜ਼ੇ ਵਿੱਚ ਦੇ ਕੇ ਲੋਕਾਂ ਨੂੰ ਮਹਿੰਗਾਈ ਦੀ ਬਰੀਕ ਚੱਕੀ 'ਚ ਪੀਸਣਾ ਮੋਦੀ ਸਰਕਾਰ ਵੇਲੇ ਆਮ ਹੈ। ਜਿਸ ਨੂੰ ਲੈ ਕੇ ਮੀਡੀਅਮ ਪੱਧਰ ਦੇ ਪਰਿਵਾਰ ਬਹੁਤ ਚਿੰਤਤ ਹਨ ਕਿਉਂਕਿ ਮਹਿੰਗਾਈ ਇੰਨੀ ਵੱਧ ਚੁੱਕੀ ਹੈ ਕਿ ਉਹਨਾਂ ਨੂੰ ਆਪਣੇ ਘਰ ਚਲਾਉਣੇ ਔਖੇ ਹੋਏ ਹਨ। ਭਾਰਤੀ ਜਵਾਨ ਕਿਸਾਨ ਪਾਰਟੀ ਦੇ ਸੂਬਾ ਪ੍ਰੈੱਸ ਸਕੱਤਰ ਮੰਗਤ ਸਿੰਘ ਸੈਦਪੁਰ ਨੇ ਜਾਰੀ ਦੱਸਿਆ ਕਿ ਸੂਬਾ ਪ੍ਰਧਾਨ ਸ. ਦਲਜੀਤ ਸਿੰਘ ਸੈਣੀ ਦਾ ਮੰਨਣਾ ਹੈ ਕਿ ਖਾਸ ਗੱਲ ਇਹ ਹੈ ਕਿ ਮੋਦੀ ਨੇ ਦੇਸ਼ ਦੇ ਸਮੂਹ ਲੋਕਾਂ ਨਾਲ 15 ਲੱਖ ਰੁਪਏ ਹਰ ਇੱਕ ਨਾਗਰਿਕ ਦੇ ਪਰਿਵਾਰ ਦੇ ਖਾਤਿਆਂ ਵਿੱਚ ਆਉਣ ਦਾ ਜਿਹੜਾ ਜੁਮਲਾ ਗੇਮ ਖੇਡੀ ਉਸ ਕਰਕੇ ਦੇਸ਼ ਦੇ ਸਮੂਹ ਵੋਟਰਾਂ ਨੇ ਉਹਨਾਂ ਨੂੰ ਸੱਤਾ ਵਿੱਚ ਲਿਆਂਦਾ ਪਰੰਤੂ ਬਾਅਦ ਵਿੱਚ ਇੱਕ ਪੈਸਾ ਵੀ ਦੇਸ਼ ਦੇ ਕਿਸੇ ਇੱਕ ਪਰਿਵਾਰ ਦੇ ਖਾਤੇ ਵਿੱਚ ਨਹੀਂ ਆਇਆ। ਇਸ ਤੋਂ ਇਲਾਵਾ ਸਭ ਤੋਂ ਵੱਡਾ ਧੋਖਾ ਕੇਂਦਰ ਦੀ ਮੋਦੀ ਸਰਕਾਰ ਨੇ ਇਹ ਕੀਤਾ ਹੈ ਉਹ ਕਾਲੇ ਧਨ ਨੂੰ ਵਿਦੇਸ਼ਾਂ ਵਿੱਚੋਂ ਵਾਪਸ ਲਿਆਉਣ ਲਈ ਨੋਟ ਬੰਦੀ ਦਾ ਹੈ। ਜਿਸ ਕਾਰਨ ਆਮ ਲੋਕਾਂ ਨੂੰ ਆਪਣੇ ਵਿਆਹਾਂ ਅਤੇ ਹੋਰ ਪਾਰਟੀਆਂ ਵਗੈਰਾ ਕਰਨ ਵਿੱਚ ਵੱਡੀ ਪੱਧਰ 'ਤੇ ਦਿੱਕਤ ਆਈ ਹੈ। ਕੇਂਦਰ 'ਚ ਮੋਦੀ ਸਰਕਾਰ ਦੀਆਂ ਇਹਨਾਂ ਕਾਰਵਾਈਆਂ ਤੋਂ ਦੇਸ਼ ਦਾ ਹਰ ਨਾਗਰਿਕ ਹੈਰਾਨ ਅਤੇ ਪਰੇਸ਼ਾਨ ਪਰੇਸ਼ਾਨ ਹੈ ਕਿਉਂਕਿ ਕਾਰਪੋਰੇਟ ਘਰਾਣਿਆਂ ਦੇ ਥੱਲੇ ਲੱਗ ਕੇ ਚੱਲ ਰਹੀ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਨਾਗਰਿਕਾਂ ਨੂੰ ਕਾਰਪੋਰੇਟ ਘਰਾਣਿਆ ਅਡਾਨੀ-ਅਬਾਨੀਆ ਕੋਲ ਵੇਚਣ ਦੀ ਕੋਸ਼ਿਸ਼ ਕੀਤੀ ਹੈ ਅਤੇ ਸਰਕਾਰੀ ਅਦਾਰਿਆਂ ਜਿਨ੍ਹਾਂ ਵਿੱਚ ਦੇਸ਼ ਦੇ ਨਾਗਰਿਕ ਆਪਣਾ ਰੁਜ਼ਗਾਰ ਹਾਸਲ ਕਰਕੇ ਪਰਿਵਾਰ ਪਾਲਦੇ ਹਨ। ਉਹਨਾਂ ਨੂੰ ਕਾਰਪੋਰੇਟ ਘਰਾਣਿਆ ਕੋਲ ਵੇਚਿਆ ਜਾ ਰਿਹਾ ਹੈ ਅਤੇ ਕੰਪਨੀਆਂ ਵਿੱਚ ਨੌਕਰੀਆਂ ਕਰ ਰਹੇ ਵਰਕਰਾਂ ਨੂੰ ਠੇਕੇਦਾਰੀ ਸਿਸਟਮ ਰਾਹੀਂ ਤਨਖਾਹ ਘੱਟ ਦੇ ਕੇ ਜਲੀਲ ਕੀਤਾ ਜਾ ਰਿਹਾ ਹੈ। ਇਹਨਾਂ ਸਾਰੀਆਂ ਕਾਰਵਾਈਆਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉੱਘੇ ਸਮਾਜ ਸੇਵੀ ਕਿਸਾਨ ਆਗੂ ਇੰਜੀਨੀਅਰ ਦਲਜੀਤ ਸਿੰਘ ਸੈਣੀ ਨੇ ਬਹੁਤ ਹੀ ਡੂੰਘੀ ਸੋਚ ਵਿਚਾਰ ਤੋ ਬਾਅਦ ਪੰਜਾਬ ਚ ਆਪਣੇ ਸਮੁੱਚੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਭਾਰਤੀ ਜਵਾਨ ਕਿਸਾਨ ਪਾਰਟੀ ਸਥਾਪਿਤ ਕੀਤੀ ਹੈ। ਜਿਸ ਨੇ ਪੰਜਾਬ ਦੇ ਲੋਕਾਂ ਨਾਲ ਨੰਬਰ-1 ਗਰੰਟੀ ਰਾਹੀਂ ਇਤਿਹਾਸਕ ਵਾਅਦਾ ਕਰਦਿਆਂ ਕਿਹਾ ਕਿ ਜੇਕਰ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਦਾ ਭਾਰਤੀ ਜਵਾਨ ਕਿਸਾਨ ਪਾਰਟੀ ਨੂੰ ਸਮਰਥਨ ਮਿਲਦਾ ਹੈ ਅਤੇ ਬੀਜੇਕੇਪੀ ਸੱਤਾ 'ਚ ਆਉਂਦੀ ਹੈ ਤਾਂ ਪੰਜਾਬ ਨੂੰ ਇੱਕ ਮਾਡਲ ਰਾਜ ਵਜੋਂ ਵਿਕਸਿਤ ਕੀਤਾ ਜਾਵੇਗਾ। ਭਾਰਤੀ ਜਵਾਨ ਕਿਸਾਨ ਪਾਰਟੀ ਦਾ ਸੁਪਨਾ ਹੈ ਕਿ ਪੰਜਾਬ 'ਚ ਮੁੜ ਮਹਾਰਾਜਾ ਰਣਜੀਤ ਸਿੰਘ ਜੀ ਦੇ ਸੁਨਿਹਰੇ ਖਾਲਸਾ ਰਾਜ ਅਤੇ ਆਧੁਨਿਕ ਅਮਰੀਕਾ ਵਾਂਗ ਮਜ਼ਬੂਤ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਬਣਾਇਆ ਜਾਵੇਗਾ। ਜਿੱਥੇ ਹਰ ਨਾਗਰਿਕ ਨੂੰ ਇਨਸਾਫ਼, ਸੁਰੱਖਿਆ, ਰੋਜ਼ਗਾਰ ਅਤੇ ਇੱਜ਼ਤ ਮਾਣ ਸਤਿਕਾਰ ਨਾਲ ਜੀਵਨ ਜੀਣ ਦਾ ਅਧਿਕਾਰ ਹੋਵੇ। ਭਾਰਤੀ ਜਵਾਨ ਕਿਸਾਨ ਪਾਰਟੀ ਦੀ ਪਹਿਲੀ ਗਰੰਟੀ ਰਾਹੀਂ ਪਾਰਟੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਹਰ ਪੱਖੋਂ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਲਾਗੂ ਕੀਤੀ ਜਾਵੇਗੀ। ਭ੍ਰਿਸ਼ਟਾਚਾਰ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਲੋਕਾਂ ਨੂੰ ਇਮਾਨਦਾਰੀ ਅਤੇ ਸਹੀ ਪ੍ਰਬੰਧ ਨਾਲ ਸਰਕਾਰੀ ਸੇਵਾਵਾਂ ਪ੍ਰਾਪਤ ਹੋ ਸਕਣ। ਇੰਜੀਨੀਅਰ ਦਲਜੀਤ ਸਿੰਘ ਸੈਣੀ ਜੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਹੱਕ ਹੈ ਕਿ ਉਹਨਾਂ ਨੂੰ ਸਾਫ਼ ਅਤੇ ਇਮਾਨਦਾਰ ਪ੍ਰਸ਼ਾਸਨ ਮਿਲੇ। ਇਸ ਹੱਕ ਦੀ ਲੜਾਈ ਲਈ ਹਰ ਨੌਜਵਾਨ ਅਤੇ ਕਿਸਾਨ ਨੂੰ ਭਾਰਤੀ ਜਵਾਨ ਕਿਸਾਨ ਪਾਰਟੀ ਨਾਲ ਜੁੜ ਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਆਂਦਾ ਜਾ ਸਕੇ।
Leave a Reply