ਪਿੰਡ ਨਰਾਇਣਗੜ੍ਹ ਵਿਖੇ ਈਟੀਓ ਦੀ ਧਰਮਪਤਨੀ ਮੈਡਮ ਸਹਿੰਦਰ ਕੌਰ ਵੱਲੋਂ 'ਸਖੀਆਂ' ਦਾ ਸਨਮਾਨ
- ਰਾਜਨੀਤੀ
- (Asia/Kolkata)
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਪਿੰਡ ਨਰਾਇਣਗੜ੍ਹ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਧਰਮਪਤਨੀ ਮੈਡਮ ਸਹਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਵਿੱਚ ਵਧੀਆ ਸੇਵਾਵਾਂ ਨਿਭਾ ਰਹੀਆਂ 'ਸਖੀਆਂ' ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਅਤੇ ਉਨ੍ਹਾਂ ਦੇ ਸ਼ਲਾਘਾਯੋਗ ਕੰਮਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੈਡਮ ਸਹਿੰਦਰ ਕੌਰ ਨੇ ਕਿਹਾ ਕਿ ਸਮਾਜ ਦੀ ਤਰੱਕੀ ਅਤੇ ਪਿੰਡਾਂ ਦੇ ਵਿਕਾਸ ਵਿੱਚ ਔਰਤਾਂ ਦਾ ਯੋਗਦਾਨ ਅਤਿ ਮਹੱਤਵਪੂਰਨ ਹੈ। ਉਨ੍ਹਾਂ 'ਸਖੀਆਂ' ਵੱਲੋਂ ਸਮਾਜ ਭਲਾਈ ਅਤੇ ਆਪਣੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਹੋਰਨਾਂ ਔਰਤਾਂ ਨੂੰ ਵੀ ਅੱਗੇ ਵਧਣ ਅਤੇ ਸਮਾਜ ਸੇਵਾ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ।
ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਸਰਪੰਚ ਹਰਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਮੈਂਬਰ ਪੰਚਾਇਤ, ਗੁਰਪਾਲ ਸਿੰਘ , ਡਾ. ਗੁਰਦੀਪ ਸਿੰਘ ਸਰਪੰਚ ਕੋਟਲਾ , ਦਵਿੰਦਰ ਸਿੰਘ ਮੰਨੂ ਸਰਪੰਚ ਜਬੋਵਾਲ , ਹਰਦੀਪ ਸਿੰਘ, ਅਮੋਲਕਜੀਤ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਬਲਜਿੰਦਰ ਸਿੰਘ, ਇੰਦਰਜੀਤ ਸਿੰਘ, ਸੁਖਦੇਵ ਸਿੰਘ, ਜਸਮੇਲ ਸਿੰਘ, ਬਚਿੱਤਰ ਸਿੰਘ, ਬਲਦੇਵ ਸਿੰਘ, ਸਿਮਰਨਜੀਤ ਸਿੰਘ ਅਤੇ ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Leave a Reply